ਐਮ.ਐਲ.ਏ. ਜਗਦੀਪ ਕੰਬੋਜ ਗੋਲਡੀ ਵੱਲੋਂ ਬਾਰ ਐਸੋਸੀਏਸ਼ਨ ਜਲਾਲਾਬਾਦ ਵਿਖੇ ਰੰਗਲਾ ਪੰਜਾਬ ਸਕੀਮ ਤਹਿਤ ਡਿਜੀਟਲ ਲਾਇਬ੍ਰੇਰੀ ਦਾ ਉਦਘਾਟਨ

MLA Jagdeep Kamboj Goldy inaugurated the digital library under the Rangla Punjab scheme at Bar Association Jalalabad.

ਜਲਾਲਾਬਾਦ, 30 ਅਕਤੂਬਰ 2026        ਪੇਂਡੂ ਵਿਕਾਸ ਅਤੇ ਪੰਚਾਇਤਾਂ ਵਿਭਾਗ ਪੰਜਾਬ ਵੱਲੋਂ ਮਾਨਯੋਗ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਜੀ ਦੀ ਗਤੀਸ਼ੀਲ ਅਗਵਾਈ ਹੇਠ ਬਾਰ ਐਸੋਸੀਏਸ਼ਨ ਜਲਾਲਾਬਾਦ ਵਿਖੇ (ਰੰਗਲਾ ਪੰਜਾਬ ਸਕੀਮ) ਤਹਿਤ ਬਣਾਈ ਗਈ ਡਿਜੀਟਲ ਲਾਇਬ੍ਰੇਰੀ ਦਾ ਉਦਘਾਟਨ ਅੱਜ ਮਿਤੀ 30-10-2026 ਨੂੰ ਮਾਨਯੋਗ ਐਮ.ਐਲ.ਏ. ਹਲਕਾ ਜਲਾਲਾਬਾਦ ਸ਼੍ਰੀ ਜਗਦੀਪ ਕੰਬੋਜ ਗੋਲਡੀ  ਵੱਲੋਂ ਆਪਣੇ ਕਰ ਕਮਲਾਂ ਨਾਲ ਕੀਤਾ ਗਿਆ।
ਇਸ ਮੌਕੇ ਬੋਲਦਿਆਂ ਐਮ.ਐਲ.ਏ. ਜਗਦੀਪ ਕੰਬੋਜ ਗੋਲਡੀ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਨੂੰ ‘ਰੰਗਲਾ ਪੰਜਾਬ’ ਬਣਾਉਣ ਲਈ ਵਚਨਬੱਧ ਹੈ। ਇਸ ਸਕੀਮ ਤਹਿਤ ਹਰ ਵਰਗ ਲਈ ਆਧੁਨਿਕ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ।ਉਨ੍ਹਾਂ ਕਿਹਾ ਕਿ ਡਿਜੀਟਲ ਲਾਇਬ੍ਰੇਰੀ ਨਾਲ ਜਲਾਲਾਬਾਦ ਦੇ ਵਕੀਲ ਸਾਹਿਬਾਨ, ਕਾਨੂੰਨ ਦੀ ਪੜ੍ਹਾਈ ਕਰ ਰਹੇ ਵਿਦਿਆਰਥੀਆਂ ਅਤੇ ਨੌਜਵਾਨਾਂ ਨੂੰ ਬਹੁਤ ਲਾਭ ਮਿਲੇਗਾ। ਹੁਣ ਇੱਕ ਕਲਿੱਕ ‘ਤੇ ਹੀ ਸੁਪਰੀਮ ਕੋਰਟ, ਹਾਈਕੋਰਟ ਦੇ ਫੈਸਲੇ, ਕਾਨੂੰਨ ਦੀਆਂ ਕਿਤਾਬਾਂ ਅਤੇ ਵੱਖ-ਵੱਖ ਕੇਸਾਂ ਦੀ ਸਟੱਡੀ ਆਸਾਨੀ ਨਾਲ ਹੋ ਸਕੇਗੀ। ਬਾਰ ਐਸੋਸੀਏਸ਼ਨ ਦੀ ਇਹ ਮੰਗ ਲੰਬੇ ਸਮੇਂ ਤੋਂ ਸੀ, ਜਿਸ ਨੂੰ ਅੱਜ ਪੂਰਾ ਕੀਤਾ ਗਿਆ ਹੈ।ਉਨ੍ਹਾਂ ਭਰੋਸਾ ਦਿੱਤਾ ਕਿ ਬਾਰ ਐਸੋਸੀਏਸ਼ਨ ਦੀ ਹੋਰ ਕੋਈ ਵੀ ਮੰਗ ਹੋਵੇਗੀ ਤਾਂ ਉਸ ਨੂੰ ਪਹਿਲ ਦੇ ਆਧਾਰ ‘ਤੇ ਪੂਰਾ ਕੀਤਾ ਜਾਵੇਗਾ ਅਤੇ ਵਕੀਲ ਭਾਈਚਾਰੇ ਦੇ ਭਲੇ ਲਈ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ।
ਇਸ ਮੌਕੇ ਬਾਰ ਐਸੋਸੀਏਸ਼ਨ ਦੇ ਸਮੂਹ ਵਕੀਲ ਸਾਹਿਬਾਨ ਹਾਜ਼ਰ ਸਨ ਅਤੇ ਉਨ੍ਹਾਂ ਨੇ ਐਮ.ਐਲ.ਏ. ਸਾਹਿਬ ਦਾ ਧੰਨਵਾਦ ਕੀਤਾ। 

ਹੋਰ ਖ਼ਬਰਾਂ :-  'ਯੁੱਧ ਨਸ਼ਿਆਂ ਵਿਰੁੱਧ’ ਦੇ 223ਵੇਂ ਦਿਨ ਪੰਜਾਬ ਪੁਲਿਸ ਵੱਲੋਂ 2.2 ਕਿਲੋ ਹੈਰੋਇਨ ਸਮੇਤ 75 ਨਸ਼ਾ ਤਸਕਰ ਕਾਬੂ

Leave a Reply

Your email address will not be published. Required fields are marked *