ਵਿਧਾਇਕ ਜਿੰਪਾ ਨੇ ਵਾਰਡ ਨੰਬਰ 7 ‘ਚ 14 ਲੱਖ ਰੁਪਏ ਦੀ ਲਾਗਤ ਨਾਲ ਬਣੀਆਂ 6 ਗਲੀਆਂ ਦਾ ਕੀਤਾ ਉਦਘਾਟਨ

MLA Jimpa inaugurated 6 streets built at a cost of Rs 14 lakh in Ward No. 7

ਹੁਸ਼ਿਆਰਪੁਰ, 11 ਅਕਤੂਬਰ: ਹੁਸ਼ਿਆਰਪੁਰ ਦੇ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਵਾਰਡ ਨੰਬਰ 7 ਵਿੱਚ ਲਗਭਗ 14 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੀਆਂ ਗਈਆਂ 6 ਗਲੀਆਂ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਸ਼ਹਿਰ ਦੇ ਸਾਰੇ ਵਾਰਡਾਂ ਵਿੱਚ ਬੁਨਿਆਦੀ ਸਹੂਲਤਾਂ ਨੂੰ ਬਿਹਤਰ ਬਣਾਉਣਾ ਉਨ੍ਹਾਂ ਦੀ ਤਰਜੀਹ ਹੈ। ਗਲੀਆਂ ਦੇ ਨਿਰਮਾਣ ਨਾਲ ਇਲਾਕਾ ਨਿਵਾਸੀਆਂ ਨੂੰ ਆਉਣ-ਜਾਣ ਵਿੱਚ ਸਹੂਲਤ ਮਿਲੇਗੀ ਅਤੇ ਇਲਾਕੇ ਦੇ ਵਿਕਾਸ ਨੂੰ ਹੁਲਾਰਾ ਮਿਲੇਗਾ।
ਵਿਧਾਇਕ ਜਿੰਪਾ ਨੇ ਕਿਹਾ ਕਿ ਲੋਕਾਂ ਦੀਆਂ ਲੋੜਾਂ ਅਨੁਸਾਰ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ, ਤਾਂ ਜੋ ਸ਼ਹਿਰ ਵਾਸੀਆਂ ਨੂੰ ਬਿਹਤਰ ਸੜਕਾਂ ਅਤੇ ਹੋਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਸਕਣ। ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਵਿੱਚ ਗੁਣਵੱਤਾ ਦਾ ਧਿਆਨ ਰੱਖਣਾ ਅਤੇ ਲੋਕਾਂ ਨੂੰ ਸਹੂਲਤਾਂ ਪ੍ਰਦਾਨ ਕਰਨਾ ਬਹੁਤ ਜ਼ਰੂਰੀ ਹੈ।
ਉਨ੍ਹਾਂ ਕਿਹਾ ਕਿ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚ ਵਿਕਾਸ ਕਾਰਜ ਲਗਾਤਾਰ ਜਾਰੀ ਹਨ ਅਤੇ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ।
ਇਸ ਮੌਕੇ ਮੇਅਰ ਪਰਵੀਨ ਸੈਣੀ, ਸੀਨੀਅਰ ਡਿਪਟੀ ਮੇਅਰ ਸੁਰਿੰਦਰ ਕੁਮਾਰ, ਵਾਰਡ ਨੰਬਰ 7 ਦੀ ਕੌਂਸਲਰ ਨਰਿੰਦਰ ਕੌਰ, ਭਜਨ ਸਿੰਘ, ਮਨਜੀਤ ਸਿੰਘ, ਕੌਂਸਲਰ ਮੁਖੀ ਰਾਮ, ਕੌਂਸਲਰ ਪ੍ਰਦੀਪ ਬਿੱਟੂ, ਰਾਜਨ ਪ੍ਰਦੀਪ ਤੋਂ ਇਲਾਵਾ ਹੋਰ ਪਤਵੰਤੇ ਵੀ ਮੌਜੂਦ ਸਨ। 

ਹੋਰ ਖ਼ਬਰਾਂ :-  ਪੰਜਾਬੀ ਖਾਣਿਆਂ, ਪਹਿਰਾਵਿਆਂ ਅਤੇ ਲੋਕ ਨਾਚਾਂ ਪ੍ਰਤੀ ਵਿਸ਼ੇਸ਼ ਲਗਾਅ ਦਿਖਾਇਆ ਦੂਸਰੇ ਰਾਜਾਂ ਤੋਂ ਆਏ ਮਹਿਮਾਨਾਂ ਨੇ

Leave a Reply

Your email address will not be published. Required fields are marked *