ਵਿਧਾਇਕ ਕੁਲਵੰਤ ਸਿੰਘ ਵੱਲੋਂ ਰੂਰਲ ਹੈਲਥ ਟ੍ਰੇਨਿੰਗ ਸੈਂਟਰ ਸਨੇਟਾ ਦਾ ਦੌਰਾ

05 ਮਾਰਚ 2026: ਹਲਕਾ ਮੋਹਾਲੀ ਦੇ ਵਿਧਾਇਕ ਕੁਲਵੰਤ ਸਿੰਘ ਨੇ ਅੱਜ ਰੂਰਲ ਹੈਲਥ ਟ੍ਰੇਨਿੰਗ ਸੈਂਟਰ (RHTC) ਸਨੇਟਾ ਦਾ ਦੌਰਾ ਕੀਤਾ। ਉਨ੍ਹਾਂ ਕਿਹਾ ਕਿ ਰੂਰਲ ਹੈਲਥ ਟ੍ਰੇਨਿੰਗ ਸੈਂਟਰ ‘ਚ ਡਾਕਟਰ ਬੀ.ਆਰ. ਅੰਬੇਡਕਰ ਸਟੇਟ ਇੰਸਟੀਚਿਊਟ ਆਫ ਮੈਡੀਕਲ ਸਾਇੰਸਜ਼ ‘ਚ ਪੜ੍ਹ ਰਹੇ ਵਿਦਿਆਰਥੀ ਡਾਕਟਰ ਇੱਥੇ ਟ੍ਰੇਨਿੰਗ ਹਾਸਲ ਕਰਨਗੇ। ਉਨ੍ਹਾਂ ਦੱਸਿਆ ਕਿ ਇੱਥੇ ਹਮੇਸ਼ਾਂ ਪ੍ਰੋਫੈਸਰ ਅਤੇ ਡਾਕਟਰ ਮੌਜੂਦ ਰਹਿਣਗੇ ਅਤੇ ਲੋਕਾਂ ਨੂੰ ਮੈਡੀਕਲ ਸਹੂਲਤਾਂ ਵੀ ਉਪਲਬੱਧ ਹੋਣਗੀਆਂ।

ਵਿਧਾਇਕ ਕੁਲਵੰਤ ਸਿੰਘ ਨੇ ਦੱਸਿਆ ਕਿ ਓਪੀਡੀ ਚਾਲੂ ਹੋ ਚੁੱਕੀ ਹੈ, ਐਕਸ-ਰੇ ਮਸ਼ੀਨ ਵੀ ਲੱਗ ਚੁੱਕੀ ਹੈ ਅਤੇ ਡੈਂਟਲ ਕਲੀਨਿਕ ਵੀ ਖੁੱਲ ਚੁੱਕਾ ਹੈ। ਉਨ੍ਹਾਂ ਕਿਹਾ ਕਿ ਮੈਡੀਕਲ ਸਿੱਖਿਆ ਪ੍ਰਾਪਤ ਕਰ ਰਹੇ ਵਿਦਿਆਰਥੀ ਪਿੰਡਾਂ ‘ਚ ਜਾ ਕੇ ਪਰਿਵਾਰਾਂ ਨਾਲ ਮਿਲਣਗੇ ਅਤੇ ਵੱਖ-ਵੱਖ ਬਿਮਾਰੀਆਂ ਅਤੇ ਸਮੱਸਿਆਵਾਂ ਬਾਰੇ ਜਾਣਕਾਰੀ ਇਕੱਤਰ ਕਰਨਗੇ ਅਤੇ ਮੌਕੇ ’ਤੇ ਹੀ ਉਨ੍ਹਾਂ ਨੂੰ ਮੈਡੀਕਲ ਸਹੂਲਤਾਂ ਵੀ ਦਿੱਤੀਆਂ ਜਾਣਗੀਆਂ।

ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਮੋਹਾਲੀ ਹਲਕੇ ਦੇ ਲੋਕਾਂ ਨੂੰ ਵੱਡੀ ਸੌਗਾਤ ਦਿੱਤੀ ਹੈ ਅਤੇ ਲੋਕਾਂ ਨੂੰ ਇਸ ਦਾ ਵੱਧ ਤੋਂ ਵੱਧ ਲਾਭ ਲੈਣਾ ਚਾਹੀਦਾ ਹੈ। ਉਨ੍ਹਾਂ ਇਲਾਕੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਮਾਹਰ ਡਾਕਟਰਾਂ ਦੀ ਟੀਮ ਤੋਂ ਆਪਣਾ ਇਲਾਜ ਕਰਵਾਉਣ ਲਈ ਇੱਥੇ ਆਉਣ। ਉਨ੍ਹਾਂ ਕਿਹਾ ਕਿ ਸਰਕਾਰੀ ਡਾਕਟਰ ਸੇਵਾ ਭਾਵਨਾ ਨਾਲ ਮਰੀਜ਼ਾਂ ਦਾ ਇਲਾਜ ਕਰਦੇ ਹਨ।

ਇਸ ਮੌਕੇ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਜਦੋਂ ਤੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਜਿੰਮੇਵਾਰੀ ਸੰਭਾਲੀ ਹੈ, ਉਸ ਤੋਂ ਬਾਅਦ ਸਰਕਾਰ ਵੱਲੋਂ ਕੀਤੇ ਵਾਅਦਿਆਂ ਅਤੇ ਦਿੱਤੀਆਂ ਗਰੰਟੀਆਂ ਨੂੰ ਪੂਰਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੀ ਸਹੂਲਤ ਲਈ 600 ਯੂਨਿਟ ਮੁਫ਼ਤ ਬਿਜਲੀ ਦਾ ਐਲਾਨ ਕੀਤਾ ਸੀ ਅਤੇ ਅੱਜ 80 ਫ਼ੀਸਦੀ ਤੋਂ ਵੱਧ ਪਰਿਵਾਰ ਇਸ ਯੋਜਨਾ ਦਾ ਲਾਭ ਲੈ ਰਹੇ ਹਨ।

ਹੋਰ ਖ਼ਬਰਾਂ :-  ‘ਇਸ ਵਾਰ 70 ਪਾਰ’ ਦੇ ਟੀਚੇ ਨੂੰ ਪ੍ਰਾਪਤ ਕਰਨ ਲਈ ਕੀਤੇ ਜਾ ਰਹੇ ਉਪਰਾਲਿਆਂ ਨੂੰ ਬਿਆਨਦਾ ਪੋਡਕਾਸਟ ਦਾ ਦੂਜਾ ਐਪੀਸੋਡ ਰਿਲੀਜ਼

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਤੋਂ ਹੀ ਪੰਜਾਬ ‘ਚ ਬੁਨਿਆਦੀ ਸਹੂਲਤਾਂ ਜਿਵੇਂ ਸਿਹਤ ਅਤੇ ਸਿੱਖਿਆ ’ਤੇ ਵਿਸ਼ੇਸ਼ ਧਿਆਨ ਦਿੱਤਾ ਹੈ। ਵੱਡੇ ਪੱਧਰ ’ਤੇ ਮੁਹੱਲਾ ਕਲੀਨਿਕ ਖੋਲ੍ਹੇ ਹਨ ਅਤੇ ਸਰਕਾਰੀ ਹਸਪਤਾਲਾਂ ‘ਚ ਡਾਕਟਰਾਂ ਅਤੇ ਲੋੜੀਂਦੇ ਸਟਾਫ ਦੀ ਭਰਤੀ ਕੀਤੀ ਹੈ, ਜਿਸ ਨਾਲ ਸਿਹਤ ਸੇਵਾਵਾਂ ਸੁਚਾਰੂ ਤਰੀਕੇ ਨਾਲ ਚੱਲ ਰਹੀਆਂ ਹਨ। ਇਸ ਤੋਂ ਇਲਾਵਾ ਪੰਜਾਬ ਦੇ ਸਕੂਲਾਂ ‘ਚ ਵੀ ਲੋੜੀਂਦਾ ਸਟਾਫ ਮੁਹੱਈਆ ਕਰਵਾਇਆ ਹੈ।

ਉਨ੍ਹਾਂ ਕਿਹਾ ਕਿ ਹੁਣ ਲੋਕਾਂ ’ਤੇ ਸਿਹਤ ਸੰਬੰਧੀ ਕੋਈ ਵੱਡਾ ਆਰਥਿਕ ਬੋਝ ਨਹੀਂ ਰਹਿ ਗਿਆ ਕਿਉਂਕਿ ਮੁਹੱਲਾ ਕਲੀਨਿਕ ਪਹਿਲਾਂ ਹੀ ਵੱਡੇ ਪੱਧਰ ’ਤੇ ਕੰਮ ਕਰ ਰਹੇ ਹਨ ਅਤੇ ਹੁਣ 10 ਲੱਖ ਰੁਪਏ ਦੀ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਲੋਕਾਂ ਦੇ ਕਾਰਡ ਵੱਡੀ ਗਿਣਤੀ ‘ਚ ਬਣ ਰਹੇ ਹਨ ਅਤੇ ਇਸ ਯੋਜਨਾ ਤਹਿਤ ਇਲਾਜ ਵੀ ਸ਼ੁਰੂ ਹੋ ਚੁੱਕਾ ਹੈ।

ਇਸ ਮੌਕੇ ਡਾ. ਨਵਦੀਪ ਸੈਣੀ, ਡਾਇਰੈਕਟਰ-ਪ੍ਰਿੰਸੀਪਲ, ਡਾ. ਬੀ.ਆਰ. ਅੰਬੇਡਕਰ ਸਟੇਟ ਇੰਸਟੀਚਿਊਟ ਆਫ ਮੈਡੀਕਲ ਸਾਇੰਸਜ਼ ਮੋਹਾਲੀ ਦੀ ਰਹਿਨੁਮਾਈ ਹੇਠ ਡਾ. ਨਵਦੀਪ ਸਿੰਘ, ਡਾ. ਅਮਿਤ ਕੌਰ ਵਿਰਕ (ਹੈੱਡ ਆਫ ਦ ਡਿਪਾਰਟਮੈਂਟ ਆਫ ਕਮਿਊਨਿਟੀ ਮੈਡੀਸਨ), ਡਾ. ਅਕਸ਼ੈ ਕੁਮਾਰ (ਅਸਿਸਟੈਂਟ ਪ੍ਰੋਫੈਸਰ), ਐਸ.ਐਮ.ਓ. ਡਾ. ਐਚ.ਐਸ. ਚੀਮਾ, ਐਸ.ਐਮ.ਓ. ਡਾ. ਪਰਮਿੰਦਰ ਸਿੰਘ ਤੋਂ ਇਲਾਵਾ ਕੁਲਦੀਪ ਸਿੰਘ ਸਮਾਣਾ, ਅਵਤਾਰ ਸਿੰਘ ਮੌਲੀ, ਰਜਿੰਦਰ ਪ੍ਰਸਾਦ ਸ਼ਰਮਾ, ਜਸਪਾਲ ਮਟੌਰ, ਗੁਰਦੇਸ਼ ਸਿੰਘ ਸਰਪੰਚ ਸਨੇਟਾ, ਨਿਰਮੈਲ ਸਿੰਘ ਸਨੇਟਾ, ਪਾਲ ਸਿੰਘ ਸਾਬਕਾ ਪੰਚ, ਰੂਪ ਚੰਦ ਸਨੇਟਾ, ਰਾਮੇਸ਼ਵਰ ਸਨੇਟਾ ਅਤੇ ਹਰਜਿੰਦਰ ਸਿੰਘ ਸਰਪੰਚ ਧੀਰਪੁਰ ਵੀ ਮੌਜੂਦ ਸਨ।

Leave a Reply

Your email address will not be published. Required fields are marked *