ਵਿਧਾਇਕ ਲਾਭ ਸਿੰਘ ਉੱਗੋਕੇ ਨੇ 16 ਪਿੰਡਾਂ ਦੇ ਕਿਸਾਨਾਂ ਨੂੰ 50 ਲੱਖ ਦਾ ਮੁਆਵਜ਼ਾ ਵੰਡਿਆ

ਤਪਾ, 2 ਨਵੰਬਰ :ਮਾਣਯੋਗ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਭਾਰੀ ਮੀਂਹਾਂ ਤੋਂ ਪ੍ਰਭਾਵਿਤ ਕਿਸਾਨਾਂ ਨੂੰ ਰਾਹਤ ਦੇਣ ਲਈ ਮੁਆਵਜ਼ਾ ਦਿੱਤਾ ਜਾ ਰਿਹਾ ਹੈ । ਇਸ ਕੜੀ ਤਹਿਤ ਭਦੌੜ ਵਿਧਾਇਕ ਸ਼੍ਰੀ ਲਾਭ ਸਿੰਘ ਉੱਗੋਕੇ ਨੇ ਤਪਾ ਮੰਡੀ ਵਿਖੇ 16 ਪਿੰਡਾਂ ਦੇ ਕਿਸਾਨ ਭਰਾਵਾਂ ਨੂੰ 50 ਲੱਖ 18 ਹਜ਼ਾਰ 812 ਰੁਪਏ ਦਾ ਮੁਆਵਜ਼ਾ ਦਿੱਤਾ ।

ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਹੜ੍ਹ ਪੀੜਤਾਂ ਦੇ ਨਾਲ ਇਸ ਦੁੱਖ ਦੀ ਘੜੀ ‘ਚ ਉਨ੍ਹਾਂ ਨਾਲ ਖੜੀ ਹੈ ਅਤੇ ਇਸ ਗੱਲ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਕੋਈ ਵੀ ਲੋੜਵੰਦ ਇਕੱਲਾ ਨਾ ਰਹਿ ਜਾਵੇ।

ਹੋਰ ਖ਼ਬਰਾਂ :-  ‘ਯੁੱਧ ਨਸ਼ਿਆਂ ਵਿਰੁੱਧ’ ਦਾ 225ਵਾਂ ਦਿਨ: ਪੰਜਾਬ ਪੁਲਿਸ ਵੱਲੋਂ 156 ਗ੍ਰਾਮ ਹੈਰੋਇਨ ਸਮੇਤ 56 ਨਸ਼ਾ ਤਸਕਰ ਕਾਬੂ

ਇਸ ਮੌਕੇ ਵਿਧਾਇਕ ਸ. ਲਾਭ ਸਿੰਘ ਉੱਗੋਕੇ ਨੇ ਕਿਹਾ ਕਿ ਪੰਜਾਬ ਸਰਕਾਰ ਹੜ ਪ੍ਰਭਾਵਿਤ ਲੋਕਾਂ ਦੀ ਹਰ ਸੰਭਵ ਮਦਦ ਵਿੱਚ ਜੁਟੀ ਹੋਈ ਹੈ। ਪਿੰਡਾਂ ਅਤੇ ਸ਼ਹਿਰਾਂ ਵਿੱਚ ਭਾਰੀ ਬਰਸਾਤ ਨਾਲ ਘਰ ਨੁਕਸਾਨੇ ਗਏ ਅਤੇ ਪਰਿਵਾਰਾਂ ਨੂੰ ਜੀਆਂ ਦਾ ਘਾਟਾ ਪਿਆ ਹੈ, ਇਨ੍ਹਾਂ ਮਾਮਲਿਆਂ ਵਿੱਚ ਨਾਲੋ ਨਾਲ ਮੁਆਵਜ਼ਾ ਦਿੱਤਾ ਜਾ ਰਿਹਾ ਹੈ। ਓਨ੍ਹਾਂ ਕਿਹਾ ਸਰਕਾਰ ਵੱਲੋਂ ਨੁਕਸਾਨੇ ਗਏ ਘਰਾਂ ਦਾ ਮੁਆਵਜ਼ਾ ਦਿੱਤਾ ਗਿਆ ਅਤੇ ਪਰਿਵਾਰਾਂ ਦੇ ਮੁੜ ਵਸੇਬੇ ਲਈ ਪੂਰੇ ਯਤਨ ਕੀਤੇ ਹਨ।

Leave a Reply

Your email address will not be published. Required fields are marked *