ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ ‘ਜਨਗਣਨਾ 2027’ ਤਹਿਤ ਸਵੈ-ਗਣਨਾ ਮੁਕੰਮਲ

MLA Narinder Kaur Bharaj completes self-enumeration under 'Census 2027'

ਸੰਗਰੂਰ, 22 ਨਵੰਬਰ:     ਸੰਗਰੂਰ ਹਲਕੇ ਤੋਂ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਆਪਣੇ ਦਫ਼ਤਰ ਵਿਖੇ ‘ਜਨਗਣਨਾ 2027’ ਦੇ ਦੂਜੇ ਪੜਾਅ ਤਹਿਤ ਸਵੈ-ਗਣਨਾ ਦੀ ਪ੍ਰਕਿਰਿਆ ਮੁਕੰਮਲ ਕਰਵਾਈ। ਇਸ ਮੌਕੇ ਉਨ੍ਹਾਂ ਸੰਗਰੂਰ ਹਲਕੇ ਸਮੇਤ ਸਮੂਹ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਅਤੇ ਆਪਣੇ ਪਰਿਵਾਰ ਦੀ ਸਹੀ ਜਾਣਕਾਰੀ ਦਰਜ ਕਰਕੇ ਇਸ ਅਹਿਮ ਕਾਰਜ ਵਿੱਚ ਭਾਗ ਲੈਣ।

ਵਿਧਾਇਕ ਭਰਾਜ ਨੇ ਕਿਹਾ ਕਿ ਜਨਗਣਨਾ ਰਾਹੀਂ ਪ੍ਰਾਪਤ ਅੰਕੜੇ ਆਬਾਦੀ ਦੀਆਂ ਲੋੜਾਂ ਨੂੰ ਸਮਝਣ ਅਤੇ ਆਉਣ ਵਾਲੇ ਸਮੇਂ ਲਈ ਵਿਕਾਸ ਤੇ ਲੋਕ ਭਲਾਈ ਦੀਆਂ ਯੋਜਨਾਵਾਂ ਤਿਆਰ ਕਰਨ ਵਿੱਚ ਸਹਾਈ ਹੁੰਦੇ ਹਨ। ਉਨ੍ਹਾਂ ਕਿਹਾ ਕਿ ਹਰ ਪਰਿਵਾਰ ਦੀ ਸਹੀ ਜਾਣਕਾਰੀ ਇਸ ਪ੍ਰਕਿਰਿਆ ਨੂੰ ਹੋਰ ਭਰੋਸੇਯੋਗ ਬਣਾਉਂਦੀ ਹੈ।

ਉਨ੍ਹਾਂ ਦੱਸਿਆ ਕਿ ਪੰਜਾਬ ਵਿੱਚ ਆਨਲਾਈਨ ਸਵੈ-ਗਣਨਾ ਦੀ ਸਹੂਲਤ 30 ਨਵੰਬਰ 2026 ਤੱਕ ਉਪਲਬਧ ਹੈ। ਇਸ ਤੋਂ ਬਾਅਦ 1 ਦਸੰਬਰ 2026 ਤੋਂ 4 ਜਨਵਰੀ 2027 ਤੱਕ ਜਨਗਣਨਾ ਕਰਮਚਾਰੀ ਘਰ-ਘਰ ਜਾ ਕੇ ਆਬਾਦੀ ਦੀ ਗਣਨਾ ਕਰਨਗੇ। 

ਹੋਰ ਖ਼ਬਰਾਂ :-  ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਕੋਠੇ ਵੜਿੰਗ ਤੋਂ ਤੀਰਥ ਯਾਤਰਾ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਵਿਧਾਇਕ ਭਰਾਜ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਵੈ-ਗਣਨਾ ਲਈ ਉਪਲਬਧ ਸਮੇਂ ਦਾ ਲਾਭ ਲੈਣ ਅਤੇ ਪੁੱਛੇ ਗਏ ਵੇਰਵੇ ਧਿਆਨ ਨਾਲ ਤੇ ਸਹੀ ਢੰਗ ਨਾਲ ਦਰਜ ਕਰਨ। ਉਨ੍ਹਾਂ ਕਿਹਾ ਕਿ ਘਰ-ਘਰ ਗਣਨਾ ਦੌਰਾਨ ਜਨਗਣਨਾ ਕਰਮਚਾਰੀਆਂ ਨੂੰ ਵੀ ਪੂਰਾ ਸਹਿਯੋਗ ਦਿੱਤਾ ਜਾਵੇ, ਤਾਂ ਜੋ ਕੋਈ ਪਰਿਵਾਰ ਇਸ ਪ੍ਰਕਿਰਿਆ ਤੋਂ ਵਾਂਝਾ ਨਾ ਰਹੇ।

ਉਨ੍ਹਾਂ ਕਿਹਾ, “ਜਨਗਣਨਾ ਵਿੱਚ ਹਿੱਸਾ ਲੈਣਾ ਸਾਡੇ ਸਾਂਝੇ ਭਵਿੱਖ ਲਈ ਮਹੱਤਵਪੂਰਨ ਹੈ। ਮੈਂ ਹਲਕਾ ਸੰਗਰੂਰ ਅਤੇ ਪੰਜਾਬ ਦੇ ਹਰ ਪਰਿਵਾਰ ਨੂੰ ਅਪੀਲ ਕਰਦੀ ਹਾਂ ਕਿ ਉਹ ਆਪਣੀ ਸਵੈ-ਗਣਨਾ ਸਮੇਂ ਸਿਰ ਪੂਰੀ ਕਰਨ ਅਤੇ ਸਹੀ ਜਾਣਕਾਰੀ ਦੇ ਕੇ ਇਸ ਕਾਰਜ ਨੂੰ ਸਫਲ ਬਣਾਉਣ ਵਿੱਚ ਯੋਗਦਾਨ ਪਾਵੇ।” 

Leave a Reply

Your email address will not be published. Required fields are marked *