ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਬਲਾਕ ਸੰਮਤੀ ਦਾ ਚੇਅਰਮੈਨ ਨਿਯੁਕਤ ਹੋਣ ਤੇ ਦਿਲਬਾਗ ਨੰਦਾ ਨੂੰ ਦਿੱਤੀ ਵਧਾਈ

ਫਿਰੋਜ਼ਪੁਰ, 25 ਮਾਰਚ 2026 :   ਬਲਾਕ ਸੰਮਤੀ ਫਿਰੋਜਪੁਰ ਸ਼ਹਿਰ ਤੋਂ ਦਿਲਬਾਗ ਨੰਦਾ ਨੂੰ ਚੇਅਰਮੈਨ ਬਨਣ ਅਤੇ ਵਾਈਸ ਚੇਅਰਮੈਨ ਜਸਬੀਰ ਕੌਰ ਨੂੰ ਬਨਣ ਤੇ ਵਿਧਾਇਕ ਫਿਰੋਜ਼ਪੁਰ ਸ਼ਹਿਰੀ ਸ. ਰਣਬੀਰ ਸਿੰਘ ਭੁੱਲਰ ਨੇ ਵਧਾਈ ਦਿੱਤੀ|

ਵਿਧਾਨ ਸਭਾ ਹਲਕਾ ਫਿਰੋਜਪੁਰ ਸ਼ਹਿਰੀ ਦੇ ਵਿਧਾਇਕ ਸ. ਰਣਬੀਰ ਸਿੰਘ ਭੁੱਲਰ ਨੇ ਵਧਾਈ ਦਿੰਦਿਆਂ ਆਸ ਪ੍ਰਗਟ ਕੀਤੀ ਕਿ ਦਿਲਬਾਗ ਨੰਦਾ ਨੂੰ ਦਿੱਤੀ ਗਈ ਜਿੰਮੇਵਾਰੀ ਉਹ ਪੂਰੀ ਇਮਾਨਦਾਰੀ ਅਤੇ ਲਗਨ ਨਾਲ ਨਿਭਾਉਣਗੇ|

ਹੋਰ ਖ਼ਬਰਾਂ :-  ਮੁੱਖ ਮੰਤਰੀ, ਪੰਜਾਬ ਨੇ ਖੇੜੀ (ਸੁਨਾਮ) ਵਿਖੇ ਸੀ-ਪਾਈਟ ਕੇਂਦਰ ਦਾ ਨੀਂਹ ਪੱਥਰ ਰੱਖਿਆ

ਨਵ ਨਿਯੁਕਤ ਚੇਅਰਮੈਨ ਦਿਲਬਾਗ ਨੰਦਾ ਨੇ ਪੰਜਾਬ ਸਰਕਾਰ ਅਤੇ ਵਧਾਇਕ ਭੁੱਲਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹਨਾਂ ਨੂੰ ਜੋ ਜਿੰਮੇਵਾਰੀ ਸੌਂਪੀ ਗਈ ਹੈ ਉਹ ਉਸ ਜਿੰਮੇਵਾਰੀ ਨੂੰ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਉਣਗੇ|

Leave a Reply

Your email address will not be published. Required fields are marked *