ਵਿਧਾਇਕ ਸੇਖੋਂ ਅਤੇ ਡਿਪਟੀ ਕਮਿਸ਼ਨਰ ਨੇ ਮੇਲੇ ਦੀਆਂ ਤਿਆਰੀਆਂ ਸਬੰਧੀ ਕੀਤੀ ਮੀਟਿੰਗ

MLA Sekhon and Deputy Commissioner held a meeting regarding preparations for the fair.
ਫ਼ਰੀਦਕੋਟ, 11 ਸਤੰਬਰ ()  ਬਾਬਾ ਸ਼ੇਖ ਫ਼ਰੀਦ ਜੀ ਦੇ ਆਗਮਨ ਪੁਰਬ 2026 ਨੂੰ ਲੈ ਕੇ ਕੀਤੀਆਂ ਜਾਣ ਵਾਲੀਆਂ ਤਿਆਰੀਆਂ ਸਬੰਧੀ ਵਿਧਾਇਕ ਸ.ਗੁਰਦਿੱਤ ਸਿੰਘ ਸੇਖੋਂ ਅਤੇ ਡਿਪਟੀ ਕਮਿਸ਼ਨਰ-ਕਮ-ਚੇਅਰਪਸਨ, ਜ਼ਿਲ੍ਹਾ ਸੱਭਿਆਚਾਰਕ ਸੁਸਾਇਟੀ, ਸ੍ਰੀ ਰਾਹੁਲ ਚਾਬਾ ਨੇ ਵੱਖ-ਵੱਖ ਕਮੇਟੀਆਂ ਦੇ ਇੰਚਾਰਜਾਂ, ਜ਼ਿਲ੍ਹਾ ਅਧਿਕਾਰੀਆਂ ਅਤੇ ਧਾਰਮਿਕ ਤੇ ਸਮਾਜਿਕ ਸੰਸਥਾਵਾਂ ਦੇ ਨੁਮਾਇੰਦਿਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ।
ਵਿਧਾਇਕ ਸੇਖੋਂ ਨੇ ਕਲਚਰਲ ਕਮੇਟੀ, ਕੰਪੀਟੀਸ਼ਨ ਕਮੇਟੀ, ਪਬਲੀਸਿਟੀ ਕਮੇਟੀ, ਵੈਨਿਊ ਅਤੇ ਸਟੇਜ ਕਮੇਟੀ, ਸੁਰੱਖਿਆ, ਸਫਾਈ, ਸਿਹਤ ਸੇਵਾਵਾਂ, ਟ੍ਰੈਫ਼ਿਕ ਵਿਭਾਗ, ਪਾਰਕਿੰਗ,ਫਾਇਰ ਸੇਵਾਵਾਂ, ਐਂਬੂਲੈਂਸ ਅਤੇ ਹੋਰ ਲੋੜੀਂਦੇ ਸਹਿਯੋਗੀ ਵਿਭਾਗਾਂ ਨੂੰ ਤਿਆਰੀਆਂ ਨੂੰ ਮੁਕੰਮਲ ਤੇ ਪ੍ਰਭਾਵਸ਼ਾਲੀ ਬਣਾਉਣ ਲਈ ਨਿਰਦੇਸ਼ ਜਾਰੀ ਕੀਤੇ। ਉਨ੍ਹਾਂ ਕਿਹਾ ਕਿ ਹਰੇਕ ਵਿਭਾਗ ਆਪਣੀ ਭੂਮਿਕਾ ਜ਼ਿੰਮੇਵਾਰੀ ਨਾਲ ਨਿਭਾਏ, ਤਾਂ ਜੋ ਕਿਸੇ ਤਰ੍ਹਾਂ ਦੀ ਕੋਈ ਕਮੀ ਨਾ ਰਹਿ ਜਾਵੇ। ਉਨ੍ਹਾਂ ਤਿਆਰੀਆਂ ਨੂੰ ਹੋਰ ਜ਼ਮੀਨੀ ਪੱਧਰ ਤੇ ਲਿਆਉਣ ਦੀ ਹਦਾਇਤ ਦਿੰਦੇ ਹੋਏ ਕਿਹਾ ਕਿ ਇਹ ਮੇਲਾ ਸਿਰਫ਼ ਧਾਰਮਿਕ ਹੀ ਨਹੀਂ ਸਗੋਂ ਪੰਜਾਬੀ ਸਭਿਆਚਾਰ, ਵਿਰਾਸਤ ਦਾ ਵੀ ਪ੍ਰਤੀਕ ਹੈ। ਉਨ੍ਹਾਂ ਪੁਲਿਸ ਵਿਭਾਗ ਨੂੰ ਸਖ਼ਤ ਹਦਾਇਤ ਕੀਤੀ ਕਿ ਮੇਲੇ ਦੌਰਾਨ ਟ੍ਰੈਫਿਕ ਅਤੇ ਪਾਰਕਿੰਗ ਦੀ ਸਮੱਸਿਆ ਨਾ ਆਵੇ ਅਤੇ ਇਸ ਸਬੰਧੀ ਮੁਕੰਮਲ ਪ੍ਰਬੰਧ ਕੀਤੇ ਜਾਣ।
 
 
ਡਿਪਟੀ ਕਮਿਸ਼ਨਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬਾਬਾ ਸ਼ੇਖ ਫ਼ਰੀਦ ਆਗਮਨ ਪੁਰਬ 2026 ਮੁੱਖ ਮੇਲਾ 19 ਸਤੰਬਰ ਤੋਂ 23 ਸਤੰਬਰ ਤੱਕ ਮਨਾਇਆ ਜਾਵੇਗਾ। ਇਨ੍ਹਾਂ ਦਿਨਾਂ ਦੌਰਾਨ ਵੱਡੇ ਪੱਧਰ ’ਤੇ ਧਾਰਮਿਕ, ਸੱਭਿਆਚਾਰਕ ਸਮਾਗਮ ਕਰਵਾਏ ਜਾਣਗੇ। ਇਸ ਦੇ ਨਾਲ-ਨਾਲ ਕਰਾਫਟ ਮੇਲਾ ਵੀ 19 ਸਤੰਬਰ ਤੋਂ 28 ਸਤੰਬਰ 2026 ਤੱਕ ਦਾਣਾ ਮੰਡੀ, ਫਿਰੋਜ਼ਪੁਰ ਰੋਡ, ਫ਼ਰੀਦਕੋਟ ਵਿਖੇ ਆਯੋਜਿਤ ਕੀਤੇ ਜਾਣ ਦੀ ਤਜਵੀਜ ਹੈ। ਉਨ੍ਹਾਂ ਦੱਸਿਆ ਕਿ ਮੇਲੇ ਦੌਰਾਨ ਫੂਡ ਕੁਆਲਿਟੀ ਦਾ ਖਾਸ ਧਿਆਨ ਰੱਖਿਆ ਜਾਵੇ। ਮੇਲੇ ਦੌਰਾਨ ਕੂੜਾ ਸੁੱਟਣ ਲਈ ਡਸਟਬਿਨਾਂ ਦਾ ਖਾਸ ਧਿਆਨ ਰੱਖਿਆ ਜਾਵੇ ਤਾਂ ਜੋ ਸ਼ਹਿਰ ਸਾਫ਼ ਸੁਥਰਾ ਰਹੇ।
ਉਨ੍ਹਾਂ ਅੱਗੇ ਦੱਸਿਆ ਕਿ ਮੇਲੇ ਦੌਰਾਨ ਹੋਣ ਵਾਲੇ ਵਿਸ਼ੇਸ਼ ਸਮਾਗਮਾਂ ਵਿੱਚ ਸ਼੍ਰੀ ਸੁਖਮਨੀ ਸਾਹਿਬ ਦੇ ਪਾਠ ਤੇ ਅਰਦਾਸ, ਡਰਾਮਾ, ਕੌਮੀ ਲੋਕ ਨਾਚ, ਅਤੇ ਵਿਰਾਸਤੀ ਵਸਤੂਆਂ ਦੀ ਪ੍ਰਦਰਸ਼ਨੀ, ਹੈਰੀਟੇਜ ਵਾਕ ਤੇ ਵੱਖ-ਵੱਖ ਤਰ੍ਹਾਂ ਦੇ ਖੇਡ ਮੁਕਾਬਲੇ ਆਦਿ ਵਿਸ਼ੇਸ਼ ਆਕਰਸ਼ਣ ਹੋਣਗੇ। ਡਿਪਟੀ ਕਮਿਸ਼ਨਰ ਨੇ ਸਾਰੇ ਵਿਭਾਗਾਂ ਨੂੰ ਨਿਰਦੇਸ਼ ਦਿੱਤੇ ਕਿ ਰਹਿੰਦੇ ਕੰਮ ਸਮੇਂ ਸਿਰ ਮੁਕੰਮਲ ਕਰ ਲਏ ਜਾਣ। 
 
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ)  ਕੇਸ਼ਵ ਗੋਇਲ ਨੇ ਦੱਸਿਆ ਕਿ ਮੇਲੇ ਸਬੰਧੀ ਸਾਰੇ ਟੈਂਡਰ ਮੁਕੰਮਲ ਹੋ ਚੁੱਕੇ ਹਨ।
 
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿ) ਸੰਦੀਪ ਮਲਹੋਤਰਾ,
ਐਸ.ਡੀ.ਐਮ. ਫਰੀਦਕੋਟ ਪੁਨੀਤ ਸ਼ਰਮਾ, ਐਸ.ਡੀ.ਐਮ. ਕੋਟਕਪੂਰਾ ਰਜਿੰਦਰ ਸਿੰਘ, ਐਸ.ਡੀ.ਐਮ. ਜੈਤੋ  ਵਿਕਰਮਜੀਤ, ਜ਼ਿਲ੍ਹਾ ਭਾਸ਼ਾ ਅਫ਼ਸਰ ਮਨਜੀਤ ਪੁਰੀ, ਗੁਰਜਿੰਦਰ ਸਿੰਘ ਡੀ.ਆਈ.ਓ,ਜਿਲ੍ਹਾ ਸਿੱਖਿਆ ਅਫਸਰ ਮੈਡਮ ਅੰਜਨਾ ਕੌਂਸਲ, ਨਾਇਬ ਤਹਿਸੀਲਦਾਰ ਹਰਸ਼ਵੀਰ ਗੋਇਲ,ਸੈਕਟਰੀ ਰੈਡ ਕਰਾਸ  ਮਨਦੀਪ ਮੌਂਗਾ, ਜਸਬੀਰ ਜੱਸੀ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ। 
ਹੋਰ ਖ਼ਬਰਾਂ :-  ਦਲਿਤਾਂ ਅਤੇ ਮਿਹਨਤਕਸ਼ਾਂ ਦਾ ਮਜ਼ਾਕ ਉਡਾਉਣ ‘ਤੇ ਕਾਂਗਰਸ ਖ਼ਿਲਾਫ਼ ਬੈਂਡ-ਵਾਜਿਆਂ ਨਾਲ ‘ਆਪ’ ਦਾ ਜ਼ੋਰਦਾਰ ਪ੍ਰਦਰਸ਼ਨ

Leave a Reply

Your email address will not be published. Required fields are marked *