ਪੰਜਾਬ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦੀ ਕਾਰਵਾਈ ਮੁਲਤਵੀ

Monsoon session of Punjab Vidhan Sabha adjourned

   ਪੰਜਾਬ ਵਿਧਾਨ ਸਭਾ (Punjab Vidhan Sabha) ਦੇ ਮਾਨਸੂਨ ਸੈਸ਼ਨ (Monsoon Session) ਦੇ ਪਹਿਲੇ ਦਿਨ ਆਮ ਤੌਰ ‘ਤੇ ਇਹ ਰਵਾਇਤ ਨਿਭਾਈ ਜਾਂਦੀ ਹੈ। ਸੈਸ਼ਨ ਦੀ ਸ਼ੁਰੂਆਤ ‘ਚ ਵਿਛੜੀਆਂ ਰੂਹਾਂ, ਸਾਬਕਾ ਵਿਧਾਇਕਾਂ, ਆਜ਼ਾਦੀ ਘੁਲਾਟੀਆਂ ਅਤੇ ਹੋਰ ਪ੍ਰਮੁੱਖ ਸ਼ਖਸੀਅਤਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਜਾਂਦੀ ਹੈ ਅਤੇ ਉਨ੍ਹਾਂ ਦੀ ਯਾਦ ਵਿੱਚ ਕੁਝ ਮਿੰਟਾਂ ਦਾ ਮੌਨ ਰੱਖਿਆ ਜਾਂਦਾ ਹੈ।ਇਸ ਤੋਂ ਬਾਅਦ ਸਦਨ ਦੀ ਕਾਰਵਾਈ ਨੂੰ ਦਿਨ ਭਰ ਲਈ ਮੁਲਤਵੀ ਕਰ ਦਿੱਤਾ ਜਾਂਦਾ ਹੈ ਤਾਂ ਜੋ ਵਿਛੜੀਆਂ ਰੂਹਾਂ ਪ੍ਰਤੀ ਆਦਰ ਤੇ ਸਤਿਕਾਰ ਪ੍ਰਗਟਾਇਆ ਜਾ ਸਕੇ।

ਹੋਰ ਖ਼ਬਰਾਂ :-  ਗੂਗਲ ਪੇ ਐਪ ਰਾਹੀਂ 11,500 ਰੁਪਏ ਦੀ ਰਿਸ਼ਵਤ ਲੈਣ ਵਾਲੇ ਜੇਈ ਵਿਰੁੱਧ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਦਾ ਕੇਸ ਦਰਜ

ਅਗਲੇ ਦਿਨ ਤੋਂ ਸਦਨ ਦੇ ਮੁੱਖ ਵਿਧਾਨਕ ਕੰਮਕਾਜ, ਬਹਿਸਾਂ ਅਤੇ ਬਿਲ ਪੇਸ਼ ਕਰਨ ਦੀ ਪ੍ਰਕਿਰਿਆ ਨਿਯਮਤ ਰੂਪ ਵਿੱਚ ਸ਼ੁਰੂ ਹੁੰਦੀ ਹੈ। ਸਪੀਕਰ ਕੁਲਤਾਰ ਸਿੰਘ ਸੰਧਵਾਂ (Speaker Kultar Singh Sandhwan) ਨੇ ਕਿਹਾ ਕਿ ਪੇਪਰ ਲੀਕ ਹੋਣ ਦੀਆਂ ਘਟਨਾਵਾਂ ਨੂੰ ਰੋਕਣ ਲਈ ਕੇਂਦਰ ਸਰਕਾਰ ਨੂੰ ਆਪਣੀ ਪ੍ਰਣਾਲੀ ਮਜ਼ਬੂਤ ​​ਕਰਨ ਦੀ ਲੋੜ ਹੈ। ਸਪੀਕਰ ਨੇ ਟਿੱਪਣੀ ਕੀਤੀ ਕਿ ਵਿਦਿਆਰਥੀਆਂ ਨੇ ਆਪਣੀਆਂ ਜਾਨਾਂ ਗੁਆਈਆਂ ਹਨ। ਇਸ ਤੋਂ ਬਾਅਦ, ਸਦਨ ਦੀ ਕਾਰਵਾਈ ਦੁਪਹਿਰ 12:00 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ।

Leave a Reply

Your email address will not be published. Required fields are marked *