ਪੰਜਾਬ ਸਰਕਾਰ ਨੇ ਨੌਜਵਾਨਾਂ ਨੂੰ ਸਿਰਫ਼ ਯੋਗਤਾ ਦੇ ਆਧਾਰ ’ਤੇ 67000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ: ਕੁਲਤਾਰ ਸਿੰਘ ਸੰਧਵਾਂ

ਚੰਡੀਗੜ੍ਹ, 9 ਜੂਨ: ਪੰਜਾਬ ਵਿਧਾਨ ਸਭਾ ਸਪੀਕਰ ਸਰਦਾਰ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਕਿਹਾ ਕਿ ਪੰਜਾਬ ਸਰਕਾਰ ਨੇ ਸਿਰਫ਼ ਯੋਗਤਾ ਦੇ ਆਧਾਰ ’ਤੇ ਪੰਜਾਬ ਦੇ ਨੌਜਵਾਨਾਂ ਨੂੰ 67000 ਤੋਂ ਵੱਧ ਸਰਕਾਰੀ ਨੌਕਰੀਆਂ ਪ੍ਰਦਾਨ ਕੀਤੀਆਂ ਹਨ। ਉਨ੍ਹਾਂ ਜ਼ੋਰ ਦਿੰਦਿਆਂ ਕਿਹਾ ਕਿ ਇਸ ਵਿਸ਼ਾਲ ਭਰਤੀ ਮੁਹਿੰਮ ਨੇ ਨੌਜਵਾਨਾਂ ਨੂੰ ਉਨ੍ਹਾਂ ਦੇ ਆਪਣੇ ਸੂਬੇ ਵਿੱਚ ਹੀ ਰੁਜ਼ਗਾਰ ਦੇ ਨਵੇਂ ਮੌਕੇ ਉਪਲਬਧ ਕਰਵਾ ਕੇ ਵਿਦੇਸ਼ ਜਾਣ ਦੇ ਰੁਝਾਨ ਨੂੰ ਸਫਲਤਾਪੂਰਵਕ ਰੋਕਿਆ ਹੈ।

ਸਪੀਕਰ ਸੰਧਵਾਂ ਨੇ ਜ਼ੋਰ ਦਿੰਦਿਆਂ ਕਿਹਾ ਕਿ ਸੂਬੇ ਵਿੱਚ ਪੂਰੀ ਭਰਤੀ ਪ੍ਰਕਿਰਿਆ ਵਿੱਚ ਇੱਕ ਵੱਡਾ ਬਦਲਾਅ ਆਇਆ ਹੈ। ‘‘ਸਰਕਾਰੀ ਨੌਕਰੀ ਪ੍ਰਾਪਤ ਕਰਨ ਵਿੱਚ ਰਿਸ਼ਵਤਖੋਰੀ, ਭਾਈ-ਭਤੀਜਾਵਾਦ ਅਤੇ ਰਾਜਨੀਤਿਕ ਸਿਫ਼ਾਰਿਸ਼ਾਂ ਦੇ ਦਿਨ ਪੂਰੀ ਤਰ੍ਹਾਂ ਖਤਮ ਹੋ ਗਏ ਹਨ,।’’ ਉਨ੍ਹਾਂ ਅੱਗੇ ਕਿਹਾ ਕਿ ਮੌਜੂਦਾ ਪ੍ਰਸ਼ਾਸਨ ਵੱਲੋਂ ਪੂਰੇ ਨਿਰਪੱਖ, ਪਾਰਦਰਸ਼ੀ ਅਤੇ ਸਿਫਾਰਸ਼-ਮੁਕਤ ਢੰਗ ਰਾਹੀਂ ਸਿਰਫ਼ ਯੋਗ ਉਮੀਦਵਾਰਾਂ ਦੀ ਹੀ ਚੋਣ ਕੀਤੀ ਜਾ ਰਹੀ ਹੈ।

ਹੋਰ ਖ਼ਬਰਾਂ :-  ਅਨਮੋਲ ਗਗਨ ਮਾਨ ਵੱਲੋਂ ਸਵਰਗੀ ਹਰਮੀਤ ਸਿੰਘ ਅਤੇ ਹਰਪ੍ਰੀਤ ਸਿੰਘ ਦੇ ਪਰਿਵਾਰ ਦੀ 4-4 ਲੱਖ ਰੁਪਏ ਦੀ ਵਿੱਤੀ ਮਦਦ

ਸਰਕਾਰ ਦੇ ਮੁੱਖ ਦ੍ਰਿਸ਼ਟੀਕੋਣ ਦਾ ਹਵਾਲਾ ਦਿੰਦਿਆਂ ਸਪੀਕਰ ਸੰਧਵਾਂ ਨੇ ਕਿਹਾ ਕਿ ਅਹੁਦਾ ਸੰਭਾਲਣ ਤੋਂ ਬਾਅਦ ਸਾਡਾ ਮੁੱਖ ਉਦੇਸ਼ ਬੇਰੁਜ਼ਗਾਰ ਨੌਜਵਾਨਾਂ ਨੂੰ ਸਸ਼ਕਤ ਬਣਾਉਣਾ ਰਿਹਾ ਤਾਂ ਜੋ ਉਹ ਆਪਣੇ ਸੁਪਨਿਆਂ ਨੂੰ ਸਾਕਾਰ ਕਰਕੇ ਖੁਸ਼ਹਾਲ ਤੇ ਸੁਰੱਖਿਅਤ ਭਵਿੱਖ ਵੱਲ ਵਧ ਸਕਣ

ਸਪੀਕਰ ਨੇ ਵਿਦਿਆਰਥੀ ਨੂੰ ਪੂਰੀ ਲਗਨ, ਸਖ਼ਤ ਮਿਹਨਤ ਅਤੇ ਤਨਦੇਹੀ ਨਾਲ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਇਮਾਨਦਾਰ ਯਤਨਾਂ ਸਦਕਾ ਕੋਈ ਵੀ ਸੁਪਨਾ ਪੂਰਾ ਕਰਨਾ ਅਸੰਭਵ ਨਹੀਂ ਹੈ।

ਨਵ-ਨਿਯੁਕਤ ਉਮੀਦਵਾਰਾਂ ਨੂੰ ਵਧਾਈ ਦਿੰਦਿਆਂ ਸਪੀਕਰ ਸੰਧਵਾਂ ਨੇ ਉਨ੍ਹਾਂ ਨੂੰ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਆਪਣੀ ਡਿਊਟੀ ਨਿਭਾਉਣ ਦੀ ਅਪੀਲ ਕੀਤੀ। ਉਨ੍ਹਾਂ ਦੁਹਰਾਇਆ ਕਿ ਪੰਜਾਬ ਸਰਕਾਰ ਉਨ੍ਹਾਂ ਉਮੀਦਵਾਰਾਂ ਦੀ ਚੋਣ ਕਰਨ ਲਈ ਦ੍ਰਿੜਤਾ ਨਾਲ ਵਚਨਬੱਧ ਹੈ ਜੋ ਸਰਕਾਰੀ ਨੌਕਰੀਆਂ ਹਾਸਲ ਕਰਨ ਲਈ ਰਾਤਾਂ ਨੂੰ ਜਾਗ-ਜਾਗ ਕੇ ਮਿਹਨਤ ਕਰਦੇ ਹਨ।

Leave a Reply

Your email address will not be published. Required fields are marked *