ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਵਾਇਨਾਡ ਤੋਂ ਜਿੱਤ ਕੇ ਸੰਸਦ ਪਹੁੰਚੀ ਪ੍ਰਿਅੰਕਾ ਗਾਂਧੀ ਨਾਲ ਮੁਲਾਕਾਤ ਕੀਤੀ। ਸੰਸਦ ਮੈਂਬਰ ਔਜਲਾ ਨੇ ਉਨ੍ਹਾਂ ਨੂੰ ਸ੍ਰੀ ਹਰਿਮੰਦਰ ਸਾਹਿਬ ਦਾ ਪਾਵਨ ਪ੍ਰਸ਼ਾਦ ਅਤੇ ਇੱਕ ਬੂਟਾ ਦੇ ਕੇ ਵਧਾਈ ਦਿਤੀ।
ਨਵੀਂ ਦਿੱਲੀ ਵਿਖੇ ਸੰਸਦ ਮੈਂਬਰ ਪ੍ਰਿਅੰਕਾ ਗਾਂਧੀ ਨੂੰ ਮਿਲਣ ਪਹੁੰਚੇ ਅੰਮ੍ਰਿਤਸਰ ਦੇ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਮੁਲਾਕਾਤ ਦੌਰਾਨ ਉਨ੍ਹਾਂ ਨੂੰ ਜਿੱਤ ਦੀ ਵਧਾਈ ਦਿੰਦਿਆਂ ਕਿਹਾ ਕਿ ਜਿਸ ਤਰ੍ਹਾਂ ਰਾਹੁਲ ਗਾਂਧੀ ਹਰ ਵਰਗ ਦੀ ਆਵਾਜ਼ ਬਣ ਕੇ ਸੰਸਦ ਵਿੱਚ ਗੂੰਜਦੇ ਹਨ, ਉਸੇ ਤਰ੍ਹਾਂ ਹੁਣ ਪ੍ਰਿਅੰਕਾ ਗਾਂਧੀ ਵੀ ਗੂੰਜੇਗੀ। ਸੰਸਦ ਮੈਂਬਰ ਔਜਲਾ ਨੇ ਪ੍ਰਿਅੰਕਾ ਗਾਂਧੀ ਨੂੰ ਅੰਮ੍ਰਿਤਸਰ ਆਉਣ ਦਾ ਸੱਦਾ ਵੀ ਦਿੱਤਾ ਅਤੇ ਗੁਰੂ ਨਗਰੀ ਦੀ ਸੁੰਦਰਤਾ ਅਤੇ ਧਾਰਮਿਕ ਮਹੱਤਤਾ ਤੋਂ ਜਾਣੂ ਕਰਵਾਇਆ।
ਉਸਨੇ ਕਿਹਾ ਕਿ ਸੁਪਰੀਮ ਪਾਵਰ ਦੀਆਂ ਅਸੀਸਾਂ ਊਹਨਾੰ ਦਾ ਮਾਰਗਦਰਸ਼ਨ ਕਰਦੀਆਂ ਰਹਿਣ ਕਿਉਂਕਿ ਉਹ ਵਾਇਨਾਡ ਦੇ ਲੋਕਾਂ ਲਈ ਅਣਥੱਕ ਮਿਹਨਤ ਕਰਦੇ ਹਨ। ਉਨ੍ਹਾਂ ਕਿਹਾ ਕਿ ਉਹ ਸੇਵਾ ਦੇ ਇਸ ਪੰਜ ਸਾਲਾਂ ਦੇ ਸਫ਼ਰ ਵਿੱਚ ਉਨ੍ਹਾਂ ਨੂੰ ਤਾਕਤ, ਬੁੱਧੀ ਅਤੇ ਸਫਲਤਾ ਦੀ ਕਾਮਨਾ ਕਰਦੇ ਹਨ।