ਜਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਘਣਸ਼ਾਮ ਥੋਰੀ ਦੇ ਦਿਸ਼ਾ ਨਿਦਰੇਸ਼ਾਂ ਅਤੇ ਚੇਅਰਪਰਸਨ ਸਵੀਪ-ਕਮ-ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸ੍ਰੀ ਨਿਕਾਸ ਕੁਮਾਰ ਵਲੋਂ ਉਲੀਕੇ ਪ੍ਰੋਗਰਾਮ ਤਹਿਤ ਅੰਮਿ੍ਤਸਰ ਦੱਖਣੀ ਵਿਧਾਨ ਸਭਾ ਅਧੀਨ ਆਉਂਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ), ਕੋਟ ਬਾਬਾ ਦੀਪ ਸਿੰਘ ਵਿਖੇ ਵੋਟਰ ਜਾਗਰੂਕਤਾ ਹਿਊਮਨ ਚੇਨ ਬਣਾਈ ਗਈ।
ਸਕੂਲ ਦੇ ਇਲੈਕਟ੍ਰੋਲ ਲਿਟਰੇਸੀ ਕਲੱਬ ਵਲੋਂ ਇਹ ਹਿਊਮਨ ਚੇਨ ‘ਮਸਟ ਵੋਟ, 1 ਜੂਨ‘ ਅਧਾਰਿਤ ਥੀਮ ਤੇ ਬਣਾਈ ਗਈ। ਇਸ ਹਿਊਮਨ ਚੇਨ ਨੂੰ ਬਣਾਉਣ ਦਾ ਮੁੱਖ ਮਕਸਦ ਆਮ ਜਨਤਾ ਨੂੰ ਵੋਟ ਪਾਉਣ ਲਈ ਪ੍ਰੇਰਿਤ ਕਰਨਾ ਹੈ। ਇਸ ਮੌਕੇ ਆਪਣੇ ਸੰਬੋਧਨ ਵਿੱਚ ਅੰਮਿ੍ਤਸਰ ਦੱਖਣੀ ਵਿਧਾਨ ਸਭਾ ਹਲਕੇ ਦੇ ਨੋਡਲ ਅਫ਼ਸਰ ਸਵੀਪ ਮੈਡਮ ਮੋਨੀਕਾ ਨੇ ਕਿਹਾ ਕਿ ਭਾਰਤ ਇੱਕ ਲੋਕਤਾਂਤਿ੍ਕ ਦੇਸ਼ ਹੈ ਅਤੇ ਚੋਣਾਂ ਇਸਦਾ ਅਹਿਮ ਹਿੱਸਾ ਹਨ। ਉਹਨਾਂ ਕਿਹਾ ਕਿ ਭਾਰਤ ਚੋਣ ਕਮਿਸ਼ਨ ਵਲੋਂ ਵੋਟਰਾਂ ਨੂੰ ਜਾਗਰੂਕ ਕਰਨ ਲਈ ਲਗਾਤਾਰ ਸਵੀਪ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ ਅਤੇ ਅਜਿਹੀਆਂ ਗਤੀਵਿਧੀਆਂ ਭੱਵਿਖ ਵਿੱਚ ਵੀ ਜਾਰੀ ਰਹਿਣਗੀਆ।
ਉਹਨਾਂ ਕਿਹਾ ਕਿ ਚੋਣ ਕਮਿਸ਼ਨ ਵਲੋਂ ਇਸ ਵਾਰ ‘ਅਬ ਕੀ ਬਾਰ ਸੱਤਰ ਪਾਰ‘ ਦਾ ਨਾਅਰਾ ਦਿੱਤਾ ਗਿਆ ਹੈ, ਇਸ ਲਈ ਲੋਕਾਂ ਨੂੰ ਵੱਧ ਚੜ੍ਹ ਕੇ ਵੋਟਾਂ ਵਿੱਚ ਭਾਗ ਲੈਣਾ ਚਾਹੀਦਾ ਹੈ। ਆਪਣੇ ਸੰਬੋਧਨ ਵਿੱਚ ਸਹਾਇਕ ਨੋਡਲ ਅਫ਼ਸਰ ਪ੍ਰਦੀਪ ਕਾਲੀਆ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵਲੋਂ ਵੋਟਰਾਂ ਦੀ ਸਹੂਲਤ ਲਈ ਕਈ ਮੋਬਾਈਲ ਐਪਾਂ ਤਿਆਰ ਕੀਤਾਆਂ ਗਈਆਂ ਹਨ, ਜਿਹਨਾਂ ਦਾ ਉਪਯੋਗ ਕਰਕੇ ਵੋਟਰ ਘਰ ਬੈਠੇ ਹੀ ਚੋਣਾਂ ਸਬੰਧੀ ਸਾਰੀ ਲੋੜੀਂਦੀ ਜਾਣਕਾਰੀ ਹਾਸਿਲ ਕਰ ਸਕਦੇ ਹਨ। ਉਹਨਾਂ ਕਿਹਾ ਕਿ ਵੋਟਰ ਹੈਲਪਲਾਈਨ ਐਪ ਉਹ ਐਪ ਹੈ ਜਿਸ ਰਾਹੀਂ ਕੋਈ ਵੀ ਵੋਟਰ ਆਪਣੀ ਵੋਟ ਸਬੰਧੀ ਕੋਈ ਵੀ ਜਾਣਕਾਰੀ ਜਿਵੇਂ ਵੋਟਰ ਕਾਰਡ ਨੰਬਰ, ਬੂਥ ਨੰਬਰ, ਬੀ.ਐਲ.ਓ. ਦਾ ਨਾਮ ਅਤੇ ਫ਼ੋਨ ਨੰਬਰ ਜਿਹੀ ਕੋਈ ਵੀ ਜਾਣਕਾਰੀ ਲੈ ਸਕਦਾ ਹੈ, ਨਾਲ ਹੀ ਨਵੀਂ ਵੋਟ ਵੀ ਅਪਲਾਈ ਕੀਤੀ ਜਾ ਸਕਦੀ ਹੈ ਜਾਂ ਵੋਟਰ ਕਾਰਡ ਵਿੱਚ ਕੋਈ ਵੀ ਸੋਧ ਆਨਲਾਈਨ ਫ਼ਾਰਮ ਭਰ ਕੇ ਕਰਵਾਈ ਜਾ ਸਕਦੀ ਹੈ। ਇਸ ਮੌਕੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਪ੍ਰਣ ਲਿਆ ਕਿ ਉਹ ਆਪਣੇ ਦੇਸ਼ ਦੀਆਂ ਲੋਕਤਾਂਤਰਿਕ ਪਰੰਪਰਾਵਾਂ ਨੂੰ ਬਣਾਏ ਰੱਖਦੇ ਹੋਏ ਵੋਟ ਬਣਵਾਉਣ ਅਤੇ ਵੋਟ ਪਾਉਣ ਦੇ ਅਧਿਕਾਰ ਦੀ ਵਰਤੋਂ ਕਰਨਗੇ |ਇਸ ਮੌਕੇ ਮਨਜੀਤ ਕੌਰ, ਮਨਪ੍ਰੀਤ ਕੌਰ, ਮਨਦੀਪ ਕੌਰ, ਹਰਜੀਤ ਕੌਰ, ਕਮਲ ਕੁਮਾਰ, ਸੁਖਦੇਵ ਸਿੰਘ, ਹਰਮਨ ਬੱਗਾ ਅਤੇ ਬਬੀਤਾ ਧਵਨ ਵੀ ਹਾਜ਼ਰ ਸਨ |