ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੰਜਾਬ ਵਿਖੇ ਚੋਣ ਰੈਲੀਆਂ ਨੂੰ ਕਰਨਗੇ ਸੰਬੋਧਨ

ਪ੍ਰਧਾਨ ਮੰਤਰੀ ਨਰਿੰਦਰ ਮੋਦੀ 23 ਅਤੇ 24 ਮਈ ਨੂੰ ਪੰਜਾਬ ਦੌਰੇ ‘ਤੇ ਹੋਣਗੇ। ਉਹ ਪੰਜਾਬ ਵਿੱਚ ਭਾਜਪਾ ਉਮੀਦਵਾਰਾਂ ਦੇ ਚੋਣ ਰੈਲੀਆਂ ਨੂੰ ਸੰਬੋਧਨ ਕਰਨਗੇ। 23 ਮਈ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narendra Modi) ਪਟਿਆਲਾ ਵਿਖੇ ਲੋਕਾਂ ਨੂੰ ਭਾਜਪਾ ਉਮੀਦਵਾਰ ਨੂੰ ਵੋਟਾਂ ਪਾਉਣ ਦੀ ਅਪੀਲ ਕਰਨਗੇ। ਇਸੇ ਦਿਨ ਪ੍ਰਧਾਨ ਮੰਤਰੀ ਹਰਿਆਣਾ ਦੀ ਮਹਿੰਦਰਗੜ੍ਹ ਸੀਟ ‘ਤੇ ਚੋਣ ਪ੍ਰਚਾਰ ਲਈ ਬੁਲਾਈ ਗਈ ਵਿਜੇ ਸੰਕਲਪ ਰੈਲੀ ‘ਚ ਵੀ ਸ਼ਾਮਲ ਹੋਣਗੇ।

ਹੋਰ ਖ਼ਬਰਾਂ :-  ਤਲਵੰਡੀ ਸਾਬੋ ਅਤੇ ਬਿਲਗਾ ਨਗਰ ਪੰਚਾਇਤ ਵਿੱਚ ‘ਆਪ’ ਦੀ ਵੱਡੀ ਜਿੱਤ

ਇਸ ਤੋਂ ਬਾਅਦ ਪ੍ਰਧਾਨ ਮੰਤਰੀ 24 ਮਈ ਨੂੰ ਮੁੜ ਪੰਜਾਬ ਆਉਣਗੇ। ਇੱਥੇ ਉਹ ਗੁਰਦਾਸਪੁਰ ਵਿੱਚ ਦਿਨੇਸ਼ ਬਾਬੂ ਅਤੇ ਜਲੰਧਰ ਵਿੱਚ ਸੁਸ਼ੀਲ ਰਿੰਕੂ ਦੇ ਸਮਰਥਨ ਵਿੱਚ ਰੈਲੀਆਂ ਕਰਨਗੇ। ਪੰਜਾਬ ਵਿੱਚ ਲੋਕ ਸਭ ਚੋਣਾਂ ਨੂੰ ਲੈਕੇ ਭਾਰਤੀ ਜਨਤਾ ਪਾਰਟੀ ਕਾਫੀ ਗੰਭੀਰ ਨਜ਼ਰ ਆ ਰਹੀ ਹੈ। ਇਸ ਕਾਰਨ ਭਾਜਪਾ ਦੀ ਕੌਮੀ ਲੀਡਰਸ਼ਿਪ ਲੋਕ ਸਭਾ ਚੋਣਾਂ (Lok Sabha Elections) ਦੇ ਆਖਰੀ ਪੜਾਅ ਵਿੱਚ ਪੰਜਾਬ ਵਿੱਚ ਆਪਣੀ ਪੂਰੀ ਤਾਕਤ ਲਾਉਣ ਜਾ ਰਹੀ ਹੈ।

Leave a Reply

Your email address will not be published. Required fields are marked *