ਰਾਸ਼ਟਰੀ ਸਫਾਈ ਕਮਿਸ਼ਨ ਦੇ ਵਾਈਸ ਚੇਅਰਮੈਨ ਹਰਦੀਪ ਸਿੰਘ ਵੱਲੋਂ ਸੰਗਰੂਰ ਵਿਖੇ ਸਫਾਈ ਕਰਮਚਾਰੀਆਂ ਨਾਲ ਮੁਲਾਕਾਤ

National Sanitation Commission Vice Chairman Hardeep Singh meets sanitation workers in Sangrur

ਸੰਗਰੂਰ, 16 ਅਕਤੂਬਰ:       ਰਾਸ਼ਟਰੀ ਸਫਾਈ ਕਮਿਸ਼ਨ ਦੇ ਵਾਈਸ ਚੇਅਰਮੈਨ ਹਰਦੀਪ ਸਿੰਘ ਨੇ ਨਗਰ ਕੌਂਸਲ ਸੰਗਰੂਰ ਵਿਖੇ ਸਫਾਈ ਕਰਮਚਾਰੀਆਂ ਨਾਲ ਵਿਸ਼ੇਸ਼ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਸੇਵਾ ਨਾਲ ਸਬੰਧਤ ਸਮੱਸਿਆਵਾਂ ਸੁਣੀਆਂ। ਉਨ੍ਹਾਂ ਨੇ ਕਰਮਚਾਰੀਆਂ ਵੱਲੋਂ ਉਠਾਏ ਗਏ ਮਸਲਿਆਂ ਬਾਰੇ ਵਿਸਥਾਰ ਨਾਲ ਜਾਣਕਾਰੀ ਪ੍ਰਾਪਤ ਕੀਤੀ ਅਤੇ ਇਨ੍ਹਾਂ ਨੂੰ ਸਬੰਧਤ ਅਧਿਕਾਰੀਆਂ ਦੇ ਧਿਆਨ ਵਿੱਚ ਲਿਆ ਕੇ ਨਿਯਮਾਂ ਅਨੁਸਾਰ ਹੱਲ ਕਰਵਾਉਣ ਲਈ ਲੋੜੀਂਦੇ ਯਤਨ ਕਰਨ ਦਾ ਭਰੋਸਾ ਦਿੱਤਾ।

ਇਸ ਮੌਕੇ ਹਰਦੀਪ ਸਿੰਘ ਨੇ ਕਿਹਾ ਕਿ ਸ਼ਹਿਰਾਂ ਦੀ ਸਫਾਈ ਵਿਵਸਥਾ ਨੂੰ ਸੁਚਾਰੂ ਢੰਗ ਨਾਲ ਚਲਾਉਣ ਅਤੇ ਲੋਕਾਂ ਨੂੰ ਸਾਫ਼-ਸੁਥਰਾ ਵਾਤਾਵਰਨ ਮੁਹੱਈਆ ਕਰਵਾਉਣ ਵਿੱਚ ਸਫਾਈ ਕਰਮਚਾਰੀਆਂ ਦੀ ਅਹਿਮ ਭੂਮਿਕਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਕਰਮਚਾਰੀਆਂ ਦੀ ਮਿਹਨਤ ਅਤੇ ਸੇਵਾਵਾਂ ਦਾ ਸਤਿਕਾਰ ਕਰਦਿਆਂ ਉਨ੍ਹਾਂ ਦੀ ਭਲਾਈ ਅਤੇ ਸੇਵਾ ਨਾਲ ਜੁੜੇ ਮਸਲਿਆਂ ਵੱਲ ਢੁੱਕਵਾਂ ਧਿਆਨ ਦਿੱਤਾ ਜਾਣਾ ਚਾਹੀਦਾ ਹੈ।

ਮੁਲਾਕਾਤ ਦੌਰਾਨ ਸਫਾਈ ਕਰਮਚਾਰੀਆਂ ਨੇ ਪ੍ਰੋਵੀਡੈਂਟ ਫੰਡ (ਪੀ.ਐੱਫ.), ਪੈਨਸ਼ਨ, ਕਰਮਚਾਰੀਆਂ ਦੀ ਘਾਟ ਅਤੇ ਹੋਰ ਸੇਵਾ ਮਸਲਿਆਂ ਬਾਰੇ ਆਪਣੀਆਂ ਮੁਸ਼ਕਲਾਂ ਸਾਂਝੀਆਂ ਕੀਤੀਆਂ। ਉਨ੍ਹਾਂ ਨੇ ਦੱਸਿਆ ਕਿ ਕਰਮਚਾਰੀਆਂ ਦੀ ਘਾਟ ਕਾਰਨ ਕੰਮ ਦਾ ਬੋਝ ਵਧਦਾ ਹੈ ਅਤੇ ਰੋਜ਼ਾਨਾ ਦੀਆਂ ਡਿਊਟੀਆਂ ਨਿਭਾਉਣ ਵਿੱਚ ਦਿੱਕਤਾਂ ਪੇਸ਼ ਆਉਂਦੀਆਂ ਹਨ। ਉਨ੍ਹਾਂ ਨੇ ਆਪਣੇ ਬਕਾਇਆ ਅਤੇ ਸੇਵਾ ਨਾਲ ਸਬੰਧਤ ਮਾਮਲਿਆਂ ਦੇ ਨਿਪਟਾਰੇ ਲਈ ਕਮਿਸ਼ਨ ਦੇ ਦਖ਼ਲ ਦੀ ਅਪੀਲ ਕੀਤੀ।

ਹੋਰ ਖ਼ਬਰਾਂ :-  ਪ੍ਰੋਜੈਕਟ ‘ਰੌਸ਼ਨੀ’ ਨਾਲ ਬੱਚਿਆਂ ਨੂੰ ਮਿਲੀ ਨਵੀਂ ਦ੍ਰਿਸ਼ਟੀ

ਵਾਈਸ ਚੇਅਰਮੈਨ ਨੇ ਕਰਮਚਾਰੀਆਂ ਦੀਆਂ ਗੱਲਾਂ ਨੂੰ ਗੰਭੀਰਤਾ ਨਾਲ ਸੁਣਦਿਆਂ ਕਿਹਾ ਕਿ ਉਨ੍ਹਾਂ ਵੱਲੋਂ ਉਠਾਏ ਗਏ ਮਸਲਿਆਂ ਦੀ ਨਿਯਮਾਂ ਅਤੇ ਸਬੰਧਤ ਰਿਕਾਰਡ ਦੇ ਆਧਾਰ ’ਤੇ ਪੜਤਾਲ ਕਰਵਾ ਕੇ ਹੱਲ ਲਈ ਯਤਨ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਕਰਮਚਾਰੀਆਂ ਦੇ ਜਾਇਜ਼ ਮਸਲਿਆਂ ਦੇ ਨਿਪਟਾਰੇ ਲਈ ਸਬੰਧਤ ਵਿਭਾਗਾਂ ਅਤੇ ਅਧਿਕਾਰੀਆਂ ਨਾਲ ਤਾਲਮੇਲ ਕੀਤਾ ਜਾਵੇਗਾ।

ਹਰਦੀਪ ਸਿੰਘ ਨੇ ਕਿਹਾ ਕਿ ਸਫਾਈ ਕਰਮਚਾਰੀਆਂ ਨਾਲ ਸਿੱਧਾ ਸੰਵਾਦ ਉਨ੍ਹਾਂ ਦੀਆਂ ਜ਼ਮੀਨੀ ਪੱਧਰ ਦੀਆਂ ਮੁਸ਼ਕਲਾਂ ਨੂੰ ਸਮਝਣ ਦਾ ਅਹਿਮ ਸਾਧਨ ਹੈ। ਉਨ੍ਹਾਂ ਕਿਹਾ ਕਿ ਕਰਮਚਾਰੀਆਂ ਦੀ ਗੱਲ ਸੁਣਨ ਅਤੇ ਉਨ੍ਹਾਂ ਦੇ ਮਸਲਿਆਂ ’ਤੇ ਢੁੱਕਵੀਂ ਕਾਰਵਾਈ ਕਰਨ ਨਾਲ ਉਨ੍ਹਾਂ ਦਾ ਭਰੋਸਾ ਮਜ਼ਬੂਤ ਹੁੰਦਾ ਹੈ ਅਤੇ ਕੰਮਕਾਜ ਲਈ ਬਿਹਤਰ ਮਾਹੌਲ ਬਣਦਾ ਹੈ।

ਇਸ ਉਪਰੰਤ ਵਾਈਸ ਚੇਅਰਮੈਨ ਹਰਦੀਪ ਸਿੰਘ ਸ੍ਰੀ ਵਾਲਮੀਕਿ ਮੰਦਰ ਵਿਖੇ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਨੇ ਉੱਥੇ ਮੌਜੂਦ ਵਿਅਕਤੀਆਂ ਨਾਲ ਮੁਲਾਕਾਤ ਕੀਤੀ ਅਤੇ ਵਿਚਾਰ-ਵਟਾਂਦਰਾ ਕੀਤਾ। 

Leave a Reply

Your email address will not be published. Required fields are marked *