ਸੁਪਰੀਮੋ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਦੇ ਵਿਰੋਧ ‘ਚ ਆਮ ਆਦਮੀ ਪਾਰਟੀ ਵੱਲੋਂ ਦੇਸ਼ ਭਰ ‘ਚ ਭੁੱਖ ਹੜਤਾਲ

CM Bhagwant Mann

ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਦੇ ਵਿਰੋਧ ‘ਚ ਅੱਜ ਮਿਤੀ 07-04-2024 ਤੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸੀਨੀਅਰ ਆਗੂ ਖਟਕੜ ਕਲਾਂ ਵਿਖੇ ਸਮੂਹਿਕ ਭੁੱਖ ਹੜਤਾਲ ‘ਤੇ ਬੈਠਣਗੇ। ਆਮ ਆਦਮੀ ਪਾਰਟੀ ਵੱਲੋਂ ਦੇਸ਼ ਭਰ ‘ਚ ਭੁੱਖ ਹੜਤਾਲ ਕੀਤੀ ਜਾ ਰਹੀ ਹੈ।

ਮੁੱਖ ਮੰਤਰੀ, ਪੰਜਾਬ ਤੋਂ ਇਲਾਵਾ ਪੰਜਾਬ ਦੇ ਸਾਰੇ ਆਗੂ ਅਤੇ ਵਿਧਾਇਕ ਖਟਕੜ ਕਲਾਂ ਪਹੁੰਚ ਰਹੇ ਹਨ, ਜਿੱਥੇ ਉਹ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਨ ਉਪਰੰਤ ਸਮੂਹਿਕ ਭੁੱਖ ਹੜਤਾਲ ਸ਼ੁਰੂ ਕਰਨਗੇ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਸੰਸਦ ਮੈਂਬਰ ਸੰਦੀਪ ਪਾਠਕ ਨੇ ਸ਼ਨੀਵਾਰ ਨੂੰ ਪੰਜਾਬ ਦੇ ਮੋਗਾ ਅਤੇ ਜਲੰਧਰ ਵਿੱਚ ਵੀ ਰੈਲੀਆਂ ਕੀਤੀਆਂ, ਜਿਸ ਵਿੱਚ ਉਨ੍ਹਾਂ ਵਲੰਟੀਅਰਾਂ ਨੂੰ ਵੱਧ ਤੋਂ ਵੱਧ ਗਿਣਤੀ ਵਿੱਚ ਖਟਕੜ ਕਲਾਂ ਪਹੁੰਚਣ ਲਈ ਅਪੀਲ ਕੀਤੀ। ਇਸ ਦੇ ਨਾਲ ਹੀ ਜੋ ਵਲੰਟੀਅਰ ਖਟਕੜ ਕਲਾਂ ਨਹੀਂ ਪਹੁੰਚ ਸਕਦੇ ਉਹਨਾਂ ਨੂੰ ਜ਼ਿਲ੍ਹਾ ਦਫ਼ਤਰਾਂ ਵਿੱਚ ਪਹੁੰਚਣ ਦੀ ਅਪੀਲ ਕੀਤੀ ਗਈ ਹੈ।

ਹੋਰ ਖ਼ਬਰਾਂ :-  ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿੱਚ 61.01 ਪ੍ਰਤੀਸ਼ਤ ਵੋਟਰਾਂ ਨੇ ਕੀਤਾ ਮਤਦਾਨ

‘ਆਮ ਆਦਮੀ ਪਾਰਟੀ’ ਵੱਲੋਂ ਹਰ ਜ਼ਿਲ੍ਹੇ ‘ਚ ਸਮੂਹਿਕ ਭੁੱਖ ਹੜਤਾਲ ਵੀ ਰੱਖਿਆ ਜਾਵੇਗਾ। ਇਹ ਸਮੂਹਿਕ ਭੁੱਖ ਹੜਤਾਲ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਹੋਰ ਆਮ ਆਦਮੀ ਪਾਰਟੀ ਆਗੂਆਂ ਖ਼ਿਲਾਫ਼ ਜਾਂਚ ਏਜੰਸੀ ਵੱਲੋਂ ਕੀਤੀ ਜਾ ਰਹੀ ਕਾਰਵਾਈ ਦੇ ਵਿਰੋਧ ਵਿੱਚ ਹੈ।

Leave a Reply

Your email address will not be published. Required fields are marked *