ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਮਦਨ ਲਾਲ ਬੱਗਾ ਵੱਲੋਂ ਸ਼ਿਵਪੁਰੀ ‘ਚ ਨਵੇਂ ਆਰ.ਐਮ.ਸੀ. ਰੋਡ ਦਾ ਉਦਘਾਟਨ

Madan Lal Bagga, MLA from Vidhan Sabha Constituency Ludhiana North, inaugurated the new RMC Road in Shivpuri.

ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਮਦਨ ਲਾਲ ਬੱਗਾ ਵਲੋਂ ਬੀਤੇ ਦਿਨੀਂ ਵਾਰਡ ਨੰਬਰ 86(88) ਅਧੀਨ ਸ਼ਿਵਪੁਰੀ ਵਿਖੇ ਨਵੇਂ ਆਰ.ਐਮ.ਸੀ. ਸੜਕਾਂ ਦਾ ਉਦਘਾਟਨ ਕੀਤਾ ਗਿਆ।

ਵਿਧਾਇਕ ਬੱਗਾ ਨੇ ਦੱਸਿਆ ਕਿ ਇਨ੍ਹਾਂ ਸੜਕਾਂ ਦੀ ਹਾਲਤ ਬੀਤੇ ਕਾਫ਼ੀ ਸਮੇਂ ਤੋਂ ਤਰਸਯੋਗ ਬਣੀ ਹੋਈ ਸੀ ਅਤੇ ਰਾਹਗੀਰਾਂ ਨੂੰ ਕਾਫੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਵਲੋਂ ਇਲਾਕੇ ਦੀ ਸਾਰ ਨਹੀਂ ਲਈ ਗਈ ਪਰ ਹੁਣ ਸੜਕ ਦੇ ਨਿਰਮਾਣ ਤੋਂ ਬਾਅਦ ਆਵਾਜਾਈ ਸੁਚਾਰੂ ਢੰਗ ਨਾਲ ਚੱਲੇਗੀ।

ਹਲਕਾ ਲੁਧਿਆਣਾ ਉੱਤਰੀ ਨੂੰ ਵਿਕਾਸ ਪੱਖੋਂ ਮੋਹਰੀ ਬਣਾਉਣ ਦੇ ਲਈ ਵਚਨਬੱਧਤਾ ਦੁਹਰਾਉਂਦੇ ਹੋਏ ਵਿਧਾਇਕ ਬੱਗਾ ਅਤੇ ਉਨ੍ਹਾ ਦੀ ਟੀਮ ਨੇ ਕਿਹਾ ਕਿ ਨਵੀਂ ਸੜਕ ਦਾ ਨਿਰਮਾਣ ਜੰਗੀ ਪੱਧਰ ‘ਤੇ ਕਰਵਾਇਆ ਜਾਵੇਗਾ। ਉਨ੍ਹਾ ਕਿਹਾ ਕਿ ਸਾਡੀ ਕੋਸ਼ਿਸ਼ ਹੈ ਕਿ ਹਲਕੇ ਵਿੱਚਚ ਕੋਈ ਸੜਕ ਮੁਰੰਮਤ ਤੋਂ ਵਾਂਝੀ ਨਾ ਰਹੇ। ਉਨ੍ਹਾ ਕਿਹਾ ਕਿ ਪਿੰਡਾਂ ਦੇ ਨਾਲ ਸ਼ਹਿਰਾਂ ਦੇ ਵਿੱਚ ਵੀ ਸੜਕ ਕੁਨੇਕਟੀਵਿਟੀ ਨੂੰ ਚੰਗਾ ਬਣਾਉਣ ਦੇ ਲਈ ਲਗਾਤਾਰ ਸਾਡੀ ਸਰਕਾਰ ਵੱਲੋਂ ਯਤਨ ਕੀਤੇ ਜਾ ਰਹੇ ਹਨ।

ਹੋਰ ਖ਼ਬਰਾਂ :-  ਕਿਸਾਨਾਂ ਨਾਲ ਕੀਤੇ ਵਾਅਦੇ ਮੁਤਾਬਕ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਗੰਨੇ ਦੇ ਭਾਅ 'ਚ ਵਾਧੇ ਦਾ ਕੀਤਾ ਐਲਾਨ, ਪੰਜਾਬ ਹੁਣ ਦੇਸ਼ ਭਰ ਵਿੱਚੋਂ ਪਹਿਲੇ ਨੰਬਰ ਉੱਤੇ

ਇਸ ਮੌਕੇ ਨਗਰ ਨਿਗਮ ਦੇ ਸੀਨੀਅਰ ਅਧਿਕਾਰੀਆਂ ਤੋਂ ਇਲਾਵਾ ਮਨਜੀਤ ਸਿੰਘ ਢਿੱਲੋਂ, ਅਮਨ ਬੱਗਾ ਖੁਰਾਨਾ, ਗੁਲਸ਼ਨ ਕੁਮਾਰ ਬੂਟੀ, ਗੁਲਸ਼ਨ ਕਵਾਤਰਾ ਵੀ ਮੌਜੂਦ ਸਨ।

dailytweetnews.com

Leave a Reply

Your email address will not be published. Required fields are marked *