ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਵੱਲੋਂ ਕੇਂਦਰੀ ਜੇਲ੍ਹ ਦਾ ਦੌਰਾ

ਭਾਰਤ ਸਰਕਾਰ ਦੇ ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਦੇ ਸਪੈਸ਼ਲ ਮੋਨੀਟਰ ਸ੍ਰੀ ਬਾਲ ਕ੍ਰਿਸ਼ਨ ਗੋਇਲ ਵਲੋਂ ਕੇਂਦਰੀ ਜੇਲ੍ਹ ਦਾ ਦੌਰਾ ਕਰਦਿਆਂ ਹਵਾਲਾਤੀਆਂ ਤੇ ਕੈਦੀਆਂ ਦੀ ਸਮੁੱਸਿਆਵਾਂ ਸੁਣੀਆਂ ਅਤੇ ਜੇਲ੍ਹ ਅਧਿਕਾਰੀਆਂ ਨੂੰ ਜਲਦ ਨਿਪਟਾਰਾ ਕਰਨ ਦੇ ਵੀ ਨਿਰਦੇਸ਼ ਦਿੱਤੇ।

ਇਸ ਮੌਕੇ ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ ਦੇ ਵਿਸ਼ੇਸ਼ ਮਾਨੀਟਰ ਸ੍ਰੀ ਬਾਲ ਕ੍ਰਿਸ਼ਨ ਗੋਇਲ ਦੇ ਨਾਲ ਸੀ.ਡਬਲਿਊ.ਸੀ. ਦੇ ਚੇਅਰਮੈਨ ਸ. ਗੁਰਜੀਤ ਸਿੰਘ ਰੋਮਾਣਾ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸ. ਰੁਪਿੰਦਰਪਾਲ ਸਿੰਘ, ਡੀ.ਸੀ.ਪੀ.ਓ. ਸ੍ਰੀਮਤੀ ਰਸ਼ਮੀ ਅਤੇ ਡੀ.ਪੀ.ਓ. ਅਨੁਪ੍ਰਿਆ ਵੀ ਮੌਜੂਦ ਸਨ।

ਇਸ ਦੌਰੇ ਦੌਰਾਨ ਉਨ੍ਹਾਂ ਕੇਂਦਰੀ ਜੇਲ੍ਹ, ਲੁਧਿਆਣਾ ਵਿੱਚ ਵੱਖ-ਵੱਖ ਬੈਰਕਾਂ ਦੀ ਚੈਕਿੰਗ ਕੀਤੀ, ਹਵਾਲਾਤੀਆਂ ਅਤੇ ਕੈਦੀਆਂ ਦੀ ਸਮੇਂ ਸਿਰ ਸਿਹਤ ਜਾਂਚ ਸਬੰਧੀ ਪੁੱਛਿਆ, ਬਿਸਕੁੱਟ ਬਣਾਉਣ ਵਾਲੇ ਕਾਰਖਾਨੇ ਦਾ ਨੀਰੀਖਣ ਕੀਤਾ, ਕੁਰਸੀਆਂ ਦੀ ਮੁਰੰਮਤ ਅਤੇ ਟੈਂਟ ਬਣਾ ਰਹੇ ਕੈਦੀਆਂ ਨਾਲ ਵੀ ਗੱਲਬਾਤ ਕੀਤੀ।

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਵੱਲੋਂ ਮਾਨਵੀ ਹੱਕਾਂ ਦੀ ਉਲੰਘਣਾ ਨੂੰ ਰੋਕਣ ਲਈ ਉਪਰਾਲੇ ਕੀਤੇ ਜਾ ਰਹੇ ਹਨ ਤਾਂ ਜੋ ਕਿਸੇ ਵੀ ਸਰਕਾਰੀ ਜਾਂ ਗੈਰ ਸਰਕਾਰੀ ਸੰਸਥਾ ਵਿੱਚ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਨਾ ਹੋ ਸਕੇ। ਉਨ੍ਹਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਮਨੁੱਖੀ ਅਧਿਕਾਰਾਂ ਬਾਰੇ ਜਾਗਰੂਕ ਹੋਣਾ ਚਾਹੀਦਾ ਹੈ, ਕਿਉਂਕਿ ਸਾਡੇ ਸੰਵਿਧਾਨ ਨੇ ਦੇਸ਼ ਦੇ ਹਰੇਕ ਨਾਗਰਿਕ ਨੂੰ ਜੋ ਹੱਕ ਦਿੱਤੇ ਹਨ ਉਨ੍ਹਾਂ ਦੀ ਪਾਲਣਾ ਬਹੁਤ ਜਰੂਰੀ ਹੈ।

ਹੋਰ ਖ਼ਬਰਾਂ :-  ਗਣਤੰਤਰ ਦਿਵਸ ਮੌਕੇ ਗ੍ਰਹਿ ਮੰਤਰਾਲੇ ਵੱਲੋਂ ਜੀ.ਐਮ., ਪੀ.ਐਮ.ਡੀ.ਐਸ. ਅਤੇ ਐਮ.ਐਮ.ਐਸ. ਨਾਲ ਸਨਮਾਨਿਤ ਕੀਤੇ ਜਾਣ ਵਾਲੇ ਪੰਜਾਬ ਪੁਲਿਸ ਅਧਿਕਾਰੀਆਂ/ਕਰਮਚਾਰੀਆਂ ਦੇ ਨਾਵਾਂ ਦਾ ਐਲਾਨ

ਉਨ੍ਹਾਂ ਮਹਿਲਾ ਕੈਦੀਆਂ ਦੀਆਂ ਵੀ ਸਮੱਸਿਆਵਾਂ ਸੁਣੀਆਂ ਜਿਨ੍ਹਾਂ ਦੇ ਨਾਲ ਨਵਜੰਮੇ ਬੱਚਿਆਂ ਅਤੇ ਛੋਟੇ ਬੱਚਿਆਂ ਦੇ ਵੈਕਸੀਨੇਸ਼ਨ ਕਾਰਡਾਂ ਬਾਰੇ ਵੀ ਜਾਣਕਾਰੀ ਹਾਸਲ ਕੀਤੀ।

ਬਾਅਦ ਵਿੱਚ, ‘ਰੈਡ ਕਰਾਸ ਸੀਨੀਅਰ ਸਿਟੀਜਨ ਹੋਮ’ ਸਰਾਭਾ ਨਗਰ, ਲੁਧਿਆਣਾ ਪਹੁੰਚੇ ਜਿੱਥੇ ਸੀਨੀਅਰ  ਸਿਟੀਜ਼ਨ  ਹੋਮਜ਼  ਵਿੱਚ  ਰਹਿ  ਰਹੇ ਬਜ਼ੁਰਗ ਵਿਅਕਤੀਆਂ ਦੀਆਂ ਮੁਸ਼ਕਿਲਾਂ ਸੁਣੀਆਂ ਗਈਆਂ ਅਤੇ ਉਨ੍ਹਾਂ ਦਾ ਮੌਕੇ ‘ਤੇ ਹੀ ਨਿਪਟਾਰਾ ਕੀਤਾ ਗਿਆ। ਉਨ੍ਹਾਂ ਵੱਲੋਂ ਹੋਮਜ਼ ਦੇ ਅਧਿਕਾਰੀਆਂ ਨੂੰ ਨਿਰਦੇਸ਼ ਜਾਰੀ ਕਰਦਿਆਂ ਕਿਹਾ ਕਿ ਸੀਨੀਅਰ ਸਿਟੀਜ਼ਨਜ਼ ਦੇ ਰਹਿਣ-ਸਹਿਣ, ਖਾਣ-ਪੀਣ ਅਤੇ ਚੰਗੀ ਸਿਹਤ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਸੀਨੀਅਰ ਸਿਟੀਜ਼ਨਜ਼ ਨੂੰ ਪਰੋਸੇ ਜਾਣ ਵਾਲੇ ਖਾਣੇ ‘ਤੇ ਵੀ ਤਸੱਲੀ ਪ੍ਰਗਟਾਈ।

dailytweetnews.com

Leave a Reply

Your email address will not be published. Required fields are marked *