ਸਬ ਡਵੀਜ਼ਨ ਤਲਵੰਡੀ ਸਾਬੋ ਦੇ ਏਰੀਏ ਚ ਡਰੋਨ ਕੈਮਰਾ ਚਲਾਉਣ/ਉਡਾਉਣ ’ਤੇ ਮੁਕੰਮਲ ਰੋਕ

ਉਪ ਮੰਡਲ ਮੈਜਿਸਟ੍ਰੇਟ ਤਲਵੰਡੀ ਸਾਬੋ ਸ ਹਰਜਿੰਦਰ ਸਿੰਘ ਜੱਸਲ ਨੇ ਸੀਆਰਪੀਸੀ, 1973 ਦੀ ਧਾਰਾ 144 ਤਹਿਤ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਸਬ ਡਵੀਜ਼ਨ ਤਲਵੰਡੀ ਸਾਬੋ ਦੇ ਏਰੀਏ ਚ ਡਰੋਨ ਕੈਮਰਾ ਚਲਾਉਣ/ਉਡਾਉਣ ਤੇ ਮੁਕੰਮਲ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ।

ਜਾਰੀ ਹੁਕਮ ਅਨੁਸਾਰ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਵਿਸਾਖੀ ਮੇਲਾ 2024 ਤਖਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ 11 ਅਪ੍ਰੈਲ ਤੋਂ 15 ਅਪ੍ਰੈਲ 2024 ਤੱਕ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਇਸ ਦੌਰਾਨ ਤਖਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਭਾਰੀ ਗਿਣਤੀ ਵਿੱਚ ਸੰਗਤਾਂ ਪੁੱਜਣਗੀਆਂ, ਇਸ ਲਈ ਇਹ ਹੁਕਮ ਆਮ ਲੋਕਾਂ ਦੀ ਸੁਰੱਖਿਆ ਨੂੰ ਮੱਦੇਨਜ਼ਰ ਜਾਰੀ ਕੀਤੇ ਗਏ ਹਨ।

ਹੋਰ ਖ਼ਬਰਾਂ :-  ਸੜਕ ਹਾਦਸੇ ਦੌਰਾਨ ਪੁਲਿਸ ਮੁਲਾਜ਼ਮ ਦੀ ਮੌਤ

ਇਹ ਹੁਕਮ 15 ਅਪ੍ਰੈਲ 2024 ਤੱਕ ਲਾਗੂ ਰਹਿਣਗੇ।

Leave a Reply

Your email address will not be published. Required fields are marked *