ਵਧੀਕ ਜ਼ਿਲ੍ਹਾ ਮੈਜਿਸਟਰੇਟ ਲਤੀਫ਼ ਅਹਿਮਦ ਨੇ ਜਾਬਤਾ ਫੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਬਠਿੰਡਾ ਦੇ ਪ੍ਰੀਖਿਆ ਕੇਂਦਰਾਂ ਦੇ ਆਲੇ-ਦੁਆਲੇ ਦੇ ਘੇਰੇ ਅੰਦਰ ਆਮ ਪਬਲਿਕ ਦੇ ਇਕੱਠੇ ਹੋਣ ’ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ।
ਜਾਰੀ ਹੁਕਮ ਅਨੁਸਾਰ ਡਾਇਰੈਕਟਰ ਜਨਰਲ ਨੈਸ਼ਨਲ ਪਰੀਖਿਆ ਏਜੰਸੀ, ਉਚੇਰੀ ਸਿੱਖਿਆ ਵਿਭਾਗ ਮਨਿਸਟਰੀ ਆਫ ਐਜੂਕੇਸ਼ਨ, ਭਾਰਤ ਸਰਕਾਰ ਨਵੀਂ ਦਿੱਲੀ ਦੇ ਪੱਤਰ ਅਨੁਸਾਰ ਨੈਸ਼ਨਲ ਟੈਸਟਿੰਗ ਏਜੰਸੀ (ਐਨਟੀਏ) ਵਲੋਂ ਨੈਸ਼ਨਲ ਐਲਿਜ਼ੀਬਿਲਟੀ-ਕਮ-ਐਂਟਰੈਂਸ ਪਰੀਖਿਆ (ਯੂਜੀ) 2024 ਦੀ ਪਰੀਖਿਆ 5 ਮਈ 2024 (ਐਤਵਾਰ) ਨੂੰ ਬਾਅਦ ਦੁਪਿਹਰ 2:00 ਤੋਂ ਸ਼ਾਮ 5:20 ਵਜੇ ਤੱਕ ਨੈਸ਼ਨਲ ਟੈਸਟਿੰਗ ਏਜੰਸੀ ਦੁਆਰਾ ਸਥਾਪਿਤ ਕੀਤੇ ਪਰੀਖਿਆ ਕੇਂਦਰਾਂ ਵਿੱਚ ਕਰਵਾਈ ਜਾ ਰਹੀ ਹੈ।
ਜਾਰੀ ਹੁਕਮ ਮੁਤਾਬਿਕ ਜ਼ਿਲ੍ਹਾ ਬਠਿੰਡਾ ਦੀ ਹਦੂਦ ਨੈਸ਼ਨਲ ਟੈਸਟਿੰਗ ਏਜੰਸੀ ਦੁਆਰਾ ਸਥਾਪਿਤ ਕੀਤੇ ਪ੍ਰੀਖਿਆ ਕੇਂਦਰਾਂ ਦੇ ਆਲੇ-ਦੁਆਲੇ ਵਿਘਨ ਪਾਉਣ ਵਾਲੇ ਅਨਸਰ ਇੱਕਠੇ ਹੋ ਜਾਂਦੇ ਹਨ। ਇਸ ਲਈ ਪ੍ਰੀਖਿਆ ਵਿੱਚ ਵਿਘਨ ਪਾਉਣ ਵਾਲੇ ਅਨਸਰਾਂ ਦੇ ਵਿਰੁੱਧ ਕਾਨੂੰਨੀ ਕਾਰਵਾਈ ਕਰਨ ਤੇ ਟ੍ਰੈਫਿਕ ਦੀ ਵਿਵਸਥਾ ਨੂੰ ਸੁਚਾਰੂ ਬਣਾਈ ਰੱਖਣ ਦੇ ਲਈ ਪ੍ਰੀਖਿਆ ਕੇਂਦਰਾਂ ਦੇ ਆਲੇ ਦੁਆਲੇ ਦੇ ਘੇਰੇ ਵਿੱਚ ਸੁਰੱਖਿਆ ਦੇ ਪੁਖਤਾ ਪ੍ਰਬੰਧ ਕਰਨ ਦੀ ਲੋੜ ਹੈ ਅਤੇ ਪ੍ਰੀਖਿਆ ਕੇਂਦਰਾਂ ਦੇ ਆਲੇ-ਦੁਆਲੇ ਦੇ ਘੇਰੇ ਅੰਦਰ ਆਮ ਪਬਲਿਕ ਦੇ ਇਕੱਠੇ ਹੋਣ ਦੀ ਮਨਾਹੀ ਹੈ ਤਾਂ ਜੋ ਕੋਈ ਅਣ-ਸੁਖਾਵੀ ਘਟਨਾ ਨਾ ਵਾਪਰੇ।
ਇਹ ਹੁਕਮ ਮਿਤੀ 5 ਮਈ 2024 ਲਈ ਲਾਗੂ ਰਹੇਗਾ।