ਐਨ.ਆਰ.ਆਈ ਮੰਤਰੀ ਮੰਤਰੀ ਡਾ. ਰਵਜੋਤ ਨੇ ਤਿੰਨ ਗ੍ਰਾਮ ਪੰਚਾਇਤਾਂ ਨੂੰ ਦਿੱਤੇ 17 ਲੱਖ ਰੁਪਏ ਦੇ ਚੈਕ

ਹੁਸ਼ਿਆਰਪੁਰ, 18 ਮਾਰਚ : ਐਨ.ਆਰ.ਆਈ ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਪੰਜਾਬ ਸਰਕਾਰ ਵਲੋਂ ਦਿੱਤੀਆਂ ਜਾ ਰਹੀਆਂ ਗ੍ਰਾਂਟਾਂ ਦੀ ਲੜੀ ਵਿਚ ਪਿੰਡ ਬਡਾਲਾ ਦੀ ਪੰਚਾਇਤ ਨੂੰ 6 ਲੱਖ , ਪਿੰਡ ਦੇਹਰੀਆ ਨੂੰ 5 ਲੱਖ ਅਤੇ ਪਿੰਡ ਰਾਉਵਾਲ ਨੂੰ 6 ਲੱਖ ਰੁਪਏ ਦੇ ਚੈਕ ਦਿੰਦਿਆਂ ਕਿਹਾ ਕਿ ਪਿੰਡਾਂ ਦੇ ਵਿਕਾਸ ਵਿਚ ਕਿਸੇ ਵੀ ਪੱਖੋਂ ਖੜੋਤ ਨਹੀਂ ਆਉਣ ਦਿੱਤੀ ਜਾਵੇਗੀ।

ਪਿੰਡਾਂ ਦੀਆਂ ਪੰਚਾਇਤਾਂ ਨੂੰ ਚੈਕ ਦਿੰਦਿਆਂ ਐਨ.ਆਰ.ਆਈ ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਸੂਬਾ ਸਰਕਾਰ ਨੇ ਪਿਛਲੇ ਚਾਰ ਸਾਲਾਂ ਦੌਰਾਨ ਲਾਮਿਸਾਲ ਵਿਕਾਸ ਕਰਦਿਆਂ ਸੂਬੇ ਨੂੰ ਤਰੱਕੀ ਦੀਆਂ ਨਵੀਆਂ ਲੀਹਾਂ ‘ਤੇ ਤੋਰਿਆ ਹੈ।

ਹੋਰ ਖ਼ਬਰਾਂ :-  ਪੰਜਾਬ ਸਰਕਾਰ ਵੱਲੋਂ ਆਧੁਨਿਕ ਖੇਤੀ ਮਸ਼ੀਨਰੀ ‘ਤੇ 21 ਕਰੋੜ ਰੁਪਏ ਸਬਸਿਡੀ ਦੇਣ ਦਾ ਫੈਸਲਾ, 13 ਅਗਸਤ ਤੱਕ ਅਰਜ਼ੀਆਂ ਮੰਗੀਆਂ

ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਨਸ਼ਿਆਂ ਵਿਰੁੱਧ ਠੋਸ ਕਦਮ, ਸਿੱਖਿਆ ਅਤੇ ਸਿਹਤ ਦੇ ਖੇਤਰ ਵਿਚ ਵੱਡੇ ਸੁਧਾਰਾਂ, ਪੇਂਡੂ ਵਿਕਾਸ ਦੇ ਖੇਤਰ ਵਿਚ ਨਵੇਂ ਮੀਲ ਪੱਥਰ ਸਥਾਪਿਤ ਕਰਨ ਤੋਂ ਇਲਾਵਾ ਬਿਜਲੀ ਅਤੇ ਰੋਜ਼ਗਾਰ ਦੇ ਖੇਤਰ ਵਿਚ ਵੀ ਲੋਕਪੱਖੀ ਫੈਸਲੇ ਲੈ ਕੇ ਲੋਕਾਂ ਨੂੰ ਰਾਹਤ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿਚ ਉਦਯੋਗ ਨੂੰ ਹੁਲਾਰਾ ਦਿੱਤਾ ਗਿਆ ਹੈ ਅਤੇ ਪੰਜਾਬ ਵਿਚ ਨਵੇਂ ਨਿਵੇਸ਼ ਆ ਰਹੇ ਹਨ। ਉਨ੍ਹਾਂ ਨੇ ਪਿੰਡਾਂ ਦੀਆ ਪੰਚਾਇਤਾਂ ਨੂੰ ਭਰੋਸਾ ਦਿੱਤਾ ਕਿ ਆਉਂਦੇ ਸਮੇਂ ਵਿਚ ਰਹਿੰਦੇ ਵਿਕਾਸ ਕਾਰਜਾਂ ਲਈ ਹੋਰ ਗ੍ਰਾਂਟਾਂ ਦਿੱਤੀਆਂ ਜਾਣਗੀਆਂ।

Leave a Reply

Your email address will not be published. Required fields are marked *