ਸਰਕਾਰ ਇੱਕ ਦੇਸ਼ ਇੱਕ ਚੋਣ ਲਈ ਤਿਆਰ ਹੈ ਤੇ ਸੰਸਦ ਦੇ ਸਰਦ ਰੁੱਤ ਸੈਸ਼ਨ ਵਿੱਚ ਬਿੱਲ ਪੇਸ਼ ਕਰ ਸਕਦੀ ਹੈ। ਮੰਤਰੀ ਮੰਡਲ ਨੇ ਵਨ ਨੇਸ਼ਨ ਵਨ ਇਲੈਕਸ਼ਨ (One Nation One Election) ‘ਤੇ ਰਾਮਨਾਥ ਕੋਵਿੰਦ ਕਮੇਟੀ ਦੀ ਰਿਪੋਰਟ ਨੂੰ ਪਹਿਲਾਂ ਹੀ ਮਨਜ਼ੂਰੀ ਦੇ ਦਿੱਤੀ ਹੈ।
ਸੂਤਰਾਂ ਨੇ ਕਿਹਾ ਕਿ ਸਰਕਾਰ ਹੁਣ ਬਿੱਲ ‘ਤੇ ਸਹਿਮਤੀ ਬਣਾਉਣਾ ਚਾਹੁੰਦੀ ਹੈ ਤੇ ਇਸ ਨੂੰ ਵਿਸਤ੍ਰਿਤ ਚਰਚਾ ਲਈ ਸਾਂਝੀ ਸੰਸਦੀ ਕਮੇਟੀ ਜਾਂ ਜੇਪੀਸੀ ਕੋਲ ਭੇਜ ਸਕਦੀ ਹੈ। ਸਾਰੀਆਂ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨਾਲ ਚਰਚਾ ਕਰੇਗੀ।
ਸੂਤਰਾਂ ਅਨੁਸਾਰ ਇਸ ਪ੍ਰਕਿਰਿਆ ਵਿੱਚ ਹੋਰ ਹਿੱਸੇਦਾਰਾਂ ਨੂੰ ਵੀ ਸ਼ਾਮਲ ਕੀਤਾ ਜਾਵੇਗਾ। ਦੇਸ਼ ਭਰ ਦੇ ਬੁੱਧੀਜੀਵੀਆਂ ਦੇ ਨਾਲ-ਨਾਲ ਸਾਰੀਆਂ ਵਿਧਾਨ ਸਭਾਵਾਂ ਦੇ ਸਪੀਕਰ ਵੀ ਬੁਲਾਏ ਜਾ ਸਕਦੇ ਹਨ। ਆਮ ਲੋਕਾਂ ਦੀ ਰਾਏ ਵੀ ਲਈ ਜਾਵੇਗੀ।
ਸੂਤਰਾਂ ਦਾ ਕਹਿਣਾ ਹੈ ਕਿ ਸ਼ੁਰੂ ਵਿਚ ਸਰਕਾਰ ਇਸ ਵਿਚ ਲੋਕਾਂ ਨੂੰ ਸ਼ਾਮਲ ਕਰਨਾ ਚਾਹੁੰਦੀ ਹੈ ਤੇ ਇਸ ਨੂੰ ਹਾਸਲ ਕਰਨ ਦੇ ਤਰੀਕਿਆਂ ਬਾਰੇ ਬਾਅਦ ਵਿਚ ਚਰਚਾ ਕੀਤੀ ਜਾ ਸਕਦੀ ਹੈ।