ਵਿਰੋਧੀ ਸੱਤਾ ਵਿੱਚ ਆਉਣ ਲਈ ਦੇਖ ਰਹੇ “ਮੁੰਗੇਰੀ ਲਾਲ ਦੇ ਹਸੀਨ ਸਪਨੇ” :—ਮੰਤਰੀ ਗੋਇਲ

Opposition is looking for "Mungeri Lal's beautiful dreams" to come to power: Minister Goyal

ਲਹਿਰਾਗਾਗਾ 02 ਅਗਸਤ (। ):—- ਵਿਧਾਨ ਸਭਾ ਹਲਕਾ ਲਹਿਰਾਗਾਗਾ ਅੰਦਰ 2027 ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ (ਆਪ) ਨੂੰ ਲਹਿਰਾਗਾਗਾ ਅੰਦਰ ਉਸ ਵੇਲੇ ਵੱਡਾ ਹੁਲਾਰਾ ਮਿਲਿਆ ਜਦੋਂ ਹਲਕਾ ਵਿਧਾਇਕ ਕੈਬਨਿਟ ਮੰਤਰੀ ਐਡਵੋਕੇਟ ਬਰਿੰਦਰ ਗੋਇਲ ਵੱਲੋਂ ਹਲਕੇ ਅੰਦਰ ਕੀਤੇ ਜਾ ਰਹੇ ਵਿਕਾਸ ਕੰਮਾਂ ਤੋਂ ਪ੍ਰਭਾਵਿਤ ਹੁੰਦਿਆਂ ਫਰਨੀਚਰ ਮਾਰਕੀਟ ਲਹਿਰਾਗਾਗਾ ਦੇ ਪ੍ਰਧਾਨ, ਨਾਮੀ ਅਕਾਲੀ ਆਗੂ ਗੁਰਮੀਤ ਸਿੰਘ ਖਾਈ ਨੇ ਆਪਣੇ ਪਰਿਵਾਰ ਤੇ ਸਮਰਥਕਾਂ ਸਮੇਤ “ਆਪ” ਪਾਰਟੀ ਵਿੱਚ ਸ਼ਾਮਲ ਹੋ ਗਏ। । ਇਸ ਮੌਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਏ ਗੁਰਮੀਤ ਸਿੰਘ ਖਾਈ, ਵਿਸ਼ਵਕਰਮਾ ਮੰਦਰ ਕਮੇਟੀ ਦੇ ਪ੍ਰਧਾਨ ਠਿੱਕਰਾ ਸਿੰਘ ,ਚੇਅਰਮੈਨ ਜਸਪਾਲ ਸਿੰਘ ,ਸਾਬਕਾ ਪ੍ਰਧਾਨ ਗੁਰਦੀਪ ਸਿੰਘ ਬੰਬਰਾਓ ,ਗੁਰਦਰਸ਼ਨ ਸਿੰਘ, ਲੀਲਾ ਸਿੰਘ ,ਸੱਤਾ ਸਿੰਘ ਬੈਟਰੀਆਂ ਵਾਲਾ ,ਗੁੱਡੂ ਸਿੰਘ, ਜਿੰਦਰ ਸਿੰਘ ਖਾਈ, ਗੁਰਚਰਨ ਸਿੰਘ ਅਤੇ ਹੋਰਨਾਂ ਨੇ ਕਿਹਾ ਕਿ ਉਹ ਪੰਜਾਬ ਦੇ ਵਿਕਾਸ, ਰੁਜ਼ਗਾਰ, ਸਿੱਖਿਆ, ਸਿਹਤ ਅਤੇ ਭ੍ਰਿਸ਼ਟਾਚਾਰ ਵਿਰੁੱਧ ਲੜਾਈ ਦੇ ਮੁੱਦਿਆਂ ਨੂੰ ਧਿਆਨ ਵਿੱਚ ਰੱਖਦਿਆਂ ਆਮ ਆਦਮੀ ਪਾਰਟੀ ਨਾਲ ਜੁੜੇ ਹਨ। ਮੰਤਰੀ ਗੋਇਲ ਵੱਲੋਂ ਲਹਿਰਾ ਹਲਕੇ ਅੰਦਰ ਜੋ ਵਿਕਾਸ ਕੰਮ ਕੀਤੇ ਗਏ ਹਨ ਉਹ ਪਿਛਲੀਆਂ ਸਰਕਾਰਾਂ 70 ਸਾਲਾਂ ਵਿੱਚ ਨਹੀਂ ਕਰ ਸਕੀਆਂ,ਉਨ੍ਹਾਂ ਮੰਤਰੀ ਗੋਇਲ ਨੂੰ ਭਰੋਸਾ ਦਵਾਇਆ ਕਿ ਉਹ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਸਰਗਰਮ ਭੂਮਿਕਾ ਨਿਭਾਉਣਗੇ। ਪਾਰਟੀ ਵਿੱਚ ਸ਼ਾਮਿਲ ਹੋਣ ਵਾਲੇ ਗੁਰਮੀਤ ਸਿੰਘ ਖਾਈ ਅਤੇ ਉਸਦੇ ਪਰਿਵਾਰ ਅਤੇ ਸਮਰਥਕਾਂ ਨੂੰ ਅਸ਼ੀਰਵਾਦ ਦਿੰਦਿਆਂ ਮੰਤਰੀ ਗੋਇਲ ਨੇ ਕਿਹਾ ਕਿ ਨੌਜਵਾਨ ਕਿਸੇ ਵੀ ਪਾਰਟੀ ਦੀ ਰੀੜ੍ਹ ਦੀ ਹੱਡੀ ਹੁੰਦੇ ਹਨ,”ਆਪ”ਨੂੰ ਨੌਜਵਾਨਾਂ ਦਾ ਮਿਲ ਰਿਹਾ ਸਮਰਥਨ ਦਰਸਾਉਂਦਾ ਹੈ ਕਿ ਪੰਜਾਬ ਦੀ ਨੌਜਵਾਨ ਪੀੜ੍ਹੀ ਸੂਬੇ ਦੇ ਵਿਕਾਸ ਅਤੇ ਬਦਲਾਅ ਵਿੱਚ ਆਪਣਾ ਯੋਗਦਾਨ ਪਾਉਣਾ ਚਾਹੁੰਦੀ ਹੈ। ਆਉਣ ਵਾਲੇ ਸਮੇਂ ਵਿੱਚ ਹੋਰ ਵੀ ਵੱਡੀ ਗਿਣਤੀ ਵਿੱਚ ਲੋਕ ਪਾਰਟੀ ਨਾਲ ਜੁੜਣਗੇ। ਇਸ ਮੌਕੇ ਮੰਤਰੀ ਗੋਇਲ ਨੇ ਸਰਕਾਰ ਦੀਆਂ ਪ੍ਰਾਪਤੀਆਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਲੱਖਾਂ ਘਰੇਲੂ ਖਪਤਕਾਰਾਂ ਨੂੰ ਹਰ ਮਹੀਨੇ 300 ਯੂਨਿਟ ਤੱਕ ਮੁਫ਼ਤ ਬਿਜਲੀ ਦੀ ਸਹੂਲਤ ਦਿੱਤੀ ਜਾ ਰਹੀ ਹੈ।ਆਮ ਆਦਮੀ ਕਲੀਨਿਕਾਂ ਦਾ ਵਿਸਥਾਰ ਕੀਤਾ ਗਿਆ ਅਤੇ ਕਈ ਸਿਹਤ ਸੇਵਾਵਾਂ ਮੁਫ਼ਤ ਉਪਲਬਧ ਕਰਵਾਈਆਂ ਗਈਆਂ। ਸਰਕਾਰ ਨੇ ਪਰਿਵਾਰਾਂ ਲਈ ₹10 ਲੱਖ ਤੱਕ ਮੁਫ਼ਤ ਇਲਾਜ ਦੀ ਯੋਜਨਾ ਵੀ ਸ਼ੁਰੂ ਕੀਤੀ ਹੈ,

ਹੋਰ ਖ਼ਬਰਾਂ :-  ਸ੍ਰੀ ਗੁਰੂ ਤੇਗ਼ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ: ਪੰਜਾਬ ਸਰਕਾਰ ਨੇ ਵਿਦਿਆਰਥੀਆਂ ਲਈ 15-ਦਿਨਾ ਵਿਦਿਅਕ ਪਾਠਕ੍ਰਮ ਦੀ ਯੋਜਨਾ ਉਲੀਕੀ, ਸਾਰੀਆਂ ਤਹਿਸੀਲਾਂ ਤੋਂ ਸ੍ਰੀ ਅਨੰਦਪੁਰ ਸਾਹਿਬ ਤੱਕ ਮੁਫ਼ਤ ਬੱਸ ਸੇਵਾ ਦਾ ਕੀਤਾ ਜਾਵੇਗਾ ਪ੍ਰਬੰਧ

ਬੇਰੋਜ਼ਗਾਰ ਨੌਜਵਾਨਾਂ ਨੂੰ ਲਗਭਗ 70,000 ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਅਤੇ ਰੁਜ਼ਗਾਰ ਦੇ ਹੋਰ ਮੌਕੇ ਵੀ ਪੈਦਾ ਕੀਤੇ ਗਏ, ਸੂਬੇ ਦੇ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਲਈ ਅੰਡਰਗਰਾਊਂਡ ਪਾਈਪ ਲਾਈਨ ਤੇ ਕਰੋੜਾਂ ਰੁਪਏ ਖਰਚ ਕੀਤੇ ਗਏ,ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਦੇ ਤਹਿਤ ਲਗਭਗ 70 ਲੱਖ ਮਹਿਲਾਵਾਂ ਦੇ ਖਾਤਿਆਂ ਵਿੱਚ ਸਿੱਧੀ ਵਿੱਤੀ ਸਹਾਇਤਾ ਭੇਜੀ ਗਈ , ਮੰਤਰੀ ਗੋਇਲ ਨੇ ਦਾਅਵਾ ਕੀਤਾ ਕਿ 2022 ਦੀ ਤਰਜ ਤੇ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਵੀ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਹਨੇਰੀ ਚੱਲੇਗੀ, ਜਿਸ ਵਿੱਚ ਵਿਰੋਧੀ ਪਾਰਟੀਆਂ ਦੇ ਸਿਆਸੀ ਤੰਬੂ ਉੱਖੜ ਜਾਣਗੇ। ਉਹਨਾਂ ਕਿਹਾ ਕਿ ਵਿਰੋਧੀ ਪਾਰਟੀਆਂ ਸੱਤਾ ਵਿੱਚ ਆਉਣ ਲਈ ਮੁੰਗੇਰੀ ਲਾਲ ਦੇ ਹਸੀਨ ਸਪਨੇ ਦੇਖ ਰਹੀਆਂ ਹਨ।ਇਸ ਮੌਕੇ ਦਰਵਾਰਾ ਸਿੰਘ ਹੈਪੀ, ਟਹਿਲਾ ਸਿੰਘ, ਸਪੋਰਟਸ ਹਲਕਾ ਲਹਿਰਾ ਦੇ ਚੈਅਰਮੈਨ ਸਿਮਰਨ ਸਿੰਘ,ਅਜੇ ਕੁਮਾਰ ਠੋਲੀ, ਮੱਖਣ ਮਿਸਤਰੀ, ਓਐਸਡੀ ਰਕੇਸ਼ ਕੁਮਾਰ ਗੁਪਤਾ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪਾਰਟੀ ਆਗੂ ਤੇ ਵਲੰਟੀਅਰ ਹਾਜ਼ਰ ਸਨ। 

Leave a Reply

Your email address will not be published. Required fields are marked *