ਪੰਡਿਤ ਧੀਰੇਂਦਰ ਸ਼ਾਸਤਰੀ ਅੱਜ ਚੰਡੀਗੜ੍ਹ ਪਹੁੰਚੇ ਹਨ,ਇਹ ਉਨ੍ਹਾਂ ਦੀ ਨਿੱਜੀ ਯਾਤਰਾ ਦੱਸੀ ਜਾ ਰਹੀ ਹੈ। ਉਹ ਚੰਡੀਗੜ੍ਹ ਦੇ ਸੈਕਟਰ 32 ਸਥਿਤ ਭਜਨ ਗਾਇਕ ਕਨ੍ਹਈਆ ਮਿੱਤਲ ਦੇ ਘਰ ਆਏ ਹਨ।
ਜਾਣਕਾਰੀ ਅਨੁਸਾਰ ਇਸ ਦੌਰਾਨ ਉਹ ਕਿਸੇ ਕਿਸਮ ਦੇ ਭਜਨ ਜਾਂ ਕਥਾ ਦਾ ਆਯੋਜਨ ਨਹੀਂ ਕਰਨਗੇ। ਉਹ ਚੰਡੀਗੜ੍ਹ ਏਅਰਪੋਰਟ ਤੋਂ ਸਿੱਧਾ ਕਨ੍ਹਈਆ ਮਿੱਤਲ ਦੇ ਘਰ ਪਹੁੰਚੇ। ਪੰਡਿਤ ਧੀਰੇਂਦਰ ਸ਼ਾਸਤਰੀ ਪਹਿਲੀ ਵਾਰ ਚੰਡੀਗੜ੍ਹ ਆਏ ਹਨ। ਸਮਰਥਕਾਂ ਦੇ ਭਾਰੀ ਇਕੱਠ ਨੂੰ ਦੇਖਦੇ ਹੋਏ ਪੁਲਿਸ ਨੇ ਕਨ੍ਹਈਆ ਮਿੱਤਲ ਦੇ ਘਰ ਦੀ ਸੁਰੱਖਿਆ ਵਧਾ ਦਿੱਤੀ ਹੈ। ਇੱਥੇ ਬੈਰੀਕੇਡ ਲਗਾ ਕੇ ਲੋਕਾਂ ਨੂੰ ਘਰਾਂ ਤੋਂ ਦੂਰ ਰੱਖਿਆ ਜਾ ਰਿਹਾ ਹੈ।
ਕਨ੍ਹਈਆ ਮਿੱਤਲ ਨੂੰ ਮਿਲਣ ਤੋਂ ਬਾਅਦ ਧੀਰੇਂਦਰ ਸ਼ਾਸਤਰੀ ਸਿੱਧਾ ਹਵਾਈ ਅੱਡੇ ਵਾਪਸ ਪਰਤਣਗੇ। ਲੋਕ ਸਭਾ ਚੋਣਾਂ ਦੌਰਾਨ ਉਨ੍ਹਾਂ ਦੇ ਚੰਡੀਗੜ੍ਹ ਆਉਣ ਨੂੰ ਵੀ ਚੋਣਾਂ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ।