- ਪਾਚਨ ਤੰਤਰ ਲਈ ਪਪੀਤੇ ਨੂੰ ਸਭ ਤੋਂ ਵਧੀਆ ਆਪਸ਼ਨ ਮੰਨਿਆ ਜਾਂਦਾ ਹੈ।
- ਕਦੇ-ਕਦੇ ਅਸੀਂ ਜੰਕ ਫੂਡ ਜਾਂ ਤੇਲ ਵਾਲਾ ਖਾਣਾ ਖਾਣ ਨੂੰ ਮਜਬੂਰ ਹੁੰਦੇ ਹਾਂ ਤਾਂ ਅਜਿਹੇ ‘ਚ ਰੋਜ਼ ਇਕ ਪਪੀਤਾ ਅਜਿਹੇ ਭੋਜਨ ਤੋਂ ਹੋਣ ਵਾਲੇ ਨੁਕਸਾਨ ਤੋਂ ਸਰੀਰ ਨੂੰ ਬਚਾਏ ਰੱਖਦਾ ਹੈ ਕਿਉਂਕਿ ਇਸ ‘ਚ ਫਾਈਬਰ ਦੇ ਨਾਲ-ਨਾਲ ਪਪੈਨ ਨਾਂ ਦਾ ਇਕ ਐਨਜ਼ਾਈਮ (Enzyme) ਪਾਇਆ ਜਾਂਦਾ ਹੈ, ਜੋ ਪਾਚਨ ਸ਼ਕਤੀ ਨੂੰ ਠੀਕ ਰੱਖਦਾ ਹੈ।
- ਪਪੀਤੇ ਨਾਲ ਤੁਹਾਡੀ ਸਕਿਨ ਚਮਕਦਾਰ ਬਣੀ ਰਹਿੰਦੀ ਹੈ ਅਤੇ ਝੁਰੜੀਆਂ ਨੂੰ ਦੂਰ ਕਰਦਾ ਹੈ।
- ਥੋੜ੍ਹਾ ਜਿਹਾ ਪਪੀਤਾ, ਇਕ ਚੱਮਚ ਸ਼ਹਿਦ ਅਤੇ ਗੁਲਾਬ ਜਲ ਨੂੰ ਮਿਕਸ ਕਰ ਕੇ ਪੇਸਟ ਤਿਆਰ ਕਰ ਲਓ।
- ਇਸ ਨਾਲ ਤੁਹਾਡੀ ਸਕਿਨ ਮੁਲਾਇਮ ਅਤੇ ਗਲੋਇੰਗ (Glowing) ਹੋ ਜਾਵੇਗੀ।
- ਪਪੀਤਾ ਇਸ ਨੂੰ ਕੰਟਰੋਲ ‘ਚ ਰੱਖਦਾ ਹੈ ਕਿਉਂਕਿ ਇਸ ‘ਚ ਫਾਈਬਰ, ਵਿਟਾਮਿਨ ਸੀ ਅਤੇ ਐਂਟੀ ਆਕਸੀਡੈਂਟਸ (Antioxidants) ਭਰਪੂਰ ਮਾਤਰਾ ‘ਚ ਹੁੰਦੇ ਹਨ, ਜੋ ਖੂਨ ਦੀਆਂ ਨਾੜੀਆਂ ‘ਚ ਕੋਲੈਸਟ੍ਰੋਲ ਨੂੰ ਜੰਮਣ ਨਹੀਂ ਦਿੰਦੇ।
- ਹਰ ਰੋਜ਼ ਸਵੇਰੇ ਖਾਲੀ ਪੇਟ ਪਪੀਤਾ ਖਾਣ ਨਾਲ ਕਬਜ਼ ਦੂਰ ਹੁੰਦੀ ਹੈ ਅਤੇ ਬਵਾਸੀਰ ਤੋਂ ਆਰਾਮ ਮਿਲਦਾ ਹੈ।
- ਪਾਈਲਸ ਦੇ ਮਰੀਜ਼ ਨੂੰ ਰੋਜ਼ਾਨਾ ਇਸ ਦੀ ਵਰਤੋਂ ਕਰਨੀ ਚਾਹੀਦੀ ਹੈ।
- ਕੱਚੇ ਪਪੀਤੇ ਦਾ ਰਸ ਜੇਕਰ ਖਾਜ, ਖੁਜਲੀ, ਦਾਦ ‘ਤੇ ਲਗਾਇਆ ਜਾਵੇ ਤਾਂ ਜਲਦ ਆਰਾਮ ਮਿਲਦਾ ਹੈ।
ਮਾਹਾਵਾਰੀ ‘ਚ ਹੋਣ ਵਾਲਾ ਦਰਦ ਬਹੁਤ ਹੀ ਜਾਨਲੇਵਾ ਹੁੰਦਾ ਹੈ ਅਤੇ ਅਜਿਹੇ ‘ਚ ਪਪੀਤੇ ਦੀ ਵਰਤੋਂ ਨਾਲ ਇਸ ਦਰਦ ਤੋਂ ਛੁਟਕਾਰਾ ਪਾਇਆ ਜਾ ਸਕਦਾ ਹੈ। - ਪਪੀਤਾ ਖਾਣ ਨਾਲ ਸਰੀਰ ‘ਚ ਖੂਨ ਦੀ ਕਮੀ ਦੀ ਸਮੱਸਿਆ ਹਮੇਸ਼ਾ ਲਈ ਦੂਰ ਹੋ ਜਾਂਦੀ ਹੈ।
- ਇਸ ਲਈ ਸਰੀਰ ‘ਚ ਖੂਨ ਦੀ ਕਮੀ ਹੋਣ ‘ਤੇ ਰੋਜ਼ਾਨਾ ਪਪੀਤੇ ਦੀ ਵਰਤੋਂ ਕਰੋ।
ਕਬਜ਼ ਦੀ ਸਮੱਸਿਆ ਨੂੰ ਦੂਰ ਕਰਦਾ ਹੈ ਪਪੀਤਾ
