ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਅੰਮ੍ਰਿਤਸਰ ਵਿਖੇ ਜਿਲ੍ਹਾਂ ਪ੍ਰਸਾਸ਼ਨ ਦੇ ਸਹਿਯੋਗ ਨਾਲ “ਬੇਟੀ ਬਚਾਓ – ਬੇਟੀ ਪੜਾਓ” ਸਕੀਮ ਅਧੀਨ ਲੜਕੀਆਂ ਦੀ ਮੁਫ਼ਤ ਕੋਚਿੰਗ ਕਲਾਸਾਂ ਚਲਾਈਆਂ ਜਾ ਰਹੀਆ ਹਨ। ਜਿਸ ਅਧੀਨ ਲੜਕੀ ਮੁਸਕਾਨ ਪੁਰੀ ਨੇ ਯੂ.ਪੀ.ਐਸ.ਸੀ. ਸਿਵਲ ਸੇਵਾ 2024 ਦੀ ਮੁਢਲੀ ਪ੍ਰੀਖਿਆ ਪਾਸ ਕੀਤੀ ਹੈ।
ਇਸ ਮੌਕੇ ਡਿਪਟੀ ਕਮਿਸ਼ਨਰ-ਕਮ-ਚੇਅਰਮੈਨ- ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਅੰਮ੍ਰਿਤਸਰ ਸ਼੍ਰੀ ਘਨਸ਼ਾਮ ਥੌਰੀ ਵੱਲੋ ਉਪਰੋਕਤ ਬੱਚੀ ਨੂੰ ਵਧਾਈ ਦਿੰਦਿਆ ਹੋਣ ਵਾਲੀ ਮੁੱਖ ਪ੍ਰੀਖਿਆ ਸਬੰਧੀ ਸ਼ੁੱਭ ਕਾਮਨਾਵਾਂ ਦਿੱਤੀਆਂ ਅਤੇ ਪ੍ਰੀਖਿਆ ਦੀ ਤਿਆਰੀ ਸਬੰਧੀ ਅਹਿਮ ਨੁਕਤੇ ਸਾਂਝੇ ਕੀਤੇ। ਉਨਾਂ ਪ੍ਰਸਾਸ਼ਨ ਵੱਲੋ ਹਰ ਸੰਭਵ ਸਹਾਇਤਾ ਦੇਣ ਦਾ ਵਾਅਦਾ ਵੀ ਕੀਤਾ।
ਇਸ ਮੌਕੇ ਡਿਪਟੀ ਡਾਇਰੈਕਟਰ ਸ਼੍ਰੀਮਤੀ ਨੀਲਮ ਮਹੇ ਵਿਦਿਆਰਥੀਆਂ ਨੂੰ ਜਿਲ੍ਹਾਂ ਰੋਜਗਾਰ ਅਤੇ ਕਾਰੋਬਾਰ ਬਿਊਰੋ ਦੀਆਂ ਹੋਰ ਅਜਿਹੀਆਂ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਲਈ ਕਿਹਾ। ਇਸ ਮੌਕੇ ਉਨ੍ਹਾਂ ਨਾਲ ਰੋਜਗਾਰ ਅਫਸਰ ਸ਼੍ਰੀ ਨਰੇਸ ਕੁਮਾਰ, ਡਿਪਟੀ ਸੀ.ਈ.ਓ ਸ਼੍ਰੀ ਤੀਰਥਪਾਲ ਸਿੰਘ, ਕੈਰੀਅਰ ਕੋਨਸਲਰ ਸ਼੍ਰੀ ਗੋਰਵ ਕੁਮਾਰ ਅਤੇ ਗਿਆਨਮ ਅੰਮ੍ਰਿਤਸਰ ਤੋਂ ਸ਼੍ਰੀ ਸਿਧਾਰਥ ਅਤੇ ਮੈਡਮ ਸ਼੍ਰੀਮਤੀ ਦੀਪਿਕਾ ਹਾਜ਼ਰ ਸਨ।