3.82 ਲੱਖ ਤੋਂ ਵੱਧ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਸਿੱਧੇ ਤੌਰ ’ਤੇ 37,000 ਕਰੋੜ ਰੁਪਏ ਤੋਂ ਵੱਧ ਦੀ ਅਦਾਇਗੀ: ਲਾਲ ਚੰਦ ਕਟਾਰੂਚੱਕ

Payment of over Rs 37,000 crore directly into the bank accounts of over 3.82 lakh farmers: Lal Chand Kataruchak

ਚੰਡੀਗੜ੍ਹ, ਨਵੰਬਰ 10: ਖੁਰਾਕ, ਸਿਵਲ ਸਪਲਾਈਜ਼ ਅਤੇ ਖਪਤਕਾਰ ਮਾਮਲੇ ਮੰਤਰੀ, ਪੰਜਾਬ, ਲਾਲ ਚੰਦ ਕਟਾਰੂਚੱਕ ਨੇ ਅੱਜ ਦੱਸਿਆ ਕਿ ਸੂਬੇ ਵਿੱਚ ਝੋਨੇ ਦੀ ਖ਼ਰੀਦ ਨੇ ਇੱਕ ਹੋਰ ਵੱਡਾ ਮੀਲ ਪੱਥਰ ਪਾਰ ਕਰ ਲਿਆ ਹੈ, ਜਿਸ ਤਹਿਤ ਮੰਡੀਆਂ ਵਿੱਚ ਝੋਨੇ ਦੀ ਕੁੱਲ ਆਮਦ 173 ਲੱਖ ਮੀਟ੍ਰਿਕ ਟਨ (ਐੱਲ.ਐੱਮ.ਟੀ.) ਤੋਂ ਪਾਰ ਹੋ ਗਈ ਹੈ।

ਮੰਤਰੀ ਨੇ ਕਿਹਾ ਕਿ ਕੁੱਲ ਖ਼ਰੀਦ ਵੀ 169 ਐੱਲ.ਐੱਮ.ਟੀ. ਤੋਂ ਵੱਧ ਹੋ ਗਈ ਹੈ, ਜੋ ਪੰਜਾਬ ਦੀਆਂ ਸਮੂਹ ਮੰਡੀਆਂ ਵਿੱਚ ਚੱਲ ਰਹੇ ਸੁਚਾਰੂ, ਨਿਰਵਿਘਨ ਅਤੇ ਸੁਚੱਜੇ ਖ਼ਰੀਦ ਕਾਰਜਾਂ ਨੂੰ ਦਰਸਾਉਂਦੀ ਹੈ।

ਮੰਤਰੀ ਨੇ ਅੱਗੇ ਕਿਹਾ ਕਿ ਚੁਕਾਈ ਦਾ ਕੰਮ ਵੀ ਚੰਗੀ ਰਫ਼ਤਾਰ ਨਾਲ ਚੱਲ ਰਿਹਾ ਹੈ। ਹੁਣ ਤੱਕ 128.22 ਐੱਲ.ਐੱਮ.ਟੀ. ਤੋਂ ਵੱਧ ਝੋਨੇ ਦੀ ਚੁਕਾਈ ਹੋ ਚੁੱਕੀ ਹੈ, ਜਿਸ ਨਾਲ ਮੰਡੀਆਂ ਦੀ ਸਮੇਂ ਸਿਰ ਸਫ਼ਾਈ ਅਤੇ ਖ਼ਰੀਦੇ ਗਏ ਝੋਨੇ ਦੀ ਸੁਚਾਰੂ ਢੋਆ-ਢੁਆਈ ਯਕੀਨੀ ਬਣ ਰਹੀ ਹੈ।

ਹੋਰ ਖ਼ਬਰਾਂ :-  ਮਹਾਰਾਸ਼ਟਰ ਦੇ ਹਿੰਗੋਲੀ ਜ਼ਿਲ੍ਹੇ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ

ਕਿਸਾਨਾਂ ਦੀ ਭਲਾਈ ਪ੍ਰਤੀ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਮੰਤਰੀ ਨੇ ਕਿਹਾ ਕਿ 3.82 ਲੱਖ ਤੋਂ ਵੱਧ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਸਿੱਧੇ ਤੌਰ ’ਤੇ 37,000 ਕਰੋੜ ਰੁਪਏ ਤੋਂ ਵੱਧ ਦੀ ਰਕਮ ਜਮ੍ਹਾਂ ਕਰਵਾਈ ਜਾ ਚੁੱਕੀ ਹੈ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਹਰੇਕ ਕਿਸਾਨ ਨੂੰ ਨਿਰਵਿਘਨ ਖ਼ਰੀਦ, ਸਮੇਂ ਸਿਰ ਚੁਕਾਈ, ਅਨਾਜ ਦੇ ਹਰੇਕ ਦਾਣੇ ਦੀ ਖ਼ਰੀਦ ਅਤੇ ਤੁਰੰਤ ਅਦਾਇਗੀ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

 

Leave a Reply

Your email address will not be published. Required fields are marked *