ਮੁੱਖ ਮੰਤਰੀ ਵੱਲੋਂ ਸਰਕਾਰੀ ਮੁਲਾਜ਼ਮਾਂ ਲਈ ਇਕ ਜੁਲਾਈ, 2015 ਤੋਂ 31 ਦਸੰਬਰ, 2015 ਤੱਕ 6 ਫੀਸਦੀ ਮਹਿੰਗਾਈ ਭੱਤੇ ਦੀ ਬਕਾਇਆ ਕਿਸ਼ਤ ਜਾਰੀ

CM Bhagwant Mann

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸਰਕਾਰੀ ਮੁਲਾਜ਼ਮਾਂ ਲਈ ਇਕ ਜੁਲਾਈ, 2015 ਤੋਂ 31 ਦਸੰਬਰ, 2015 ਤੱਕ ਛੇ ਫੀਸਦੀ ਮਹਿੰਗਾਈ ਭੱਤੇ (ਡੀ.ਏ.) ਦੀ ਬਕਾਇਆ ਕਿਸ਼ਤ ਜਾਰੀ ਕਰ ਦਿੱਤੀ ਹੈ।


ਇਸ ਬਾਰੇ ਵਿਸਥਾਰ ਵਿਚ ਜਾਣਕਾਰੀ ਦਿੰਦੇ ਹੋਏ ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਇਸ ਫੈਸਲੇ ਨਾਲ ਮੁਲਾਜ਼ਮਾਂ ਲਈ ਸਰਕਾਰੀ ਖਜ਼ਾਨੇ ਵਿੱਚੋਂ 356 ਕਰੋੜ ਰੁਪਏ ਜਾਰੀ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਸਰਕਾਰੀ ਮੁਲਾਜ਼ਮਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਆਪਣੀ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਸ਼ਾਸਨ ਵਿਚ ਮੁਲਾਜ਼ਮ ਬਹੁਤ ਮਹੱਤਵਪੂਰਨ ਅੰਗ ਹੁੰਦੇ ਹਨ ਅਤੇ ਉਨ੍ਹਾਂ ਦੇ ਹਿੱਤਾਂ ਦੀ ਰਾਖੀ ਕਰਨਾ ਸਰਕਾਰ ਦੀ ਮੁੱਖ ਤਰਜੀਹ ਹੈ।

ਹੋਰ ਖ਼ਬਰਾਂ :-  ਪੰਜਾਬ ਸਰਕਾਰ ਨੇ ਨੇਤਰਹੀਣ ਵਿਅਕਤੀਆਂ ਦੇ ਸਹਾਇਕਾਂ ਲਈ ਮੁਫ਼ਤ ਬੱਸ ਯਾਤਰਾ ਦੀ ਸਹੂਲਤ ਸ਼ੁਰੂ ਕੀਤੀ

Leave a Reply

Your email address will not be published. Required fields are marked *