ਪੀਜੀਆਈ ਵਿੱਚ ਰੈਜ਼ੀਡੈਂਟ ਡਾਕਟਰਾਂ ਦੀ ਹੜਤਾਲ ਖ਼ਤਮ ਹੋਣ ਤੋਂ ਬਾਅਦ ਪੀਜੀਆਈ (PGI) ਵਿੱਚ ਆਮ ਕੰਮਕਾਜ ਸ਼ੁਰੂ ਹੋ ਗਿਆ ਹੈ।
ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਪੀਜੀਆਈਐਮਈਆਰ, ਚੰਡੀਗੜ੍ਹ ਨੇ ਦੱਸਿਆ ਕਿ ਰੈਜ਼ੀਡੈਂਟ ਡਾਕਟਰਜ਼ ਐਸੋਸੀਏਸ਼ਨ (ਏਆਰਡੀ) ਵੱਲੋਂ ਚੱਲ ਰਹੀ ਹੜਤਾਲ ਖ਼ਤਮ ਕਰਨ ਤੋਂ ਬਾਅਦ ਪੀਜੀਆਈਐਮਈਆਰ (PGIMER) ਤੁਰੰਤ ਪ੍ਰਭਾਵ ਨਾਲ ਸਾਰੀਆਂ ਸੇਵਾਵਾਂ ਮੁੜ ਸ਼ੁਰੂ ਕਰ ਦੇਵੇਗਾ।
23 ਅਗਸਤ, 2024 ਤੋਂ ਪੁਰਾਣੇ ਅਤੇ ਨਵੇਂ ਮਰੀਜ਼ਾਂ ਦੀ ਰਜਿਸਟ੍ਰੇਸ਼ਨ ਸਵੇਰੇ 8 ਵਜੇ ਤੋਂ ਸਵੇਰੇ 11 ਵਜੇ ਤੱਕ ਸਾਰੇ ਬਾਹਰੀ ਮਰੀਜ਼ਾਂ ਦੇ ਵਿਭਾਗਾਂ (ਓ.ਪੀ.ਡੀ.) (O.P.D) ਵਿੱਚ ਕੀਤੀ ਜਾਵੇਗੀ।