ਮੁੱਖ ਮੰਤਰੀ ਤੀਰਥ ਯਾਤਰਾ: ਬਰਨਾਲਾ ਜ਼ਿਲ੍ਹੇ ਤੋਂ ਸ਼ਰਧਾਲੂਆਂ ਦੇ ਜਥੇ ਪਵਿੱਤਰ ਨਗਰੀ ਅੰਮ੍ਰਿਤਸਰ ਲਈ ਰਵਾਨਾ

ਬਰਨਾਲਾ, 23 ਮਾਰਚ : ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ‘ਮੁੱਖ ਮੰਤਰੀ ਤੀਰਥ ਯਾਤਰਾ’ ਸਕੀਮ ਤਹਿਤ ਅਤੇ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਦੀ ਅਗਵਾਈ ਹੇਠ ਜ਼ਿਲ੍ਹਾ ਬਰਨਾਲਾ ਤੋਂ ਸ਼ਰਧਾਲੂਆਂ ਨੂੰ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਵਾਏ ਜਾ ਰਹੇ ਹਨ। ਇਸੇ ਲੜੀ ਤਹਿਤ ਅੱਜ ਸ਼ਰਧਾਲੂਆਂ ਦੀਆਂ ਬੱਸਾਂ ਪਵਿੱਤਰ ਨਗਰੀ ਅੰਮ੍ਰਿਤਸਰ ਵਿਖੇ ਨਤਮਸਤਕ ਹੋਣ ਲਈ ਰਵਾਨਾ ਕੀਤੀਆਂ ਗਈਆਂ।
ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਹਰਪ੍ਰੀਤ ਸਿੰਘ ਆਈ ਏ ਐੱਸ ਨੇ ਦੱਸਿਆ ਕਿ ਅੱਜ ਜ਼ਿਲ੍ਹੇ ਦੇ ਤਿੰਨੇ ਵਿਧਾਨ ਸਭਾ ਹਲਕਿਆਂ ਤੋਂ ਵੱਡੀ ਗਿਣਤੀ ਵਿੱਚ ਸ਼ਰਧਾਲੂਆਂ ਨੂੰ ਪਵਿੱਤਰ ਨਗਰੀ ਲਈ ਰਵਾਨਾ ਕੀਤਾ ਗਿਆ। ਬਰਨਾਲਾ ਤੋਂ 45 ਸ਼ਰਧਾਲੂਆਂ ਦਾ ਜਥਾ ਰਵਾਨਾ ਹੋਇਆ। ਇਸੇ ਤਰ੍ਹਾਂ ਪਿੰਡ ਕਲਾਲ ਮਾਜਰਾ ਤੋਂ  42 ਸ਼ਰਧਾਲੂਆਂ ਨੂੰ ਬੱਸਾਂ ਰਾਹੀਂ ਗੁਰੂ ਨਗਰੀ ਦੇ ਦਰਸ਼ਨਾਂ ਲਈ ਭੇਜਿਆ ਗਿਆ। ਇਸੇ ਤਰ੍ਹਾਂ ਭਦੌੜ ਤੋਂ 45 ਸ਼ਰਧਾਲੂਆਂ ਨੂੰ ਪਵਿੱਤਰ ਨਗਰੀ ਦੇ ਧਾਰਮਿਕ ਅਤੇ ਇਤਿਹਾਸਿਕ ਸਥਾਨਾਂ ਦੇ ਦਰਸ਼ਨਾਂ ਲਈ ਰਵਾਨਾ ਕੀਤਾ ਗਿਆ।
ਓਹਨਾਂ ਦੱਸਿਆ ਕਿ ਪੰਜਾਬ ਸਰਕਾਰ ਦੇ ਨਿਰਦੇਸ਼ਾਂ ਤਹਿਤ ਸ਼ਰਧਾਲੂਆਂ ਲਈ ਸਾਰੀਆਂ ਸਹੂਲਤਾਂ ਮੁਫ਼ਤ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਇਸ ਸਕੀਮ ਤਹਿਤ ਸ਼ਰਧਾਲੂਆਂ ਦੇ ਸਫ਼ਰ, ਵਧੀਆ ਭੋਜਨ ਅਤੇ ਰਹਿਣ-ਸਹਿਣ ਦੀ ਪੂਰੀ ਵਿਵਸਥਾ ਸਰਕਾਰ ਵੱਲੋਂ ਕੀਤੀ ਗਈ ਹੈ। ਇਸ ਯਾਤਰਾ ਦੌਰਾਨ ਸ਼ਰਧਾਲੂਆਂ ਨੂੰ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸਥਿਤ ਵੱਖ-ਵੱਖ ਧਾਰਮਿਕ ਅਤੇ ਇਤਿਹਾਸਕ ਸਥਾਨਾਂ ਦੇ ਦਰਸ਼ਨ ਕਰਵਾਏ ਜਾ ਰਹੇ ਹਨ।
ਹੋਰ ਖ਼ਬਰਾਂ :-  ਨਗਰ ਨਿਗਮ ਮੁਲਾਜ਼ਮਾਂ ਦੇ ਨਾਮ 'ਤੇ 30,000 ਰੁਪਏ ਦੀ ਰਿਸ਼ਵਤ ਲੈਣ ਵਾਲਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ

Leave a Reply

Your email address will not be published. Required fields are marked *