26 ਜੂਨ ਨੂੰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਲਗਾਇਆ ਜਾ ਰਿਹਾ ਹੈ ਪਲੇਸਮੈਂਟ ਕੈਂਪ

ਸ੍ਰੀ ਮੁਕਤਸਰ ਸਾਹਿਬ, 24 ਜੂਨ : ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਡਿਪਟੀ ਕਮਿਸ਼ਨਰ ਦਫਤਰ, ਸੇਵਾ ਕੇਂਦਰ ਦੇ ਉੱਪਰ ਪਹਿਲੀ ਮੰਜਿਲ ਸ੍ਰੀ ਮੁਕਤਸਰ ਸਾਹਿਬ ਵਿਖੇ 26 ਜੂਨ 2026 ਦਿਨ ਸ਼ੁੱਕਰਵਾਰ ਨੂੰ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ, ਇਹ ਜਾਣਕਾਰੀ ਹਰਭਜਨ ਸਿੰਘ, ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫਸਰ ਵੱਲੋਂ ਸਾਂਝੀ ਕੀਤੀ ਗਈ।

ਉਨ੍ਹਾਂ ਵਧੇਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸ ਕੈਂਪ ਦੌਰਾਨ ਅਜਾਇਲ ਫਯੂਚਰ ਕੰਪਨੀ ਵੱਲੋਂ ਵੈੱਲਨੈਸ ਐਡਵਾਇਜਰ ਦੀਆਂ 100 ਅਸਾਮੀਆਂ ਲਈ ਇੰਟਰਵਿਊ ਲਈ ਜਾਵੇਗੀ। ਇਟਰਵਿਊ ਲਈ ਵਿੱਦਿਅਕ ਯੋਗਤਾ ਘੱਟ ਤੋਂ ਘੱਟ 12ਵੀਂ ਪਾਸ ਅਤੇ  19 ਤੋਂ 26 ਸਾਲ ਉਮਰ ਦੀਆਂ ਲੜਕੀਆਂ ਕੈਂਪ ਵਿੱਚ ਭਾਗ ਲੈ ਸਕਦੀਆਂ ਹਨ।

ਹੋਰ ਖ਼ਬਰਾਂ :-  ਭਿਆਨਕ ਹੜ੍ਹ ਤੋਂ ਬਾਅਦ ਪੰਜਾਬ ਨੂੰ ਵਾਪਸ ਪਟੜੀ ’ਤੇ ਲਿਆਉਣ ਲਈ ਮਾਨ ਸਰਕਾਰ ਨੇ ਚਲਾਈ ਨਵੀਂ ਮੁਹਿੰਮ

ਪ੍ਰਾਰਥੀ ਪਲੇਸਮੈਂਟ ਕੈਂਪ ਵਿੱਚ ਭਾਗ ਲੈਣ ਸਮੇਂ ਆਪਣੇ ਵਿੱਦਿਅਕ ਯੋਗਤਾ ਦੇ ਦਸਤਾਵੇਜ, ਰਜ਼ਿਊਮ, ਆਧਾਰ ਕਾਰਡ, ਜਾਤੀ ਸਰਟੀਫਿਕੇਟ ਆਦਿ ਅਸਲ ਅਤੇ ਉਨ੍ਹਾਂ ਦੀ ਫੋਟੋ ਕਾਪੀ ਸੈੱਟ ਜਰੂਰ ਨਾਲ ਲੈ ਕੇ ਆਉਣ ਅਤੇ ਵਧੇਰੇ ਜਾਣਕਾਰੀ ਲਈ ਪ੍ਰਾਰਥੀ ਇਸ ਦਫਤਰ ਦੇ ਹੈਲਪਲਾਈਨ  ਨੰਬਰ 98885-62317 ’ਤੇ ਸੰਪਰਕ ਕਰ ਸਕਦੇ ਹਨ, ਜਾਂ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਸੇਵਾ ਕੇਂਦਰ ਦੇ ਉੱਪਰ, ਪਹਿਲੀ ਮੰਜਿਲ, ਸ੍ਰੀ ਮੁਕਤਸਰ ਸਾਹਿਬ ਵਿਖੇ ਸੰਪਰਕ ਕਰ ਸਕਦੇ ਹਨ।

Leave a Reply

Your email address will not be published. Required fields are marked *