ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਮੁਹੱਈਆ ਕਰਵਾਉਣ ਲਈ ਲਗਾਏ ਜਾ ਰਹੇ ਪਲੇਸਮੈਂਟ ਕੈਂਪਾਂ ਦੀ ਲੜੀ ਤਹਿਤ ਡਿਪਟੀ ਕਮਿਸ਼ਨਰ-ਕਮ-ਚੇਅਰਮੈਨ ਡੀ.ਬੀ.ਈ.ਈ. ਸ. ਜਸਪ੍ਰੀਤ ਸਿੰਘ ਦੀ ਯੋਗ ਅਗਵਾਈ ਹੇਠ ਸਥਾਨਕ ਸਰਕਾਰੀ ਰਾਜਿੰਦਰਾ ਕਾਲਜ ਪਲੇਸਮੈਂਟ ਕੈਂਪ ਦਾ ਆਯੋਜਨ ਕੀਤਾ ਗਿਆ।
ਇਸ ਪਲੇਸਮੈਂਟ ਕੈਂਪ ਦੌਰਾਨ ਵੱਖ-ਵੱਖ ਕੰਪਨੀਆਂ ਜਿੰਨ੍ਹਾਂ ਵਿਚ ਏ.ਵੀ.ਸੀ. ਮਹਿੰਦਰਾ, ਫੋਨ ਪੇਅ, ਆਰ.ਐਡ.ਜੇ. ਲਾਅ ਕੰਨਸਲਟੈਂਟ, ਵਿਜੈ ਰਾਜ ਐਂਡ ਸੰਨਜ਼ ਕੰਪਨੀ, ਭਾਰਤੀ ਐਕਸਾ, ਪੇਅ-ਟੀ-ਐਮ, ਅਜ਼ਾਈਲ ਹਰਬਲ, ਟਰੀਊ ਲਕਸ਼ਮੀ ਪ੍ਰਾਈਵੇਟ ਲਿਮਟਿਡ, ਅਥਰਵਾ ਟੈੱਕ ਮਾਈਂਡਸ ਪ੍ਰਾਈਵੇਟ ਲਿਮਟਿਡ ਆਦਿ ਵੱਲ਼ੋਂ ਸ਼ਿਰਕਤ ਕੀਤੀ ਗਈ। ਕੈਂਪ ਦੌਰਾਨ ਕਰੀਬ 115 ਪ੍ਰਾਰਥੀਆਂ ਨੇ ਭਾਗ ਲਿਆ ਜਿੰਨ੍ਹਾਂ ਵਿੱਚੋਂ ਵੱਖ-ਵੱਖ ਕੰਪਨੀਆਂ ਦੁਆਰਾ ਕੁੱਲ 72 ਪ੍ਰਾਰਥੀਆਂ ਦੀ ਚੋਣ ਕੀਤੀ ਗਈ। ਚੁਣੇ ਗਈ ਪ੍ਰਾਰਥੀਆਂ ਨੂੰ ਵੱਖ-ਵੱਖ ਅਸਾਮੀਆਂ ਲਈ 10,000/- ਰੁਪਏ ਤੋਂ ਲੈ ਕੇ 20,000/- ਰੁਪਏ ਪ੍ਰਤੀ ਮਹੀਨਾ ਦੀ ਤਨਖਾਹ ਦੇ ਆਫ਼ਰ ਦਿੱਤੇ ਗਏ।
ਇਸ ਦੌਰਾਨ ਸਰਕਾਰੀ ਰਾਜਿੰਦਰਾ ਕਾਲਜ ਦੇ ਪ੍ਰਿੰਸੀਪਲ ਸ਼੍ਰੀਮਤੀ ਜਯੋਤਸਨਾ ਵੱਲੋਂ ਆਏ ਹੋਏ ਸਾਰੇ ਨਿਯੋਜਕਾਂ ਦਾ ਧੰਨਵਾਦ ਕਰਦਿਆਂ ਦੱਸਿਆ ਕਿ ਆਉਣ ਵਾਲੇ ਦਿਨਾਂ ਵਿੱਚ ਇਸ ਤਰ੍ਹਾਂ ਦੇ ਹੋਰ ਪਲੇਸਮੈਂਟ ਕੈਂਪਾ ਦਾ ਵੀ ਆਯੋਜਨ ਕੀਤਾ ਜਾਵੇਗਾ।
ਇਸ ਪਲੇਸਮੈਂਟ ਕੈਂਪ ਦੌਰਾਨ ਪ੍ਰਬੰਧਕੀ ਸ਼ਾਖਾ ਤੋਂ ਸ਼੍ਰੀ ਬਲਤੇਜ ਸਿੰਘ ਵੱਲੋਂ ਪ੍ਰਾਰਥੀਆਂ ਨੂੰ ਵਧੀਆ ਇੰਟਰਵਿਊ ਦੇਣ ਲਈ ਉਤਸ਼ਾਹਿਤ ਕੀਤਾ ਗਿਆ ਅਤੇ ਕੰਪਨੀਆਂ ਦੇ ਨਿਯੋਜਕਾਂ ਨੂੰ ਪ੍ਰਾਰਥੀਆਂ ਦੀ ਚੋਣ ਕੀਤੇ ਜਾਣ ਲਈ ਧੰਨਵਾਦ ਕੀਤਾ ਗਿਆ।
ਇਸ ਮੌਕੇ ਕਰੀਅਰ ਕੌਸ਼ਲਰ ਸ਼੍ਰੀ ਵਿਸ਼ਾਲ ਚਾਵਲਾ, ਮੈਡਮ ਸੀਮਾ ਆਦਿ ਹਾਜ਼ਰ ਸਨ।