ਨੌਜਵਾਨਾਂ ਨੂੰ ਰੋਜਗਾਰ ਦੇਣ ਅਤੇ ਸਵੈ-ਰੋਜਗ਼ਾਰ ਦੇ ਕਾਬਿਲ ਬਣਾਉਣ ਲਈ ਸਥਾਨਕ ਜ਼ਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 24 ਜਨਵਰੀ 2024 ਨੂੰ

ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਰੋਜਗਾਰ ਦੇਣ ਅਤੇ ਸਵੈ-ਰੋਜਗ਼ਾਰ ਦੇ ਕਾਬਿਲ ਬਣਾਉਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਲੜੀ ਦੇ ਤਹਿਤ 24 ਜਨਵਰੀ 2024 ਨੂੰ ਸਥਾਨਕ ਜ਼ਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ, ਬਠਿੰਡਾ ਵਿਖੇ ਪਲੇਸਮੈਂਟ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ-ਕਮ-ਚੇਅਰਮੈਨ ਡੀ.ਬੀ.ਈ.ਈ. ਬਠਿੰਡਾ ਸ਼੍ਰੀ ਸੌਕਤ ਅਹਿਮਦ ਪਰੇ ਨੇ ਸਾਂਝੀ ਕੀਤੀ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ ਪਰਮਿੰਦਰ ਕੌਰ ਨੇ ਦੱਸਿਆ ਕਿ ਜ਼ਕੀਤਜ਼ਾ ਹੈਲਥ ਕੇਅਰ ਵੱਲੋਂ ਡਰਾਈਵਰ ਤੇ ਈ.ਐਮ.ਟੀ. ਦੀਆਂ ਅਸਾਮੀਆਂ ਲਈ ਚੋਣ ਕੀਤੀ ਜਾਵੇਗੀ। ਡਰਾਈਵਰ ਲਈ ਯੋਗਤਾ ਦਸਵੀਂ ਤੇ ਘੱਟੋ-ਘੱਟ ਛੇ ਮਹੀਨੇ ਦਾ ਡਰਾਇਵਿੰਗ ਦਾ ਤਜਰਬਾ ਹੋਣਾ ਜਰੂਰੀ ਹੈ। ਉਨ੍ਹਾਂ ਦੱਸਿਆ ਕਿ ਈ.ਐਮ.ਟੀ. ਦੀ ਅਸਾਮੀ ਲਈ ਯੋਗਤਾ ਬਾਰਵੀਂ ਮੈਡੀਕਲ ਜਾਂ ਨਾਨ ਮੈਡੀਕਲ, ਡੀ.ਫਾਰਮਾ, ਬੀ.ਫਾਰਮਾ, ਜੀ.ਐਨ.ਐਮ., ਏ.ਐਨ.ਐਮ. ਨਾਲ ਛੇ ਮਹੀਨੇ ਦਾ ਮਰੀਜ਼ਾਂ ਦੀ ਸੰਭਾਲ, ਫਸਟ ਸਟੇਟ ਦਾ ਤਜਰਬਾ ਹੋਣਾ ਚਾਹੀਦਾ ਹੈ। ਇਨ੍ਹਾਂ ਅਸਾਮੀਆਂ ਲਈ ਕੇਵਲ ਪੁਰਸ਼ ਪ੍ਰਾਰਥੀ ਹੀ ਯੋਗ ਹਨ। ਇਨ੍ਹਾਂ ਅਸਾਮੀਆਂ ਲਈ ਤਨਖਾਹ 11 ਤੋਂ 15 ਹਜ਼ਾਰ ਰੁਪਏ ਪ੍ਰਤੀ ਮਹੀਨਾ ਹੋਵੇਗੀ।

ਹੋਰ ਖ਼ਬਰਾਂ :-  ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੀਆਂ ਅਨਾਜ ਮੰਡੀਆਂ ਵਿੱਚ ਅਨਾਜ ਦੀ ਢੋਆ-ਢੁਆਈ ਵਿੱਚ ਘਪਲੇਬਾਜ਼ੀ ਕਰਨ ਦੇ ਦੋਸ਼ ਵਿੱਚ ਪੰਜ ਠੇਕੇਦਾਰਾਂ ਖ਼ਿਲਾਫ਼ ਮਾਮਲਾ ਦਰਜ

ਇਸ ਮੌਕੇ ਰੋਜਗਾਰ ਅਫਸਰ ਮਿਸ ਅੰਕਿਤਾ ਅਗਰਵਾਲ ਨੇ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਵਿੱਚ ਪੁਖਰਾਜ ਹੈਲਥ ਕੇਅਰ ਕੰਪਨੀ ਵੱਲੋਂ ਵੈਲਨੈਸ ਅਡਵਾਈਜ਼ਰ ਦੀਆਂ ਅਸਾਮੀਆਂ ਲਈ ਚੋਣ ਕੀਤੀ ਜਾਵੇਗੀ। ਇਨ੍ਹਾਂ ਅਸਾਮੀਆਂ ਲਈ ਪ੍ਰਾਰਥੀਆਂ ਦੀ ਘੱਟੋ-ਘੱਟ ਯੋਗਤਾ ਦਸਵੀਂ/ਬਾਰਵੀਂ ਜਾਂ ਇਸ ਤੋਂ ਉੱਪਰ ਦੀ ਪੜ੍ਹਾਈ ਕੀਤੀ ਹੋਣੀ ਜਰੂਰੀ ਹੈ। ਇਨ੍ਹਾਂ ਅਸਾਮੀਆਂ ਲਈ ਪੁਰਸ਼ ਅਤੇ ਇਸਤਰੀ ਉਮੀਦਵਾਰ ਦੋਵੇਂ ਪ੍ਰਾਰਥੀ ਹੀ ਭਾਗ ਲੈ ਸਕਦੇ ਹਨ। ਇਨ੍ਹਾਂ ਅਸਾਮੀਆਂ ਲਈ ਉਮਰ ਹੱਦ 18 ਤੋਂ 25 ਸਾਲ ਅਤੇ ਘੱਟੋ ਘੱਟ ਤਨਖਾਹ 8 ਤੋਂ 14 ਹਜ਼ਾਰ ਰੁਪਏ ਪ੍ਰਤੀ ਮਹੀਨਾ ਅਤੇ ਹੋਰ ਭੱਤੇ ਦਿੱਤੇ ਜਾਣਗੇ।

ਉਨ੍ਹਾਂ ਕਿਹਾ ਕਿ ਇੰਟਰਵਿਊ ਲਈ ਵਿਦਿਆਰਥੀ ਆਪਣੇ ਨਾਲ ਆਪਣਾ ਬਾਇਓਡਾਟਾ, ਵਿਦਿਅਕ ਯੋਗਤਾ ਦੇ ਸਰਟੀਫਿਕੇਟ ਲੈ ਕੇ 24 ਜਨਵਰੀ 2024 ਨੂੰ ਸਵੇਰੇ 10 ਵਜੇ ਸਥਾਨਕ ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ, ਨੇੜੇ ਚਿਲਡਰਨ ਪਾਰਕ, ਸਿਵਲ ਲਾਈਨ ਵਿਖੇ ਪਹੁੰਚ ਸਕਦੇ ਹਨ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਹੋਰ ਜਾਣਕਾਰੀ ਲਈ ਪ੍ਰਾਰਥੀ ਦਫਤਰ ਦੇ ਟੈਲੀਗ੍ਰਾਮ ਚੈਨਲ ਡੀ.ਬੀ.ਈ.ਈ. ਬਠਿੰਡਾ ਨੂੰ ਵੀ ਜੁਆਇੰਨ ਕਰ ਸਕਦੇ ਹਨ।

dailytweetnews.com

Leave a Reply

Your email address will not be published. Required fields are marked *