ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narendra Modi) ਦੀ ਕੀਵ ਯਾਤਰਾ ਤੋਂ ਕੁੱਝ ਦਿਨ ਪਹਿਲਾਂ ਭਾਰਤ ਨੇ ਸੋਮਵਾਰ ਨੂੰ ਕਿਹਾ ਕਿ ਉਹ ਯੂਕਰੇਨ ਸੰਕਟ ਦਾ ਸ਼ਾਂਤੀਪੂਰਨ ਹੱਲ ਲੱਭਣ ਲਈ ਯੋਗਦਾਨ ਪਾਉਣ ਲਈ ਤਿਆਰ ਹੈ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਰਾਸ਼ਟਰਪਤੀ ਵੋਲੋਡੀਮੀਰ ਜ਼ੇਲੈਂਸਕੀ (President Volodymyr Zelensky) ਨਾਲ ਗੱਲਬਾਤ ਕਰਨ ਲਈ 23 ਅਗੱਸਤ ਨੂੰ ਯੂਕਰੇਨ ਦੀ ਰਾਜਧਾਨੀ ਜਾਣਗੇ।
ਵਿਦੇਸ਼ ਮੰਤਰਾਲੇ ’ਚ ਸਕੱਤਰ (ਪਛਮੀ) ਤਨਮਯਾ ਲਾਲ ਨੇ ਇਕ ਬਿਆਨ ’ਚ ਕਿਹਾ ਕਿ ਭਾਰਤ ਹਮੇਸ਼ਾ ਯੂਕਰੇਨ ’ਚ ਟਕਰਾਅ ਨੂੰ ਸੁਲਝਾਉਣ ਲਈ ਕੂਟਨੀਤੀ ਅਤੇ ਗੱਲਬਾਤ ਦੀ ਵਕਾਲਤ ਕਰਦਾ ਰਿਹਾ ਹੈ।