ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਅਮਿਤ ਸ਼ਾਹ ਨੇ ਅਹਿਮਦਾਬਾਦ ‘ਚ ਪਾਈ ਵੋਟ

ਭਾਰਤੀ ਜਨਤਾ ਪਾਰਟੀ ਦੇ ਚੋਟੀ ਦੇ ਨੇਤਾ ਅਤੇ ਸਟਾਰ ਪ੍ਰਚਾਰਕ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਮ ਚੋਣਾਂ ਦੇ ਤੀਜੇ ਪੜਾਅ ਲਈ ਅੱਜ (ਮੰਗਲਵਾਰ) ਸਵੇਰੇ ਅਹਿਮਦਾਬਾਦ ਦੇ ਨਿਸ਼ਾਨ ਹਾਇਰ ਸੈਕੰਡਰੀ ਸਕੂਲ ਦੇ ਪੋਲਿੰਗ ਬੂਥ ‘ਤੇ ਆਪਣੀ ਵੋਟ ਦਾ ਇਸਤੇਮਾਲ ਕੀਤਾ। ਇਸ ਮੌਕੇ ਉਨ੍ਹਾਂ ਨਾਲ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੀ ਨਜ਼ਰ ਆਏ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਵਾਸੀਆਂ ਨੂੰ ਵੱਧ ਤੋਂ ਵੱਧ ਵੋਟ ਪਾਉਣ ਦੀ ਅਪੀਲ ਕੀਤੀ।

ਹੋਰ ਖ਼ਬਰਾਂ :-  ‘ਆਪ ਦੀ ਸਰਕਾਰ ਆਪ ਦੇ ਦੁਆਰ’ ਕੈਂਪ ਭ੍ਰਿਸ਼ਟਾਚਾਰ ਤੇ ਖੱਜ਼ਲ ਖੁਆਰੀ ਮਿਟਾਉਣਗੇ - ਧਾਲੀਵਾਲ

ਦੂਜੇ ਪਾਸੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਵੀ ਲੋਕ ਸਭਾ ਚੋਣਾਂ 2024 ਲਈ ਗੁਜਰਾਤ ਦੇ ਅਹਿਮਦਾਬਾਦ ਸਥਿਤ ਪੋਲਿੰਗ ਬੂਥ ‘ਤੇ ਆਪਣੀ ਵੋਟ ਪਾਈ। ਕੇਂਦਰੀ ਗ੍ਰਹਿ ਮੰਤਰੀ ਅਤੇ ਸੀਨੀਅਰ ਭਾਜਪਾ ਨੇਤਾ ਅਮਿਤ ਸ਼ਾਹ ਗਾਂਧੀਨਗਰ ਲੋਕ ਸਭਾ ਸੀਟ ਤੋਂ ਪਾਰਟੀ ਦੇ ਉਮੀਦਵਾਰ ਹਨ। ਕਾਂਗਰਸ ਨੇ ਗਾਂਧੀਨਗਰ ਤੋਂ ਆਪਣੀ ਪਾਰਟੀ ਸਕੱਤਰ ਸੋਨਲ ਪਟੇਲ ਨੂੰ ਉਮੀਦਵਾਰ ਬਣਾਇਆ ਹੈ।

Leave a Reply

Your email address will not be published. Required fields are marked *