45 ਲੱਖ ਲਾਗਤ ਦੀ ਨਾਲ ਬਦਲੇਗੀ ਥਾਣਾ ਟਿੱਬਾ ਦੀ ਨੁਹਾਰ

ਵਿਧਾਨ ਸਭਾ ਹਲਕਾ ਪੂਰਬੀ ਤੋਂ ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ  ਅਤੇ ਨਗਰ ਸੁਧਾਰ ਟਰਸਟ ਦੇ ਚੇਅਰਮੈਨ ਤਰਸੇਮ ਸਿੰਘ ਭਿੰਡਰ ਵੱਲੋਂ ਥਾਣਾ ਟਿੱਬਾ ਦੀ ਨਵੀਂ ਬਣਨ ਜਾ ਰਹੀ ਇਮਾਰਤ ਦਾ ਉਦਘਾਟਨ ਕੀਤਾ ਗਿਆ।

ਇਸ ਮੌਕੇ ਗੱਲਬਾਤ ਕਰਦਿਆਂ ਵਿਧਾਇਕ ਗਰੇਵਾਲ ਅਤੇ ਚੇਅਰਮੈਨ ਤਰਸੇਮ ਸਿੰਘ ਭਿੰਡਰ ਨੇ ਕਿਹਾ ਕਿ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਜਿੱਥੇ ਸੂਬੇ ਅੰਦਰ ਸਕੂਲਾਂ ਅਤੇ ਹਸਪਤਾਲਾਂ ਦੀਆਂ ਬਿਲਡਿੰਗਾਂ ਨੂੰ ਨਵੀਂ ਦਿੱਖ ਦਿੱਤੀ ਜਾ ਰਹੀ ਹੈ ਉਸੇ ਤਰ੍ਹਾਂ ਹੋਰ ਵਿਭਾਗਾਂ ਦੀਆਂ ਬਿਲਡਿੰਗਾਂ ਨੂੰ ਵੀ ਨਵੇਂ ਸਿਰੇ ਤੋਂ ਤਿਆਰ ਕੀਤਾ ਜਾ ਰਿਹਾ ਹੈ।

ਉਨ੍ਹਾਂ ਅੱਗੇ ਕਿਹਾ ਕਿ ਥਾਣਾ ਟਿੱਬਾ ਦੀ ਨਵੀਂ ਬਿਲਡਿੰਗ ਜੋ ਕਿ ਜਲਦ ਹੀ ਬਣ ਕੇ ਤਿਆਰ ਹੋ ਜਾਵੇਗੀ ਦਾ ਉਦਘਾਟਨ ਕੀਤਾ ਗਿਆ ਹੈ ਜਿਸ ‘ਤੇ ਕਰੀਬ 45 ਲੱਖ ਰੁਪਏ ਦੀ ਲਾਗਤ ਆਵੇਗੀ। ਉਨ੍ਹਾਂ ਪਿਛਲੀਆਂ ਸਰਕਾਰਾਂ ‘ਤੇ ਵਰ੍ਹਦਿਆਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੀ ਅਣਦੇਖੀ ਦਾ ਸ਼ਿਕਾਰ ਹੋਈਆਂ ਇਹ ਇਮਾਰਤਾਂ ਜੋ ਕਿ ਬਹੁਤ ਹੀ ਖਸਤਾ ਹਾਲਤ ਵਿੱਚ ਸਨ। ਉਹਨਾਂ ਕਿਹਾ ਕਿ ਥਾਣੇ ਦੀ ਇਹ ਬਿਲਡਿੰਗ ਦੇ ਮੁਕੰਮਲ ਹੋਣ ਨਾਲ ਜਿੱਥੇ ਡਿਊਟੀ ਕਰ ਰਹੇ ਮੁਲਾਜ਼ਮਾਂ ਨੂੰ ਰਹਿਣ ਸਹਿਣ ਤੇ ਜਨਤਾ ਨੂੰ ਸੇਵਾਵਾਂ ਮੁੱਹਈਆ ਕਰਵਾਉਣੀਆਂ ਸੌਖੀਆਂ ਹੋਣਗੀਆਂ ਉੱਥੇ ਹਲਕਾ ਨਿਵਾਸੀਆਂ ਨੂੰ ਵੀ ਇਸ ਦਾ ਲਾਭ ਮਿਲੇਗਾ। ਵਿਧਾਇਕ ਗਰੇਵਾਲ ਅਤੇ ਚੇਅਰਮੈਨ ਭਿੰਡਰ ਨੇ ਕਿਹਾ ਕਿ ਨਗਰ ਸੁਧਾਰ ਟਰੱਸਟ ਦੇ ਕੋਟੇ ਵਿੱਚੋਂ ਬਣਨ ਜਾ ਰਹੀ ਇਸ ਬਿਲਡਿੰਗ ਵਿੱਚ ਹਰ ਤਰ੍ਹਾਂ ਦੀਆਂ ਸਹੂਲਤਾਂ ਵੀ ਉਪਲਬਧ ਕਰਵਾਈਆਂ ਜਾਣਗੀਆਂ।

ਹੋਰ ਖ਼ਬਰਾਂ :-  ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੂੰ '12ਵੀਂ ਫੇਲ' ਫਿਲਮ ਦਿਖਾਈ ਗਈ

ਇਸ ਮੌਕੇ ਥਾਣਾ ਟਿੱਬਾ ਦੇ ਐਸ ਐਚ ਓ ਹਰਜਿੰਦਰ ਸਿੰਘ, ਆਮ ਆਦਮੀ ਪਾਰਟੀ ਦੇ ਯੂਥ ਆਗੂ ਪਰਮਿੰਦਰ ਸਿੰਘ ਸੰਧੂ, ਯੂਥ ਆਗੂ ਹੈਰੀ ਸੰਧੂ, ਰਵਿੰਦਰ ਸਿੰਘ ਰਾਜੂ, ਮੈਡਮ ਪ੍ਰਿੰਸੀਪਲ ਇੰਦਰਜੀਤ ਕੌਰ, ਸੁਰਜੀਤ ਸਿੰਘ ਠੇਕੇਦਾਰ ਅਤੇ ਵਿਧਾਇਕ ਪੀਏ ਗੁਰਸ਼ਰਨਦੀਪ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਵੀ ਹਾਜ਼ਰ ਸਨ।

dailytweetnews.com

Leave a Reply

Your email address will not be published. Required fields are marked *