ਪੰਜਾਬ ਸਰਕਾਰ ਵੱਲੋਂ ਪ੍ਰਵਾਸੀ ਭਾਰਤੀ ਨਾਲ ਮਿਲਣੀ 3 ਫਰਵਰੀ ਨੂੰ ਪਠਾਨਕੋਟ ਵਿਖੇ ਹੋਵੇਗੀ – ਡਿਪਟੀ ਕਮਿਸ਼ਨਰ

ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਨਾਲ ਐਨ.ਆਰ.ਆਈ ਮਿਲਣੀ ਵੀਡਿਓ ਕਾਨਫਰੰਸ ਕਰਦੇ ਹੋਏ।

ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਪਹਿਲ ਕਦਮੀ ’ਤੇ ਪ੍ਰਵਾਸੀ ਪੰਜਾਬੀ ਭਾਰਤੀਆਂ ਨਾਲ ਰਾਜ ਭਰ ਵਿੱਚ 3 ਫਰਵਰੀ ਤੋਂ ਉਲੀਕੀਆਂ ਗਈਆਂ ਪੰਜਾਬੀ ਐਨ ਆਰ ਆਈਜ਼ ਨਾਲ ਮਿਲਣੀਆਂ ਤਹਿਤ ਚਾਰ ਜ਼ਿਲਿਆਂ ਅੰਮ੍ਰਿਤਸਰ, ਗੁਰਦਾਸਪੁਰ, ਪਠਾਨਕੋਟ ਅਤੇ ਹੁਸ਼ਿਆਰਪੁਰ ਨਾਲ ਸਬੰਧਤ ਪ੍ਰਵਾਸੀ ਭਾਰਤੀਆਂ ਨਾਲ ਮਿਲਣੀ ਪ੍ਰੋਗਰਾਮ 3 ਫਰਵਰੀ ਨੂੰ ਸਵੇਰੇ 10 ਵਜੇ ਚਮਰੋੜ (ਮਿੰਨੀ ਗੋਆ), ਪਠਾਨਕੋਟ ਵਿਖੇ ਹੋਵੇਗੀ।

ਇਸ ਸਬੰਧੀ ਸਬੰਧਤ ਅਧਿਕਾਰੀਆਂ ਨਾਲ ਵੀਡਿਓ ਕਾਨਫਰੰਸ ਕਰਦੇ ਹੋਏ ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਨੇ ਦੱਸਿਆ ਕਿ ਜਿਲ੍ਹੇ ਵਿਚੋਂ ਵੀ ਵੱਡੀ ਗਿਣਤੀ ਵਿੱਚ ਪ੍ਰਵਾਸੀ ਭਾਰਤੀ ਇਸ ਮਿਲਣੀ ਵਿੱਚ ਸ਼ਾਮਲ ਹੋ ਰਹੇ ਹਨ।

ਉਨਾਂ ਦੱਸਿਆ ਕਿ ਇਨ੍ਹਾਂ ਮਿਲਣੀਆਂ ਦਾ ਮੰਤਵ ਪ੍ਰਵਾਸੀ ਪੰਜਾਬ ਭਾਰਤੀਆਂ ਨੂੰ ਦਰਪੇਸ਼ ਮੁਸ਼ਕਿਲਾਂ ਅਤੇ ਸ਼ਿਕਾਇਤਾਂ ਦਾ ਹੱਲ ਕਰਨਾ ਹੈ। ਉਨ੍ਹਾਂ ਨੇ ਉਕਤ ਜ਼ਿਲਿਆਂ ਨਾਲ ਸਬੰਧਤ ਪ੍ਰਵਾਸੀ ਪੰਜਾਬੀ ਭਾਰਤੀਆਂ ਨੂੰ ਇਸ ਮਿਲਣੀ ਦੌਰਾਨ 3 ਫਰਵਰੀ ਨੂੰ ਪਠਾਨਕੋਟ ਵਿਖੇ ਪੁੱਜਣ ਦੀ ਅਪੀਲ ਕੀਤੀ ਹੈ। ਉਨ੍ਹਾਂ ਦੱਸਿਆ ਕਿ ਪ੍ਰਵਾਸੀ ਪੰਜਾਬੀਆਂ ਲਈ ਉੱਥੇ ਮੌਕੇ ’ਤੇ ਹੀ ਰਜਿਸਟਰੇਸ਼ਨ ਕਾਊਂਟਰ ਲਗਾਏ ਜਾਣਗੇੇ ਅਤੇ ਜੇਕਰ ਕੋਈ ਚਾਹੇ ਤਾਂ ਈ ਸਰਵਿਸਜ਼ ਡਾਟ ਪੰਜਾਬ ਡਾਟ ਜੀ ਓ ਵੀ ਡਾਟ ਇੰਨ ’ਤੇ ਵੀ ਆਪਣੀ ਰਜਿਸਟਰੇਸ਼ਨ ਕਰਵਾ ਸਕਦਾ ਹੈ। ਉਨਾਂ ਦੱਸਿਆ ਕਿ ਕਿ ਜੇਕਰ ਅੰਮ੍ਰਿਤਸਰ ਨਾਲ ਸਬੰਧਤ ਕੋਈ ਐਨ.ਆਰ.ਆਈ. ਇਸ ਮਿਲਣੀ ਵਿੱਚ ਸ਼ਾਮਲ ਹੋਣ ਲਈ ਰਜਿਸਟਰਡ ਹੋਣ ਦਾ ਚਾਹਵਾਨ ਹੈ ਤਾਂ ਉਹ ਮੋਬਾਇਲ ਨੰਬਰ 7973867446 ਤੇ ਸੰਪਰਕ ਕਰ ਸਕਦਾ ਹੈ।

ਹੋਰ ਖ਼ਬਰਾਂ :-  ਮਾਲੇਰਕੋਟਲਾ "ਸੂਫ਼ੀ ਫ਼ੈਸਟੀਵਲ" ਦੀ ਮੇਜ਼ਬਾਨੀ ਕਰਨ ਲਈ ਤਿਆਰ - ਡਾ ਪੱਲਵੀ

ਵੀਡਿਓ ਕਾਨਫਰੰਸ ਦੌਰਾਨ ਆਈ.ਏ.ਐਸ. ਸ੍ਰੀ ਵਿਵੇਕ ਮੋਦੀ, ਐਸ.ਡੀ.ਐਮ. ਸ: ਮਨਕੰਵਲ ਸਿੰਘ ਚਾਹਲ, ਸ੍ਰੀ ਨਿਕਾਸ ਕੁਮਾਰ, ਰੀਜਨਲ ਟਰਾਂਸਪੋਰਟ ਸਕੱਤਰ ਸ੍ਰੀ ਅਰਸ਼ਦੀਪ ਸਿੰਘ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜ਼ਰ ਸਨ।

dailytweetnews.com

Leave a Reply

Your email address will not be published. Required fields are marked *