ਰਾਸ਼ਟਰਪਤੀ ਦ੍ਰੋਪਦੀ ਮੁਰਮੂ ਚੰਡੀਗੜ੍ਹ ਹਵਾਈ ਅੱਡੇ ਪਹੁੰਚੇ

ਅੱਜ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਚੰਡੀਗੜ੍ਹ ਹਵਾਈ ਅੱਡੇ ਉਤੇ ਪਹੁੰਚੇ। ਇਸ ਦੌਰਾਨ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਅਤੇ ਮੰਤਰੀ ਅਨਮੋਲ ਗਗਨ ਮਾਨ ਨੇ ਉਨ੍ਹਾਂ ਦਾ ਸਵਾਗਤ ਕੀਤਾ ਹੈ। ਮੋਹਾਲੀ ਦੀ ਡੀਸੀ ਆਸ਼ਿਕਾ ਜੈਨ ਨੇ 4 ਮਈ ਅਤੇ 8 ਮਈ ਨੂੰ ਏਅਰਪੋਰਟ ਅਤੇ ਏਅਰਪੋਰਟ ਤੋਂ 5 ਕਿਲੋਮੀਟਰ ਤੱਕ ਦੇ ਖੇਤਰ ਨੂੰ ਨੋ ਫਲਾਇੰਗ ਜ਼ੋਨ ਘੋਸ਼ਿਤ ਕੀਤਾ ਹੈ। ਇਹ ਫੈਸਲਾ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਦੇ ਆਉਣ ਅਤੇ ਜਾਣ ਦੇ ਸ਼ਡਿਊਲ ਕਾਰਨ ਲਿਆ ਗਿਆ ਹੈ। ਇਸ ਦੌਰਾਨ ਕਿਸੇ ਵੀ ਤਰ੍ਹਾਂ ਦੇ ਡਰੋਨ ਜਾਂ ਹੋਰ ਕਿਸੇ ਵੀ ਚੀਜ਼ ਨੂੰ ਉਡਾਉਣਤੇ ਪਾਬੰਦੀ ਰਹੇਗੀ। 

ਉਹ ਸ਼ਿਮਲਾ ਤੋਂ ਕਰੀਬ 13 ਕਿਲੋਮੀਟਰ ਦੂਰ ਮਸ਼ੋਬਰਾ ਸਥਿਤ ਰਾਸ਼ਟਰਪਤੀ ਭਵਨ ਚਾਰ ਦਿਨਾਂ ਦੀਆਂ ਗਰਮੀਆਂ ਦੀਆਂ ਛੁੱਟੀਆਂਤੇ ਰਹਿਣਗੇ। ਹਰ ਸਾਲ ਦੇਸ਼ ਦੇ ਰਾਸ਼ਟਰਪਤੀ ਗਰਮੀਆਂ ਆਪਣੇ ਪਰਿਵਾਰ ਨਾਲ ਇੱਥੇ ਦੌਰੇਤੇ ਆਉਂਦੇ ਹਨ। ਰਾਸ਼ਟਰਪਤੀ ਦ੍ਰੋਪਦੀ ਮੁਰਮੂ ਦਾ ਇਹ ਦੂਜਾ ਦੌਰਾ ਹੈ। ਉਹ ਪਿਛਲੀ ਵਾਰ ਵੀ ਇੱਥੇ ਆਈ ਸੀ। ਇਹ ਇਮਾਰਤ ਲਗਭਗ 173 ਸਾਲ ਪੁਰਾਣੀ ਹੈ, ਜਿਸ ਨੂੰ ਰਾਸ਼ਟਰਪਤੀ ਭਵਨ ਦਾ ਨਾਂ ਦਿੱਤਾ ਗਿਆ ਹੈ। ਇਸ ਦਾ ਖੇਤਰਫਲ ਲਗਭਗ 10628 ਵਰਗ ਫੁੱਟ ਹੈ। ਇਹ 2023 ਵਿੱਚ ਪਹਿਲੀ ਵਾਰ ਜਨਤਾ ਲਈ ਵੀ ਖੋਲ੍ਹਿਆ ਗਿਆ ਸੀ।

ਹੋਰ ਖ਼ਬਰਾਂ :-  ਚੰਡੀਗੜ੍ਹ ਗੋਲੀ ਕਾਂਡ: ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਨਾਲ ਮਿਲ ਕੇ ਗੈਂਗਸਟਰ ਗੋਲਡੀ ਬਰਾੜ ਦੇ ਤਿੰਨ ਸਾਥੀਆਂ ਨੂੰ ਗੋਰਖਪੁਰ ਤੋਂ ਕੀਤਾ ਗ੍ਰਿਫ਼ਤਾਰ

ਦੱਸਿਆ ਗਿਆ ਹੈ ਕਿ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਦੇ ਚਾਰ ਦਿਨਾਂ ਦੌਰੇ ਦੌਰਾਨ ਹਿਮਾਚਲ ਪ੍ਰਦੇਸ਼ ਕਈ ਥਾਵਾਂਤੇ ਪ੍ਰੋਗਰਾਮ ਹਨ। ਉਹ 6 ਮਈ ਨੂੰ ਕਾਂਗੜਾ ਵਿੱਚ ਇੱਕ ਯੂਨੀਵਰਸਿਟੀ ਦੇ ਕਨਵੋਕੇਸ਼ਨ ਸਮਾਰੋਹ ਵਿੱਚ ਸ਼ਾਮਲ ਹੋਣਗੇ ਅਤੇ ਇਸ ਤੋਂ ਬਾਅਦ 7 ਮਈ ਨੂੰ ਸ਼ਿਮਲਾ ਦੇ ਦੋ ਮੰਦਰਾਂ ਪੂਜਾ ਦਾ ਪ੍ਰੋਗਰਾਮ ਹੈ। ਇਸ ਹਿੱਸਾ ਲੈਣ ਤੋਂ ਬਾਅਦ ਉਨ੍ਹਾਂ ਦੀ ਸ਼ਿਮਲਾ ਮਾਲ ਰੋਡਤੇ ਜਾਣ ਦੀ ਵੀ ਯੋਜਨਾ ਹੈ। ਉਹ 8 ਮਈ ਨੂੰ ਸ਼ਿਮਲਾ ਤੋਂ ਚੰਡੀਗੜ੍ਹ ਲਈ ਰਵਾਨਾ ਹੋਣਗੇ ਅਤੇ ਇਸ ਦੌਰਾਨ ਮੋਹਾਲੀ ਹਵਾਈ ਅੱਡੇਤੇ ਨੋ ਫਲਾਇੰਗ ਜ਼ੋਨ ਵੀ ਨਹੀਂ ਰਹੇਗਾ।

Leave a Reply

Your email address will not be published. Required fields are marked *