ਪਸ਼ੂ ਪਾਲਣ ਵਿਭਾਗ ਵੱਲੋਂ ਸ੍ਰੀ ਬਾਲ ਗੋਪਾਲ ਗਊਸ਼ਾਲਾ ਤੋਂ ਬਠਿੰਡਾ ਜ਼ਿਲ੍ਹੇ ਵਿਖੇ ਲੰਪੀ ਚਮੜੀ ਰੋਗ ਦੀ ਰੋਕਥਾਮ ਲਈ ਮੁਹਿੰਮ ਦੀ ਸ਼ੁਰੂਆਤ ਕੀਤੀ

drive against lumpy skin disease in bathinda

ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਦੀ ਯੋਗ ਅਗਵਾਈ, ਵਿਭਾਗ ਦੇ ਪ੍ਰਿੰਸੀਪਲ ਸਕੱਤਰ ਸ੍ਰੀ ਵਿਕਾਸ ਪ੍ਰਤਾਪ ਦੀ ਰਹਿਨੁਮਾਈ ਅਤੇ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਡਾ. ਗੁਰਸ਼ਰਨਜੀਤ ਸਿੰਘ ਬੇਦੀ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸਾਰੇ ਪੰਜਾਬ ਵਿੱਚ ਲੰਪੀ ਚਮੜੀ ਰੋਗ ਦੀ ਰੋਕਥਾਮ ਲਈ ਜੰਗੀ ਪੱਧਰ ਤੇ ਟੀਕਾਕਰਣ ਦੀ ਸ਼ੁਰੂ ਕੀਤੀ ਗਈ ਮੁਹਿੰਮ ਤਹਿਤ ਤਹਿਤ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਡਾ. ਰਾਜਦੀਪ ਸਿੰਘ ਦੀ ਅਗਵਾਈ ਹੇਠ ਸਥਾਨਕ ਸ੍ਰੀ ਬਾਲ ਗੋਪਾਲ ਗਊਸ਼ਾਲਾ ਤੋਂ ਜ਼ਿਲ੍ਹੇ ਵਿੱਚ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ।

ਇਸ ਮੌਕੇ ਸਥਾਨਕ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਡਾ. ਰਾਜਦੀਪ ਸਿੰਘ ਨੇ ਜ਼ਿਲ੍ਹੇ ਭਰ ਦੇ ਲੋਕਾਂ ਨੂੰ ਇਸ ਮੁਹਿੰਮ ਵਿੱਚ ਵੱਧ ਤੋਂ ਵੱਧ ਸਾਥ ਦੇਣ ਦੀ ਅਪੀਲ ਕੀਤੀ। ਉਨ੍ਹਾਂ ਦੱਸਿਆ ਲੰਪੀ ਚਮੜੀ ਰੋਗ ਇੱਕ ਵਿਸ਼ਾਣੂ ਰੋਗ ਹੈ ਅਤੇ ਵਿਸ਼ਾਣੂ ਰੋਗਾਂ ਦਾ ਕੋਈ ਇਲਾਜ਼ ਨਹੀਂ ਹੁੰਦਾ, ਸਿਰਫ਼ ਟੀਕਾਕਰਣ ਹੀ ਹੁੰਦਾ ਹੈ। ਉਨ੍ਹਾਂ ਕਿਹਾ ਕਿ ਕੋਈ ਵੀ ਗੋਕਾ ਇਸ ਟੀਕਾਕਰਣ ਤੋਂ ਵਾਂਝਾ ਨਾ ਰਹੇ ਤਾਂ ਜੋ ਇਸ ਬਿਮਾਰੀ ਨੂੰ ਜ਼ਿਆਦਾ ਫ਼ੈਲਣ ਤੋਂ ਰੋਕਿਆ ਜਾ ਸਕੇ।

ਹੋਰ ਖ਼ਬਰਾਂ :-  ਸਮਰ ਪੈਲੇਸ, ਅੰਮ੍ਰਿਤਸਰ ਵਿਖੇ ਸਿੱਖ ਇਤਿਹਾਸ `ਤੇ ਬਣੇ ਰੌਸ਼ਨੀ ਅਤੇ ਆਵਾਜ਼ ਸ਼ੋਅ ਦੀ ਹੋਈ ਸ਼ੁਰੂਆਤ

ਇਸ ਮੌਕੇ ਉਨ੍ਹਾਂ ਦੇ ਨਾਲ ਸ੍ਰੀ ਸ਼ਸ਼ੀਕਾਂਤ ਮੈਨੇਜਰ ਅਤੇ ਵਿਭਾਗ ਦਾ ਹੋਰ ਸਟਾਫ਼ ਮੌਜੂਦ ਸੀ।

dailytweetnews.com

Leave a Reply

Your email address will not be published. Required fields are marked *