ਕੈਬਨਿਟ ਮੰਤਰੀਆਂ ਸਣੇ ਵੱਡੀ ਗਿਣਤੀ ਵਿੱਚ ਪ੍ਰਮੁੱਖ ਸਖਸ਼ੀਅਤਾਂ ਨੇ ਮੁੱਖ ਸਕੱਤਰ ਅਨੁਰਾਗ ਵਰਮਾ ਨਾਲ ਦੁੱਖ ਸਾਂਝਾ ਕੀਤਾ

ਪੰਜਾਬ ਦੇ ਮੁੱਖ ਸਕੱਤਰ ਸ੍ਰੀ ਅਨੁਰਾਗ ਵਰਮਾ ਦੇ ਪਿਤਾ ਜੀ ਪ੍ਰੋ ਬੀ ਸੀ ਵਰਮਾ ਦੇ ਅੰਤਿਮ ਸੰਸਕਾਰ ਮੌਕੇ ਪੰਜਾਬ ਦੇ ਕੈਬਨਿਟ ਮੰਤਰੀਆਂ ਸਣੇ ਵੱਡੀ ਗਿਣਤੀ ਵਿੱਚ ਪ੍ਰਮੁੱਖ ਸਖਸ਼ੀਅਤਾਂ ਨੇ ਹਾਜ਼ਰੀ ਭਰਦਿਆਂ ਵਿਛੜੀ ਰੂਹ ਨੂੰ ਸ਼ਰਧਾਂਜਲੀਆਂ ਭੇਂਟ ਕੀਤੀਆਂ।

ਪੰਜਾਬ ਸਰਕਾਰ ਤਰਫ਼ੋ ਕੈਬਨਿਟ ਮੰਤਰੀਆਂ ਸ੍ਰੀ ਹਰਪਾਲ ਸਿੰਘ ਚੀਮਾ ਤੇ ਸ੍ਰੀ ਗੁਰਮੀਤ ਸਿੰਘ ਮੀਤ ਹੇਅਰ ਅਤੇ ਮੁੱਖ ਮੰਤਰੀ ਤਰਫ਼ੋ ਉਨ੍ਹਾਂ ਦੇ ਓ ਐਸ ਡੀ ਸ੍ਰੀ ਰਾਜਬੀਰ ਸਿੰਘ ਘੁੰਮਣ ਨੇ ਪਾਰਥਿਵ ਸਰੀਰ ਉਤੇ ਰੀਥ ਰੱਖ ਕੇ ਸ਼ਰਧਾਂਜਲੀ ਭੇਂਟ ਕੀਤੀ। ਇਸ ਮੌਕੇ ਕੈਬਨਿਟ ਮੰਤਰੀਆਂ ਸ੍ਰੀ ਅਮਨ ਅਰੋੜਾ, ਸ੍ਰੀ ਲਾਲ ਚੰਦ ਕਟਾਰੂਚੱਕ, ਸ੍ਰੀ ਬ੍ਰਮ ਸ਼ੰਕਰ ਜ਼ਿੰਪਾ ਤੇ ਸ੍ਰੀ ਬਲਕਾਰ ਸਿੰਘ ਨੇ ਵੀ ਸ੍ਰੀ ਵਰਮਾ ਨਾਲ ਦੁੱਖ ਸਾਂਝਾ ਕੀਤਾ।

ਪ੍ਰੋ ਬੀ ਸੀ ਵਰਮਾ ਜੋ 89 ਵਰ੍ਹਿਆਂ ਦੇ ਸਨ, ਅੱਜ ਸਵੇਰੇ ਪੀ.ਜੀ.ਆਈ. ਚੰਡੀਗੜ੍ਹ ਵਿਖੇ ਸੰਖੇਪ ਬਿਮਾਰੀ ਉਪਰੰਤ ਚੱਲ ਵਸੇ ਸਨ।ਸੈਕਟਰ 25 ਦੇ ਸ਼ਮਸ਼ਾਨ ਘਾਟ ਵਿਖੇ ਅੰਤਿਮ ਸੰਸਕਾਰ ਮੌਕੇ ਪ੍ਰੋ ਵਰਮਾ ਦੀ ਚਿਤਾ ਨੂੰ ਅਗਨੀ ਉਨ੍ਹਾ ਦੇ ਦੋਵੇਂ ਪੁੱਤਰਾਂ ਸ੍ਰੀ ਅਨੁਰਾਗ ਵਰਮਾ ਤੇ ਸ੍ਰੀ ਅਸ਼ੀਸ਼ ਵਰਮਾ ਨੇ ਦਿੱਤੀ।

ਹੋਰ ਖ਼ਬਰਾਂ :-  ਬੈਲਗ੍ਰੇਡ ਵਿੱਚ ਭਾਰਤੀ ਸਾਹਿਤਕਾਰ ਡਾ. ਜਰਨੈਲ ਸਿੰਘ ਆਨੰਦ ਨੂੰ ਅੰਤਰ-ਰਾਸ਼ਟਰੀ ਐਵਾਰਡ ਚਾਰਟਰ ਆਫ਼ ਮੋਰਾਵਾ ਦੇਣ ਦਾ ਐਲਾਨ

ਇਸ ਮੌਕੇ ਮੁੱਖ ਮੰਤਰੀ ਦੇ ਓ.ਐਸ.ਡੀ. (ਮੀਡੀਆ) ਸ੍ਰੀ ਆਦਿਲ ਆਜ਼ਮੀ, ਓ.ਐਸ.ਡੀ. (ਪੀਆਰ) ਸ੍ਰੀ ਮਨਜੀਤ ਸਿੱਧੂ, ਡਾਇਰੈਕਟਰ ਮੀਡੀਆ ਰਿਲੇਸ਼ਨਜ਼ ਸ੍ਰੀ ਬਲਤੇਜ ਸਿੰਘ ਪੰਨੂੰ, ਯੂ.ਟੀ. ਦੇ ਪ੍ਰਸ਼ਾਸਕ ਦੇ ਸਲਾਹਕਾਰ ਸ੍ਰੀ ਧਰਮ ਪਾਲ, ਪੰਜਾਬ ਆਈ.ਏ.ਐਸ. ਅਫਸਰਜ਼ ਐਸੋਸੀਏਸ਼ਨ ਤਰਫੋੰ ਉਨ੍ਹਾਂ ਦੇ ਪ੍ਰਧਾਨ ਸ੍ਰੀ ਤੇਜਵੀਰ ਸਿੰਘ, ਮੁੱਖ ਚੋਣ ਅਫਸਰ ਸ੍ਰੀ ਸਿਬਿਨ ਸੀ, ਡੀ.ਜੀ.ਪੀ. ਸ੍ਰੀ ਗੌਰਵ ਯਾਦਵ, ਵਿਜੀਲੈਂਸ ਡਾਇਰੈਕਟਰ ਸ੍ਰੀ ਵਰਿੰਦਰ ਕੁਮਾਰ, ਐਡਵੋਕੇਟ ਜਨਰਲ ਸ੍ਰੀ ਵਿਨੋਦ ਘਈ, ਸੂਚਨਾ ਤੇ ਲੋਕ ਸੰਪਰਕ ਮੰਤਰੀ ਤਰਫ਼ੋ ਵਿਭਾਗ ਦੇ ਸਕੱਤਰ ਸ੍ਰੀ ਮਾਲਵਿੰਦਰ ਸਿੰਘ ਜੱਗੀ ਨੇ ਵੀ ਵਿਛੜੀ ਰੂਹ ਨੂੰ ਸ਼ਰਧਾਂਜਲੀ ਭੇਂਟ ਕਰਦਿਆਂ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।

ਇਸ ਮੌਕੇ ਕੈਬਨਿਟ ਮੰਤਰੀ, ਵਿਧਾਇਕਾਂ, ਮੁੱਖ ਮੰਤਰੀ ਦਫ਼ਤਰ ਦੇ ਅਧਿਕਾਰੀ, ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਜੱਜ, ਸਿਵਲ, ਪੁਲਿਸ ਤੇ ਸੈਨਾ ਦੇ ਉੱਚ ਅਧਿਕਾਰੀਆਂ, ਯੂ.ਟੀ. ਪ੍ਰਸ਼ਾਸਨ ਦੇ ਅਧਿਕਾਰੀ, ਸੇਵਾ ਮੁਕਤ ਅਧਿਕਾਰੀ, ਵਕੀਲ ਭਾਈਚਾਰੇ ਅਤੇ ਪ੍ਰੈੱਸ ਦੇ ਨੁਮਾਇੰਦਿਆਂ ਤੋਂ ਇਲਾਵਾ ਵੱਖ-ਵੱਖ ਰਾਜਸੀ ਪਾਰਟੀਆਂ ਦੇ ਆਗੂ, ਸਮਾਜਿਕ ਸੰਗਠਨਾਂ ਤੇ ਸਕੱਤਰੇਤ ਦੇ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ।

Leave a Reply

Your email address will not be published. Required fields are marked *