ਸਾਰੇ ਪ੍ਰੀਖਿਆ ਕੇਂਦਰਾਂ ਦੇ 100 ਮੀਟਰ ਦੇ ਘੇਰੇ ਅੰਦਰ ਆਮ ਪਬਲਿਕ ਦੇ ਇਕੱਠੇ ਹੋਣ ਤੇ ਰੋਕ : ਜ਼ਿਲ੍ਹਾ ਮੈਜਿਸਟ੍ਰੇਟ

ਜ਼ਿਲ੍ਹਾ ਮੈਜਿਸਟ੍ਰੇਟ ਸ. ਜਸਪ੍ਰੀਤ ਸਿੰਘ ਵਲੋਂ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਦੀ ਹਦੂਦ ਅੰਦਰ ਸਾਰੇ ਪ੍ਰੀਖਿਆ ਕੇਂਦਰਾਂ ਦੇ 100 ਮੀਟਰ ਦੇ ਘਰੇ ਅੰਦਰ ਆਮ ਪਬਲਿਕ ਦੇ ਇਕੱਠੇ ਹੋਣ ਤੇ ਪਾਬੰਦੀ ਲਗਾਈ ਗਈ ਹੈ।

ਹੁਕਮ ਅਨੁਸਾਰ ਜ਼ਿਲ੍ਹਾ ਮੈਜਿਸਟ੍ਰੇਟ ਨੇ ਦੱਸਿਆ ਕਿ ਅੱਠਵੀਂ, ਦਸਵੀਂ ਅਤੇ ਬਾਰਵੀਂ ਸ਼੍ਰੇਣੀ ਦੀ ਪ੍ਰੀਖਿਆਵਾਂ ਮਹੀਨਾ ਫਰਵਰੀ/ਮਾਰਚ 2024 (ਸਮੇਤ ਓਪਨ ਸਕੂਲ) ਮਿਤੀ 13 ਫ਼ਰਵਰੀ 2024 ਤੋਂ 30 ਮਾਰਚ 2024 ਤੱਕ ਸਵੇਰੇ 11 ਵਜੇ ਤੋਂ ਦੁਪਿਹਰ 2:15 ਵਜੇ ਤੱਕ ਬੋਰਡ ਵਲੋਂ ਸਥਾਪਤ ਕੀਤੇ ਪ੍ਰੀਖਿਆ ਕੇਂਦਰਾਂ ਵਿੱਚ ਕਰਵਾਈਆਂ ਜਾ ਰਹੀਆਂ ਹਨ।

ਜਾਰੀ ਹੁਕਮ ਮੁਤਾਬਿਕ ਪ੍ਰੀਖਿਆ ਕੇਂਦਰਾਂ ਦੇ ਆਲੇ-ਦੁਆਲੇ ਵਿਘਨ ਪਾਉਣ ਵਾਲੇ ਅਨਸਰ ਇੱਕਠੇ ਹੋ ਜਾਂਦੇ ਹਨ। ਇਸ ਲਈ ਪ੍ਰੀਖਿਆ ਵਿੱਚ ਵਿਘਨ ਪਾਉਣ ਵਾਲੇ ਅਨਸਰਾਂ ਦੇ ਵਿਰੁੱਧ ਕਾਨੂੰਨੀ ਕਾਰਵਾਈ ਕਰਨ, ਟ੍ਰੈਫਿਕ ਦੀ ਵਿਵਸਥਾ ਨੂੰ ਸੁਚਾਰੂ ਅਤੇ ਸਮਾਜਿਕ ਦੂਰੀ ਬਣਾਈ ਰੱਖਣ ਦੇ ਲਈ ਇਨ੍ਹਾਂ ਪ੍ਰੀਖਿਆ ਕੇਂਦਰਾਂ ਦੇ 100 ਮੀਟਰ ਦੇ ਘੇਰੇ ਅੰਦਰ ਸੁਰੱਖਿਆਂ ਦੇ ਪੁਖਤਾ ਪ੍ਰਬੰਧ ਕਰਨ ਦੇ ਮੱਦੇਨਜ਼ਰ ਸਾਰੇ ਪ੍ਰੀਖਿਆ ਕੇਂਦਰਾਂ ਦੇ ਆਲੇ-ਦੁਆਲੇ ਦੇ 100 ਮੀਟਰ ਦੇ ਘੇਰੇ ਅੰਦਰ ਆਮ ਪਬਲਿਕ ਦੇ ਇਕੱਠੇ ਹੋਣ ਤੇ ਰੋਕ ਲਗਾਈ ਗਈ ਹੈ ਤਾਂ ਜੋ ਕੋਈ “ਅਣ-ਸੁਖਾਵੀਂ ਘਟਨਾ ਨਾ ਵਾਪਰੇ।

ਹੋਰ ਖ਼ਬਰਾਂ :-  ਪੰਜਾਬ ਵਿੱਚ ਲੋਕ ਸਭਾ ਚੋਣਾਂ-2024 ਲਈ ਨਾਮਜ਼ਦਗੀਆਂ ਭਰਨ ਦੇ ਚੌਥੇ ਦਿਨ 82 ਉਮੀਦਵਾਰਾਂ ਵੱਲੋਂ 95 ਨਾਮਜ਼ਦਗੀ ਪੱਤਰ ਦਾਖਲ

ਹੁਕਮ 13 ਫ਼ਰਵਰੀ ਤੋਂ 30 ਮਾਰਚ 2024 ਤੱਕ ਲਾਗੂ ਰਹਿਣਗੇ।

dailytweetnews.com

Leave a Reply

Your email address will not be published. Required fields are marked *