ਭਵਾਨੀਗੜ੍ਹ ਸੰਘਣੀ ਧੁੰਦ ਕਾਰਨ ਮੰਗਲਵਾਰ ਤੜਕਸਾਰ ਚੰਡੀਗੜ੍ਹ-ਬਠਿੰਡਾ ਨੈਸ਼ਨਲ ਹਾਈਵੇਅ ‘ਤੇ ਪੀ.ਆਰ.ਟੀ.ਸੀ ਬੱਸ ਤੇ ਟਰੱਕ-ਟਰਾਲੇ ਵਿਚਕਾਰ ਟੱਕਰ

ਭਵਾਨੀਗੜ੍ਹ ਇਲਾਕੇ ‘ਚ ਪੈ ਰਹੀ ਸੰਘਣੀ ਧੁੰਦ ਕਾਰਨ ਮੰਗਲਵਾਰ ਤੜਕਸਾਰ ਚੰਡੀਗੜ੍ਹ-ਬਠਿੰਡਾ ਨੈਸ਼ਨਲ ਹਾਈਵੇਅ (Chandigarh-Bathinda National Highway) ਤੇ ਸੰਗਰੂਰ ਤੋਂ ਆ ਰਹੀ ਇਕ ਪੀ.ਆਰ.ਟੀ.ਸੀ ਬੱਸ (PRTC Bus) ਤੇ ਡੀਏਪੀ ਖਾਦ ਦੇ ਭਰੇ ਇਕ ਟਰੱਕ-ਟਰਾਲੇ ਵਿਚਕਾਰ ਟੱਕਰ ਹੋ ਗਈ।

ਸ਼ੁਰੂਆਤੀ ਜਾਣਕਾਰੀ ਅਨੁਸਾਰ ਉਕਤ ਹਾਦਸੇ ਵਿੱਚ ਬੱਸ ਕੰਡਕਟਰ ਸਮੇਤ ਅੱਧੀ ਦਰਜਨ ਦੇ ਕਰੀਬ ਮੁਸਾਫਰਾਂ ਨੂੰ ਗੰਭੀਰ ਸੱਟਾਂ ਲੱਗੀਆਂ ਹਨ ਜਦੋਂਕਿ ਕਿਸੇ ਵੀ ਜਾਨੀ ਨੁਕਸਾਨ ਤੋਂ ਬਚਾਅ ਹੋ ਗਿਆ।

ਹੋਰ ਖ਼ਬਰਾਂ :-  ਵਿਸਾਖੀ ਮੇਲਾ ਦੌਰਾਨ ਪੰਜਾਬ ਰਾਜ ਪੇਂਡੂ ਆਜੀਵਿਕਾ ਮਿਸ਼ਨ ਤਹਿਤ ਸੈਲਫ਼ ਹੈਲਪ ਗਰੁੱਪਾਂ ਦੀਆਂ ਔਰਤਾਂ ਵਲੋਂ ਹੱਥੀਂ ਤਿਆਰ ਸਮਾਨ ਦੀਆਂ ਲਗਾਈਆਂ ਸਟਾਲਾਂ

ਸਾਰੇ ਜਖ਼ਮੀਆਂ ਨੂੰ ਇਲਾਜ ਲਈ ਸ਼ਹਿਰ ਦੇ ਸਰਕਾਰੀ ਹਸਪਤਾਲ ਵਿਖੇ ਭਰਤੀ ਕਰਵਾਇਆ ਗਿਆ ਹੈ। ਹਾਦਸੇ ਦੀ ਸੂਚਨਾ ਮਿਲਦਿਆਂ ਹੀ ਸੜਕ ਸੁਰੱਖਿਆ ਫੋਰਸ ਦੇ ਮੁਲਾਜ਼ਮਾਂ ਨੇ ਮੌਕੇ ‘ਤੇ ਪਹੁੰਚ ਕੇ ਰਾਹਤ ਕਾਰਜ ਸ਼ੁਰੂ ਕਰ ਦਿੱਤੇ।

Leave a Reply

Your email address will not be published. Required fields are marked *