ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਤੋਂ 68ਵੀਂ ਤੀਰਥ ਯਾਤਰਾ ਬੱਸ ਨੂੰ ਰਵਾਨਾ ਕੀਤਾ

Public Works Minister Harbhajan Singh ETO flagged off the 68th pilgrimage bus from Jandiala Guru Assembly constituency.

ਜੰਡਿਆਲਾ ਗੁਰੂ/ਅੰਮ੍ਰਿਤਸਰ, 11 ਅਕਤੂਬਰ (               ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਵੱਲੋਂ ਅੱਜ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਨੰਗਲ ਦਿਆਲ ਸਿੰਘ ਤੋਂ ਹਲਕੇ ਦੀ 68ਵੀਂ ਤੀਰਥ ਯਾਤਰਾ ਬੱਸ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਗਿਆ। ਇਸ ਤੀਰਥ ਯਾਤਰਾ ਬੱਸ ਰਾਹੀਂ ਸੰਗਤ ਨੂੰ ਸ੍ਰੀ ਅਨੰਦਪੁਰ ਸਾਹਿਬ, ਸ੍ਰੀ ਕੀਰਤਪੁਰ ਸਾਹਿਬ ਅਤੇ ਸ੍ਰੀ ਨੈਣਾ ਦੇਵੀ ਧਾਮ ਦੇ ਦਰਸ਼ਨ ਕਰਵਾਏ ਜਾਣਗੇ।

 

ਸੰਗਤ ਨੂੰ ਰਵਾਨਾ ਕਰਨ ਮੌਕੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਚਲਾਈ ਜਾ ਰਹੀ ਹੈ, ਜਿਸ ਤਹਿਤ ਸੂਬਾ ਵਾਸੀਆਂ ਨੂੰ ਵੱਖ-ਵੱਖ ਧਾਰਮਿਕ ਅਸਥਾਨਾਂ ਦੇ ਮੁਫ਼ਤ ਦਰਸ਼ਨ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਨੇ ਤੀਰਥ ਯਾਤਰਾ ਸ਼ੁਰੂ ਕਰਕੇ ਬਜ਼ੁਰਗਾਂ ਦੀ ਤੀਰਥ ਯਾਤਰਾ ਕਰਨ ਦੀ ਮਨੋ-ਕਾਮਨਾਂ ਪੂਰੀ ਕੀਤੀ ਹੈ।

 

ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਵੱਲੋਂ ਸੂਬੇ ਦੇ ਸ਼ਰਧਾਲੂਆਂ ਲਈ ਇਹ ਤੀਰਥ ਯਾਤਰਾ ਪੂਰੀ ਤਰ੍ਹਾਂ ਮੁਫ਼ਤ ਹੈ। ਉਨ੍ਹਾਂ ਕਿਹਾ ਕਿ ਯਾਤਰੀਆਂ ਨੂੰ ਧਾਰਮਿਕ ਸਥਾਨਾਂ ਤੱਕ ਲਿਜਾਣ ਅਤੇ ਵਾਪਸ ਲਿਆਉਣ ਤੋਂ ਇਲਾਵਾ ਯਾਤਰਾ ਦੌਰਾਨ ਰਹਿਣ-ਸਹਿਣ ਸਮੇਤ ਲੋੜੀਂਦੇ ਪ੍ਰਬੰਧ ਵੀ ਸੂਬਾ ਸਰਕਾਰ ਵੱਲੋਂ ਕੀਤੇ ਜਾਂਦੇ ਹਨ, ਤਾਂ ਜੋ ਹਰ ਵਰਗ ਦੇ ਲੋਕ ਬਿਨਾਂ ਕਿਸੇ ਆਰਥਿਕ ਬੋਝ ਦੇ ਆਪਣੀ ਧਾਰਮਿਕ ਆਸਥਾ ਅਨੁਸਾਰ ਤੀਰਥ ਅਸਥਾਨਾਂ ਦੇ ਦਰਸ਼ਨ ਕਰ ਸਕਣ।

ਹੋਰ ਖ਼ਬਰਾਂ :-  ਰੱਖੜੀ ਦੇ ਤਿਉਹਾਰ ਨੇ ਪੰਜਾਬ ਦੇ ਨਸ਼ਾ ਮੁਕਤੀ ਕੇਂਦਰਾਂ ਵਿੱਚ ਪਰਿਵਾਰਾਂ ਨੂੰ ਜੋੜਿਆ, ਨਸ਼ਾ ਮੁਕਤੀ ਅਤੇ ਉਮੀਦ ਦਾ ਸੰਦੇਸ਼ ਕੀਤਾ ਮਜ਼ਬੂਤ

 

ਕੈਬਨਿਟ ਮੰਤਰੀ ਨੇ ਦੱਸਿਆ ਕਿ ਹੁਣ ਤੱਕ ਸੂਬੇ ਭਰ ਵਿੱਚ ਪੰਜ ਲੱਖ ਤੋਂ ਵੱਧ ਯਾਤਰੀ ਵੱਖ-ਵੱਖ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰ ਚੁੱਕੇ ਹਨ ਅਤੇ ਰੋਜ਼ਾਨਾ ਪੰਜਾਬ ਭਰ ਤੋਂ ਵੱਖ-ਵੱਖ ਧਾਰਮਿਕ ਅਸਥਾਨਾਂ ਲਈ ਤੀਰਥ ਯਾਤਰਾ ਲਈ ਬੱਸਾਂ ਰਵਾਨਾ ਹੋ ਰਹੀਆਂ ਹਨ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਵਿੱਚ ਅੱਜ 68ਵੀਂ ਤੀਰਥ ਯਾਤਰਾ ਬੱਸ ਰਵਾਨਾ ਕੀਤੀ ਗਈ ਹੈ।

 

ਤੀਰਥ ਯਾਤਰਾ `ਤੇ ਜਾਣ ਵਾਲੇ ਪਿੰਡ ਨੰਗਲ ਦਿਆਲ ਸਿੰਘ ਦੇ ਬਜ਼ੁਰਗਾਂ ਨੇ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਮਾਨ ਸਰਕਾਰ ਨੇ ਉਨ੍ਹਾਂ ਦੀ ਮਨੋਕਾਮਨਾ ਪੂਰੀ ਕੀਤੀ ਹੈ। ਇਸ ਮੌਕੇ ਉਨ੍ਹਾਂ ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਦਾ ਵੀ ਧੰਨਵਾਦ ਕੀਤਾ। 

Leave a Reply

Your email address will not be published. Required fields are marked *