ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਜੰਡਿਆਲਾ ਗੁਰੂ ਹਲਕੇ ਤੋਂ 64ਵੀਂ ਤੀਰਥ ਯਾਤਰਾ ਬੱਸ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ

Public Works Minister Harbhajan Singh ETO flags off the 64th pilgrimage bus from Jandiala Guru constituency

ਜੰਡਿਆਲਾ ਗੁਰੂ/ਅੰਮ੍ਰਿਤਸਰ, 5 ਅਕਤੂਬਰ (               ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਵੱਲੋਂ ਅੱਜ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਬੇਰੀਆਂ ਵਾਲਾ ਤੋਂ ਹਲਕੇ ਦੀ 64ਵੀਂ ਤੀਰਥ ਯਾਤਰਾ ਬੱਸ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਗਿਆ। ਇਸ ਬੱਸ ਰਾਹੀਂ ਸੰਗਤ ਨੂੰ ਸ੍ਰੀ ਅਨੰਦਪੁਰ ਸਾਹਿਬ, ਸ੍ਰੀ ਕੀਰਤਪੁਰ ਸਾਹਿਬ ਅਤੇ ਸ੍ਰੀ ਨੈਣਾ ਦੇਵੀ ਧਾਮ ਦੇ ਦਰਸ਼ਨ ਕਰਵਾਏ ਜਾਣਗੇ।

 

ਸੰਗਤ ਨੂੰ ਰਵਾਨਾ ਕਰਨ ਮੌਕੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਚਲਾਈ ਜਾ ਰਹੀ ਹੈ, ਜਿਸ ਤਹਿਤ ਸੂਬਾ ਵਾਸੀਆਂ ਨੂੰ ਵੱਖ-ਵੱਖ ਧਾਰਮਿਕ ਅਸਥਾਨਾਂ ਦੇ ਮੁਫ਼ਤ ਦਰਸ਼ਨ ਕਰਵਾਏ ਜਾ ਰਹੇ ਹਨ।

 

ਉਨ੍ਹਾਂ ਕਿਹਾ ਕਿ ਇਹ ਯਾਤਰਾ ਪੂਰੀ ਤਰ੍ਹਾਂ ਮੁਫ਼ਤ ਹੈ। ਯਾਤਰੀਆਂ ਨੂੰ ਧਾਰਮਿਕ ਸਥਾਨਾਂ ਤੱਕ ਲਿਜਾਣ ਅਤੇ ਵਾਪਸ ਲਿਆਉਣ ਤੋਂ ਇਲਾਵਾ ਯਾਤਰਾ ਦੌਰਾਨ ਰਹਿਣ-ਸਹਿਣ ਸਮੇਤ ਲੋੜੀਂਦੇ ਪ੍ਰਬੰਧ ਵੀ ਸੂਬਾ ਸਰਕਾਰ ਵੱਲੋਂ ਕੀਤੇ ਜਾਂਦੇ ਹਨ, ਤਾਂ ਜੋ ਹਰ ਵਰਗ ਦੇ ਲੋਕ ਬਿਨਾਂ ਕਿਸੇ ਆਰਥਿਕ ਬੋਝ ਦੇ ਆਪਣੀ ਧਾਰਮਿਕ ਆਸਥਾ ਅਨੁਸਾਰ ਤੀਰਥ ਅਸਥਾਨਾਂ ਦੇ ਦਰਸ਼ਨ ਕਰ ਸਕਣ।

ਹੋਰ ਖ਼ਬਰਾਂ :-  ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਹਲਕੇ ਦੇ ਵੱਖ ਵੱਖ ਸਮਾਗਮਾਂ ਵਿਚ ਸ਼ਿਰਕਤ ਕੀਤੀ

 

ਕੈਬਨਿਟ ਮੰਤਰੀ ਨੇ ਦੱਸਿਆ ਕਿ ਹੁਣ ਤੱਕ ਸੂਬੇ ਭਰ ਵਿੱਚ ਪੰਜ ਲੱਖ ਤੋਂ ਵੱਧ ਯਾਤਰੀ ਵੱਖ-ਵੱਖ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰ ਚੁੱਕੇ ਹਨ ਅਤੇ ਰੋਜ਼ਾਨਾ ਵੱਖ-ਵੱਖ ਵਿਧਾਨ ਸਭਾ ਹਲਕਿਆਂ ਤੋਂ ਤੀਰਥ ਯਾਤਰਾ ਦੀਆਂ ਬੱਸਾਂ ਰਵਾਨਾ ਹੋ ਰਹੀਆਂ ਹਨ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਵਿੱਚ ਅੱਜ 64ਵੀਂ ਤੀਰਥ ਯਾਤਰਾ ਬੱਸ ਰਵਾਨਾ ਕੀਤੀ ਗਈ ਹੈ।

 

ਉਨ੍ਹਾਂ ਕਿਹਾ ਕਿ ਸੂਬਾ ਵਾਸੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤੋਂ ਪੂਰੀ ਤਰ੍ਹਾਂ ਸੰਤੁਸ਼ਟ ਹਨ। ਉਨ੍ਹਾਂ ਕਿਹਾ ਕਿ ਤੀਰਥ ਯਾਤਰਾ ਕਰਨ ਵਾਲੇ ਬਜ਼ੁਰਗਾਂ ਵੱਲੋਂ ਵੀ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਜਾ ਰਹੀ ਹੈ ਅਤੇ ਉਨ੍ਹਾਂ ਦਾ ਮੰਨਣਾ ਹੈ ਕਿ ਪੰਜਾਬ ਸਰਕਾਰ ਨੇ ਉਨ੍ਹਾਂ ਨੂੰ ਤੀਰਥ ਅਸਥਾਨਾਂ ਦੇ ਦਰਸ਼ਨ ਕਰਵਾ ਕੇ ‘ਸਰਵਣ ਪੁੱਤਰ’ ਦੀ ਭੂਮਿਕਾ ਨਿਭਾਈ ਹੈ। 

Leave a Reply

Your email address will not be published. Required fields are marked *