ਸ਼੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਨੂੰ ਡਾਕੂਮੈਂਟਰੀ ਸ਼ੋਅ ਰਾਹੀਂ ਘਰ-ਘਰ ਪਹੁੰਚਾ ਰਹੀ ਹੈ ਪ੍ਰਚਾਰ ਵੈਨ

ਗਿੱਦੜਬਾਹਾ/ਸ੍ਰੀ ਮੁਕਤਸਰ ਸਾਹਿਬ, 8 ਜੁਲਾਈ : ਪੰਜਾਬ ਸਰਕਾਰ ਵੱਲੋਂ ਸ਼੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ੁਰੂ ਕੀਤੀ ਗਈ ਰਾਜ ਪੱਧਰੀ ਜਾਗਰੂਕਤਾ ਮੁਹਿੰਮ ਤਹਿਤ ਪ੍ਰਚਾਰ ਵੈਨ ਅੱਜ ਬਲਾਕ ਗਿੱਦੜਬਾਹਾ ਦੇ ਪਿੰਡ ਗੁੜੀਸੰਘਰ ਅਤੇ ਕਾਉਣੀ ਵਿਖੇ ਪੁੱਜੀ। ਇਸ ਮੌਕੇ ਦੋਵੇਂ ਪਿੰਡਾਂ ਵਿੱਚ ਵੱਡੀ ਗਿਣਤੀ ਵਿੱਚ ਲੋਕ ਇਕੱਤਰ ਹੋਏ ਅਤੇ ਗੁਰੂ ਸਾਹਿਬ ਦੇ ਜੀਵਨ ਅਤੇ ਉਪਦੇਸ਼ਾਂ ਬਾਰੇ ਜਾਣਕਾਰੀ ਹਾਸਲ ਕੀਤੀ।

ਪ੍ਰਚਾਰ ਵੈਨ ਰਾਹੀਂ ਸ਼੍ਰੀ ਗੁਰੂ ਰਵਿਦਾਸ ਜੀ ਦੇ ਜੀਵਨ, ਬਾਣੀ ਅਤੇ ਮਨੁੱਖਤਾ, ਸਮਾਨਤਾ, ਸਮਾਜਿਕ ਨਿਆਂ, ਸੇਵਾ, ਭਾਈਚਾਰੇ ਅਤੇ ਸਦਭਾਵਨਾ ਦੇ ਸੰਦੇਸ਼ ’ਤੇ ਆਧਾਰਿਤ 30 ਮਿੰਟ ਦੀ ਪ੍ਰਭਾਵਸ਼ਾਲੀ ਡਾਕੂਮੈਂਟਰੀ ਦਾ ਪ੍ਰਦਰਸ਼ਨ ਕੀਤਾ ਗਿਆ। ਹਾਜ਼ਰ ਲੋਕਾਂ ਨੇ ਡਾਕੂਮੈਂਟਰੀ ਨੂੰ ਬਹੁਤ ਧਿਆਨ ਅਤੇ ਸ਼ਰਧਾ ਨਾਲ ਦੇਖਿਆ।

ਹੋਰ ਖ਼ਬਰਾਂ :-  ਸਿਹਤ ਪੈਸਿਆਂ ਨਾਲ ਨਹੀਂ ਖਰੀਦੀ ਜਾ ਸਕਦੀ, ਪਰ ਸਿਹਤ ਕਾਰਡ ਰਾਹੀਂ ਇਸਨੂੰ ਸੁਰੱਖਿਅਤ ਜ਼ਰੂਰ ਕੀਤਾ ਜਾ ਸਕਦਾ ਹੈ: ‘ਮੁੱਖ ਮੰਤਰੀ ਸਿਹਤ ਯੋਜਨਾ’ ਨਾਲ ਜੁੜੀਆਂ ਸਾਰੀਆਂ ਗ਼ਲਤਫ਼ਹਿਮੀਆਂ ਦੂਰ

ਪਿੰਡ ਵਾਸੀਆਂ ਨੇ ਪੰਜਾਬ ਸਰਕਾਰ ਵੱਲੋਂ ਗੁਰੂ ਰਵਿਦਾਸ ਜੀ ਦੇ ਮਹਾਨ ਵਿਚਾਰਾਂ ਅਤੇ ਸਿੱਖਿਆਵਾਂ ਨੂੰ ਆਮ ਲੋਕਾਂ, ਖ਼ਾਸ ਕਰਕੇ ਨੌਜਵਾਨ ਪੀੜ੍ਹੀ ਤੱਕ ਪਹੁੰਚਾਉਣ ਲਈ ਕੀਤੇ ਜਾ ਰਹੇ ਇਸ ਵਿਲੱਖਣ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ।

Leave a Reply

Your email address will not be published. Required fields are marked *