ਪੰਜਾਬ ਸਰਕਾਰ ਅੱਜ ਤੁਹਾਡੇ ਬੂਹੇ ’ਤੇ : ਵਿਧਾਇਕ ਡਾ: ਅਜੇ ਗੁਪਤਾ ਨੇ ਭਰਾੜੀਵਾਲ ਸਰਕਾਰੀ ਸਕੂਲ ’ਚ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ

ਵਿਧਾਇਕ ਡਾ. ਅਜੈ ਗੁਪਤਾ, ਲਗਾਏ ਗਏ ਕੈਂਪ ਦਾ ਜਾਇਜਾ ਲੈਂਦੇ ਹੋਏ। ਨਾਲ ਨਜ਼ਰ ਆ ਰਹੇ ਹਨ ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਅਤੇ ਪੁਲਿਸ ਕਮਿਸ਼ਨਰ ਸ: ਗੁਰਪ੍ਰੀਤ ਸਿੰਘ ਭੁੱਲਰ

ਪੰਜਾਬ ਸਰਕਾਰ ਵੱਲੋਂ ਅੱਜ ਤੋਂ ਪੰਜਾਬ ਦੇ ਸਾਰੇ 23 ਜ਼ਿਲਿ੍ਹਆਂ ਵਿੱਚ ‘ਆਪ ਦੇ ਦੁਆਰ’ ਸਕੀਮ ਸ਼ੁਰੂ ਕੀਤੀ ਗਈ ਹੈ। ਜਿਸ ਅਧੀਨ ਅੱਜ ਕੇਂਦਰੀ ਵਿਧਾਨ ਸਭਾ ਹਲਕਾ ਦੇ ਵਿਧਾਇਕ ਡਾ.ਅਜੈ ਗੁਪਤਾ ਨੇ ਭਰਾੜੀਵਾਲ ਸਰਕਾਰੀ ਸਕੂਲ ਵਿੱਚ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ। ਇਸ ਕੈਂਪ ਵਿੱਚ ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ, ਪੁਲਿਸ ਕਮਿਸ਼ਨਰ ਸ: ਗੁਰਪ੍ਰੀਤ ਸਿੰਘ ਭੁੱਲਰ, ਐਸਡੀਐਮ ਮਨਕੰਵਲ ਸਿੰਘ ਚਾਹਲ, ਏਸੀਪੀ ਸੁਰਿੰਦਰ ਸਿੰਘ ਅਤੇ ਸਮੂਹ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ। ਵਿਧਾਇਕ ਡਾ: ਗੁਪਤਾ ਨੇ ਇਨ੍ਹਾਂ ਸਮੱਸਿਆਵਾਂ ਦੇ ਹੱਲ ਲਈ ਮੌਕੇ ’ਤੇ ਹੀ ਅਧਿਕਾਰੀਆਂ ਨੂੰ ਹਦਾਇਤਾਂ ਦਿੱਤੀਆਂ।

ਵਿਧਾਇਕ ਡਾ: ਅਜੇ ਗੁਪਤਾ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਪੰਜਾਬ ਸਰਕਾਰ ’ਆਪ ਦੇ ਦੁਆਰ’ ਸਕੀਮ ਤਹਿਤ ਇਸ ਕੈਂਪ ’ਚ 43 ਸਹੂਲਤਾਂ, ਜਿਨ੍ਹਾਂ ਲਈ ਲੋਕਾਂ ਨੂੰ ਸੇਵਾ ਕੇਂਦਰਾਂ ’ਤੇ ਜਾਣਾ ਪੈਂਦਾ ਸੀ, ਨੂੰ ਮੁਹੱਈਆ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਦਸੰਬਰ 2023 ਵਿੱਚ ਹੀ ਆਪਣੀ ਯੋਜਨਾ ਦਾ ਐਲਾਨ ਕਰ ਦਿੱਤਾ ਸੀ। ਜਿਸ ’ਤੇ ਅੱਜ ਉਹ ਖੁਦ ਅਧਿਕਾਰੀਆਂ ਸਮੇਤ ਕੈਂਪ ’ਚ ਸ਼ਾਮਲ ਹੋ ਕੇ ਲੋਕਾਂ ਦੀਆਂ ਸਮੱਸਿਆਵਾਂ ਸੁਣ ਰਹੇ ਹਨ ਅਤੇ ਉਨ੍ਹਾਂ ਦਾ ਹੱਲ ਵੀ ਕੀਤਾ ਜਾ ਰਿਹਾ ਹੈ। ਇਸ ਮੌਕੇ ਤਹਿਸੀਲਦਾਰ ਮਨਿੰਦਰ ਸਿੰਘ, ਆਮ ਆਦਮੀ ਪਾਰਟੀ ਦੇ ਵਲੰਟੀਅਰ ਸਨਪ੍ਰੀਤ ਭਾਟੀਆ, ਰਾਜੂ ਭਾਟੀਆ, ਕਮਲ ਕੁਮਾਰ, ਵਿਮਲ, ਪ੍ਰਿਆ ਭਾਟੀਆ, ਯੁਵਰਾਜ ਸਿੰਘ ਆਦਿ ਹਾਜ਼ਰ ਸਨ।

ਡਾਇਲ 1076 ਨਾਲ ਸਬੰਧਤ ਸਾਰੀਆਂ ਸੇਵਾਵਾਂ ਉਪਲਬਧ ਹੋਣਗੀਆਂ

 ਵਿਧਾਇਕ ਡਾ: ਗੁਪਤਾ ਨੇ ਦੱਸਿਆ ਕਿ ਕੈਂਪਾਂ ਵਿੱਚ ਸ਼ਿਕਾਇਤਾਂ ਦੇ ਨਿਪਟਾਰੇ ਦੇ ਨਾਲ-ਨਾਲ 43 ਡੋਰ-ਟੂ-ਡੋਰ ਸੇਵਾਵਾਂ (ਡਾਇਲ 1076) ਮੌਕੇ ’ਤੇ ਮੁਹੱਈਆ ਕਰਵਾਈਆਂ ਜਾਣਗੀਆਂ। ਜਿਨ੍ਹਾਂ ਵਿੱਚ ਜਨਮ/ਐਨ.ਏ.ਸੀ. ਸਰਟੀਫਿਕੇਟ, ਜਨਮ ਸਰਟੀਫਿਕੇਟ ਵਿੱਚ ਨਾਮ ਜੋੜਨਾ, ਮੌਤ ਸਰਟੀਫਿਕੇਟ ਦੀਆਂ ਕਾਪੀਆਂ, ਜਨਮ ਸਰਟੀਫਿਕੇਟ ਵਿੱਚ ਐਂਟਰੀ ਵਿੱਚ ਸੋਧ, ਮੌਤ/ਐਨ.ਏ.ਸੀ. ਸਰਟੀਫਿਕੇਟ ਜਾਰੀ ਕਰਨਾ, ਜਨਮ ਸਰਟੀਫਿਕੇਟ ਦੀਆਂ ਕਈ ਕਾਪੀਆਂ, ਜਨਮ ਸਰਟੀਫਿਕੇਟ ਦੀ ਦੇਰੀ ਨਾਲ ਰਜਿਸਟਰੇਸ਼ਨ, ਮੌਤ ਸਰਟੀਫਿਕੇਟ ਦੀ ਦੇਰੀ ਨਾਲ ਰਜਿਸਟਰੇਸ਼ਨ, ਮੌਤ ਦੇ ਸਰਟੀਫਿਕੇਟ (ਸਿਹਤ) ਵਿੱਚ ਸੋਧ, ਆਮਦਨ ਦਾ ਸਰਟੀਫਿਕੇਟ, ਹਲਫੀਆ ਬਿਆਨ ਤਸਦੀਕ ਕਰਨਾ, ਮਾਲ ਰਿਕਾਰਡ ਦੀ ਜਾਂਚ, ਰਜਿਸਟਰਡ ਅਤੇ ਗੈਰ-ਰਜਿਸਟਰਡ ਦਸਤਾਵੇਜ਼ਾਂ ਦੀਆਂ ਪ੍ਰਮਾਣਿਤ ਕਾਪੀਆਂ (ਨਕਲ ਪ੍ਰਦਾਨ ਕਰਨਾ), ਭਾਰ-ਮੁਕਤ ਸਰਟੀਫਿਕੇਟ, ਗਿਰਵੀਨਾਮੇ ਦੀ ਇਕੁਇਟੀ ਐਂਟਰੀ, ਫਰਦ ਤਿਆਰ ਕਰਨ, ਦਸਤਾਵੇਜ਼ਾਂ ਦੇ ਕਾਊਂਟਰ ਸਾਈਨ, ਮੁਆਵਜ਼ੇ ਸਬੰਧੀ ਬਾਂਡ, ਬਾਰਡਰ ਏਰੀਏ ਸਬੰਧੀ ਸਰਟੀਫਿਕੇਟ, ਬੈਕਵਰਡ ਏਰੀਆ ਸਰਟੀਫਿਕੇਟ, ਜ਼ਮੀਨ ਦੀ ਹੱਦਬੰਦੀ, ਐਨ.ਆਰ.ਆਈ. ਦੇ ਦਸਤਾਵੇਜ਼ਾਂ ਦੇ ਕਾਊਂਟਰ ਸਾਈਨ, ਪੁਲਿਸ ਕਲੀਅਰੈਂਸ ਸਰਟੀਫਿਕੇਟ ਅਤੇ ਕੰਢੀ ਖੇਤਰ ਸਰਟੀਫਿਕੇਟ (ਮਾਲ) ਦੇ ਕਾਊਂਟਰ ਸਾਈਨ, ਲਾਭਪਾਤਰੀਆਂ ਦੇ ਬੱਚਿਆਂ ਨੂੰ ਵਜ਼ੀਫ਼ਾ, ਉਸਾਰੀ ਕਾਮੇ ਦੀ ਰਜਿਸਟਰੇਸ਼ਨ ਅਤੇ ਉਸਾਰੀ ਮਜ਼ਦੂਰ (ਲੇਬਰ) ਦੀ ਰਜਿਸਟਰੇਸ਼ਨ ਦਾ ਨਵੀਨੀਕਰਨ, ਰਿਹਾਇਸ਼ੀ ਸਰਟੀਫਿਕੇਟ (ਪ੍ਰਸੋਨਲ), ਅਨੁਸੂਚਿਤ ਜਾਤੀ ਸਰਟੀਫਿਕੇਟ ਅਤੇ ਬੀ.ਸੀ. ਸਰਟੀਫਿਕੇਟ, ਜਨਰਲ ਜਾਤੀ ਸਰਟੀਫਿਕੇਟ, ਹੋਰ ਪਛੜੀ ਸ਼੍ਰੇਣੀਆਂ ਸਬੰਧੀ ਸਰਟੀਫਿਕੇਟ (ਓ.ਬੀ.ਸੀ.), ਆਮਦਨ ਅਤੇ ਸੰਪਤੀ ਦਾ ਸਰਟੀਫਿਕੇਟ (ਈ.ਡਬਲਿਊ.ਐਸ.) ਅਤੇ ਸ਼ਗਨ ਸਕੀਮ (ਕੇਸ ਨੂੰ ਮਨਜ਼ੂਰੀ ਲਈ) (ਸਮਾਜਿਕ ਨਿਆਂ), ਬਜ਼ੁਰਗਾਂ ਨੂੰ ਪੈਨਸ਼ਨ, ਵਿਧਵਾ/ਬੇਸਹਾਰਾ ਨਾਗਰਿਕਾਂ ਨੂੰ ਪੈਨਸ਼ਨ, ਅਪਾਹਜ ਨਾਗਰਿਕਾਂ ਨੂੰ ਪੈਨਸ਼ਨ, ਅਪੰਗਤਾ ਸਰਟੀਫਿਕੇਟ ਯੀ.ਡੀ.ਆਈ.ਡੀ. ਕਾਰਡ ਲਈ ਅਰਜ਼ੀ ਅਤੇ ਨਿਰਭਰ ਬੱਚਿਆਂ ਲਈ ਪੈਨਸ਼ਨ (ਸਮਾਜਿਕ ਸੁਰੱਖਿਆ), ਬਿਜਲੀ ਦੇ ਬਿੱਲ ਦਾ ਭੁਗਤਾਨ (ਪਾਵਰ), ਵਿਆਹ ਦੀ ਰਜਿਸਟਰੇਸ਼ਨ (ਲਾਜ਼ਮੀ), ਵਿਆਹ (ਆਨੰਦ) (ਘਰ) ਦੀ ਰਜਿਸਟਰੇਸ਼ਨ ਅਤੇ ਪੇਂਡੂ ਖੇਤਰ ਦਾ ਸਰਟੀਫਿਕੇਟ (ਪੇਂਡੂ) ਸ਼ਾਮਲ ਹਨ।

ਹੋਰ ਖ਼ਬਰਾਂ :-  ਜ਼ਿਲ੍ਹਾ ਅੰਮ੍ਰਿਤਸਰ ਵਿੱਚ 57 ਮੰਡੀਆਂ ਵਿਚ ਕਣਕ ਦੀ ਸਰਕਾਰੀ ਖਰੀਦ ਸ਼ੁਰੂ

ਹੈਲਪ ਡੈਸਕ ਵੀ ਸਥਾਪਿਤ ਕੀਤਾ ਗਿਆ ਹੈ

ਵਿਧਾਇਕ ਡਾ: ਅਜੇ ਗੁਪਤਾ ਨੇ ਦੱਸਿਆ ਕਿ ਕੈਂਪ ਵਿੱਚ ਇੱਕ ਹੈਲਪ ਡੈਸਕ ਵੀ ਸਥਾਪਿਤ ਕੀਤਾ ਗਿਆ ਹੈ। ਜਿੱਥੇ, ਤੁਹਾਨੂੰ ਤੁਹਾਡੇ ਕੰਮ ਲਈ ਲੋੜੀਂਦੇ ਦਸਤਾਵੇਜ਼, ਫਾਰਮ ਭਰਨ ਵਿਚ ਮਦਦ, ਫਾਰਮ ਵਿਚਲੀਆਂ ਗਲਤੀਆਂ ਨੂੰ ਠੀਕ ਕਰਨ, ਸਹੀ ਜਗ੍ਹਾ ’ਤੇ ਜਾਣ ਆਦਿ ਬਾਰੇ ਜਾਣਕਾਰੀ ਦਿੱਤੀ ਜਾਵੇਗੀ। ਇਹ ਹੈਲਪ ਡੈਸਕ ਲੋਕਾਂ ਨੂੰ ਉਨ੍ਹਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਮਦਦ ਕਰੇਗਾ ਅਤੇ ਉਨ੍ਹਾਂ ਨੂੰ ਕੈਂਪ ਬਾਰੇ ਜਾਣਕਾਰੀ ਦੇਵੇਗਾ।

ਸਬ ਡਵੀਜ਼ਨ ਅੰਮ੍ਰਿਤਸਰ-1 ਵਿੱਚ 8 ਫਰਵਰੀ ਨੂੰ ਲੱਗਣ ਵਾਲੇ ਕੈਂਪਾਂ ਦਾ ਵੇਰਵਾ:

ਅੰਮ੍ਰਿਤਸਰ ਅਰਬਨ 108 ਅਤੇ 110, ਪਿੰਡ ਧਾਰੜ, ਪਿੰਡ ਤਾਰਾਗੜ੍ਹ ਵਿਖੇ ਕੈਂਪ ਲਗਾਏ ਜਾਣਗੇ।

dailytweetnews.com

Leave a Reply

Your email address will not be published. Required fields are marked *