ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਦੇਹਾਂਤ ‘ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਮਿਤੀ 27 ਅਪ੍ਰੈਲ 2023 ਦੀ ਛੁੱਟੀ ਘੋਸ਼ਿਤ ਕੀਤੀ।

Punjab CM

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸਾਬਕਾ ਕੇਂਦਰੀ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ। ਸ੍ਰੀ ਬਾਦਲ ਦਾ ਸੰਖੇਪ ਬਿਮਾਰੀ ਤੋਂ ਬਾਅਦ ਅੱਜ ਐਸ.ਏ.ਐਸ. ਨਗਰ (ਮੁਹਾਲੀ) ਦੇ ਇੱਕ ਨਿੱਜੀ ਹਸਪਤਾਲ ਵਿੱਚ ਦੇਹਾਂਤ ਹੋ ਗਿਆ।

ਆਪਣੇ ਸ਼ੋਕ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਸ੍ਰੀ ਬਾਦਲ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਅਤੇ ਕੇਂਦਰੀ ਮੰਤਰੀ ਮੰਡਲ ਵਿੱਚ ਮੰਤਰੀ ਵਜੋਂ ਨਿਭਾਈਆਂ ਸੇਵਾਵਾਂ ਨੂੰ ਯਾਦ ਕੀਤਾ।

ਹੋਰ ਖ਼ਬਰਾਂ :-  ਕੀ ਹਰਿਆਣਾ ਦੇ ਮੰਤਰੀ ਅਨਿਲ ਵਿੱਜ ਛੱਡਣਗੇ ਸਿਹਤ ਵਿਭਾਗ?

ਇਸ ਸਬੰਧੀ ਉਹਨਾਂ ਵੱਲੋਂ ਮਿਤੀ 27 ਅਪ੍ਰੈਲ 2023 ਦਿਨ ਵੀਰਵਾਰ ਨੂੰ ਸਮੂਹ ਸਰਕਾਰੀ ਦਫਤਰ, ਬੋਰਡਾਂ, ਕਾਰਪੋਰੇਸ਼ਨਾ ਅਤੇ ਵਿਦਿਅਕ ਅਦਾਰਿਆਂ ਵਿਚ ਇਕ ਦਿਨਦੀ ਸਰਕਾਰੀ ਛੁੱਟੀ ਘੋਸ਼ਿਤ ਕੀਤੀ ਗਈ।

Leave a Reply

Your email address will not be published. Required fields are marked *