ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ ਨਗਰ ਨਿਗਮ ਚੋਣਾਂ ਦੇ ਮੱਦੇਨਜ਼ਰ 26 ਮਈ ਨੂੰ ਛੁੱਟੀ ਦਾ ਐਲਾਨ

ਚੰਡੀਗੜ੍ਹ, 24 ਮਈ : ਪੰਜਾਬ ਸਰਕਾਰ ਨੇ ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ, 1881 ਤਹਿਤ 26 ਮਈ, 2026 (ਮੰਗਲਵਾਰ) ਨੂੰ ਪੰਜਾਬ ਰਾਜ ਵਿੱਚ ਆਮ ਛੁੱਟੀ ਦਾ ਐਲਾਨ ਕੀਤਾ ਹੈ। ਇਹ ਫ਼ੈਸਲਾ ਵੋਟਰਾਂ ਨੂੰ 26 ਮਈ, 2026 ਨੂੰ ਹੋਣ ਵਾਲੀਆਂ ਨਗਰ ਨਿਗਮਾਂ, ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੀਆਂ ਆਮ ਚੋਣਾਂ ਵਿੱਚ ਆਪਣੀ ਵੋਟ ਪਾਉਣ ਦੀ ਸਹੂਲਤ ਦੇਣ ਲਈ ਲਿਆ ਗਿਆ ਹੈ।

ਹੋਰ ਖ਼ਬਰਾਂ :-  ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਵਿੱਢੇਗੀ ਮੁਹਿੰਮ

ਚੰਡੀਗੜ੍ਹ ਵਿਖੇ ਸਥਿਤ ਪੰਜਾਬ ਸਰਕਾਰ ਦੇ ਸਾਰੇ ਦਫ਼ਤਰਾਂ, ਬੋਰਡਾਂ, ਕਾਰਪੋਰੇਸ਼ਨਾਂ ਅਤੇ ਵਿਦਿਅਕ ਸੰਸਥਾਵਾਂ ਵਿਖੇ ਵੀ ਛੁੱਟੀ ਹੋਵੇਗੀ।

Leave a Reply

Your email address will not be published. Required fields are marked *