ਪੰਜਾਬ ਸਰਕਾਰ ਵੱਲੋਂ ਨਗਰ ਨਿਗਮ/ਨਗਰ ਪਾਲਿਕਾ ਦੀਆਂ ਮੁੜ ਚੋਣਾਂ ਲਈ ਸਬੰਧਤ ਖੇਤਰਾਂ ਵਿੱਚ 28 ਨਵੰਬਰ ਨੂੰ ਜਨਤਕ ਛੁੱਟੀ ਦਾ ਐਲਾਨ

Punjab Government declares public holiday on November 28 in the concerned areas for re-elections of Municipal Corporation/Municipality

ਚੰਡੀਗੜ੍ਹ, 25 ਨਵੰਬਰ, 2026: ਮਿਉਂਸਪਲ ਇਕਾਈਆਂ ਦੀਆਂ ਆਮ/ਉਪ-ਚੋਣਾਂ, 2026, ਨਗਰ ਨਿਗਮ ਪਟਿਆਲਾ ਦੇ 30 ਵਾਰਡਾਂ; ਨਗਰ ਕੌਂਸਲ ਬਾਘਾ ਪੁਰਾਣਾ ਦੇ 15 ਵਾਰਡਾਂ ਅਤੇ ਨਗਰ ਕੌਂਸਲ ਧਰਮਕੋਟ ਦੇ 7 ਵਾਰਡਾਂ ਵਿੱਚ ਕਰਵਾਈਆਂ ਜਾਣਗੀਆਂ। ਇਨ੍ਹਾਂ ਚੋਣਾਂ ਦੇ ਮੱਦੇਨਜ਼ਰ, ਉਪਰੋਕਤ ਮਿਉਂਸਪਲ ਇਕਾਈਆਂ ਦੇ ਅਧਿਕਾਰ ਖੇਤਰ ਵਿੱਚ 28.11.2026 (ਸ਼ਨੀਵਾਰ) ਨੂੰ ਜਨਤਕ ਛੁੱਟੀ (ਜਿਸ ਵਿੱਚ ‘ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ, 1881’ ਦੇ ਤਹਿਤ ਆਉਣ ਵਾਲੀ ਛੁੱਟੀ ਵੀ ਸ਼ਾਮਲ ਹੈ) ਐਲਾਨੀ ਗਈ ਹੈ।

ਹੋਰ ਖ਼ਬਰਾਂ :-  ਸਪੀਕਰ ਪੰਜਾਬ ਵਿਧਾਨ ਸਭਾ ਕੁਲਤਾਰ ਸਿੰਘ ਸੰਧਵਾਂ ਵਿਰਾਸਤੀ ਮੇਲੇ ਦੇ ਆਖ਼ਰੀ ਦਿਨ ਮੁੱਖ ਮਹਿਮਾਨ ਵਜੋਂ ਕਰਨਗੇ ਸ਼ਿਰਕਤ : ਜਸਪ੍ਰੀਤ ਸਿੰਘ

ਇਸ ਤੋਂ ਇਲਾਵਾ, ਉਪਰੋਕਤ ਮਿਉਂਸਪਲ ਇਕਾਈਆਂ ਦਾ ਵੋਟਰ ਜੋ ਪੰਜਾਬ ਰਾਜ ਦੇ ਸਰਕਾਰੀ ਦਫ਼ਤਰਾਂ, ਬੋਰਡਾਂ, ਨਿਗਮਾਂ ਜਾਂ ਵਿਦਿਅਕ ਸੰਸਥਾਵਾਂ ਵਿੱਚ ਸੇਵਾ ਨਿਭਾ ਰਿਹਾ ਹੈ, ਆਪਣਾ ਵੋਟਰ ਕਾਰਡ ਸਬੰਧਤ ਅਧਿਕਾਰੀ ਨੂੰ ਦਿਖਾ ਕੇ 28.11.2026 (ਸ਼ਨੀਵਾਰ) ਨੂੰ ਹੋਣ ਵਾਲੀਆਂ ਚੋਣਾਂ ਵਿੱਚ ਆਪਣੀ ਵੋਟ ਪਾਉਣ ਦੇ ਅਧਿਕਾਰ ਦੀ ਵਰਤੋਂ ਕਰਨ ਲਈ ਵਿਸ਼ੇਸ਼ ਛੁੱਟੀ ਲੈ ਸਕਦਾ ਹੈ। ਇਹ ਛੁੱਟੀ ਉਸ ਦੀਆਂ ਛੁੱਟੀਆਂ ਵਿੱਚੋਂ ਨਹੀਂ ਕੱਟੀ ਜਾਵੇਗੀ।

 

Leave a Reply

Your email address will not be published. Required fields are marked *