ਪੰਜਾਬ ਸਰਕਾਰ ਨੇ 6,507 ਕੰਪਿਊਟਰ ਅਧਿਆਪਕਾਂ ਲਈ ਮਹਿੰਗਾਈ ਭੱਤੇ ਵਿੱਚ 40 ਫੀਸਦੀ ਵਾਧੇ ਦਾ ਦਿੱਤਾ ਦੀਵਾਲੀ ਦਾ ਤੋਹਫ਼ਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Bhagwant Mann government will provide free coaching for UPSC and PCS to 1,000 students of government and private colleges

ਚੰਡੀਗੜ੍ਹ, 7 ਨਵੰਬਰ-      ਮੁਲਾਜ਼ਮ ਪੱਖੀ ਵੱਡਾ ਉਪਰਾਲਾ ਕਰਦਿਆਂ ਭਗਵੰਤ ਮਾਨ ਸਰਕਾਰ ਨੇ 6,507 ਕੰਪਿਊਟਰ ਅਧਿਆਪਕਾਂ (ਪਿਕਟਸ) ਦੇ ਮਹਿੰਗਾਈ ਭੱਤੇ ਵਿੱਚ ਇਤਿਹਾਸਕ 40 ਫ਼ੀਸਦੀ ਵਾਧੇ ਨੂੰ ਮਨਜ਼ੂਰੀ ਦੇ ਕੇ ਅਤੇ ਸਮੱਗਰ ਸਿੱਖਿਆ ਅਧੀਨ ਕੰਮ ਕਰਦੇ 1,007 ਨਾਨ-ਟੀਚਿੰਗ ਮੁਲਾਜ਼ਮਾਂ ਦੀਆਂ ਸੇਵਾਵਾਂ ਨੂੰ ਰੈਗੂਲਰ ਕਰ ਕੇ ਆਪਣੇ ਮੁਲਾਜ਼ਮਾਂ ਨੂੰ ਦੀਵਾਲੀ ਦਾ ਤੋਹਫ਼ਾ ਦਿੱਤਾ ਹੈ।

ਇਸ ‘ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਦੀਵਾਲੀ ਦੇ ਸ਼ੁਭ ਮੌਕੇ ‘ਤੇ ਪੰਜਾਬ ਸਰਕਾਰ ਨੇ ਆਪਣੇ ਮੁਲਾਜ਼ਮਾਂ ਲਈ ਵੱਡੇ ਲਾਭ ਦਾ ਐਲਾਨ ਕੀਤਾ ਹੈ। ਸਰਕਾਰ ਨੇ 6,507 ਕੰਪਿਊਟਰ ਅਧਿਆਪਕਾਂ (ਪਿਕਟਸ) ਲਈ ਮਹਿੰਗਾਈ ਭੱਤੇ ਵਿੱਚ ਇਤਿਹਾਸਕ 40 ਫ਼ੀਸਦੀ ਵਾਧੇ ਨੂੰ ਮਨਜ਼ੂਰੀ ਦਿੱਤੀ ਹੈ, ਜਿਸ ਨਾਲ ਇਹ 181 ਫ਼ੀਸਦੀ ਤੋਂ ਵਧ ਕੇ 221 ਫ਼ੀਸਦੀ ਹੋ ਗਿਆ ਹੈ।”

ਮੁੱਖ ਮੰਤਰੀ ਨੇ ਕਿਹਾ, “ਸੂਬਾ ਸਰਕਾਰ ਨੇ ਸਮੱਗਰ ਸਿੱਖਿਆ ਅਧੀਨ ਕੰਮ ਕਰਦੇ 1,007 ਨਾਨ-ਟੀਚਿੰਗ ਮੁਲਾਜ਼ਮਾਂ ਦੀਆਂ ਸੇਵਾਵਾਂ ਨੂੰ ਵੀ ਰੈਗੂਲਰ ਕਰ ਦਿੱਤਾ ਹੈ। ਇਹ ਫੈਸਲਾ ਇਨ੍ਹਾਂ ਮੁਲਾਜ਼ਮਾਂ ਨੂੰ ਵਧੇਰੇ ਸੁਰੱਖਿਆ ਪ੍ਰਦਾਨ ਕਰੇਗਾ।”

ਹੋਰ ਖ਼ਬਰਾਂ :-  ਸੰਕਟ ਵਿੱਚ ਸੱਚਾ ਲੀਡਰਸ਼ਿਪ; ਮਾਨ ਸਰਕਾਰ ਹੜ੍ਹ ਪੀੜਤਾਂ ਨੂੰ ਦੇ ਰਹੀ ਸਭ ਤੋਂ ਵੱਧ ਮੁਆਵਜ਼ਾ, ਦੇਸ਼ ਲਈ ਪੇਸ਼ ਕੀਤੀ ਮਿਸਾਲ

ਉਨ੍ਹਾਂ ਦੱਸਿਆ, “ਸੂਬਾ ਸਰਕਾਰ ਨੇ ਹੁਣ ਇਨ੍ਹਾਂ ਮੁਲਾਜ਼ਮਾਂ ਨੂੰ ਤਨਖ਼ਾਹ ਨਾਲ ਸਬੰਧਤ ਲਾਭ ਦੇਣ ਦਾ ਵੀ ਫੈਸਲਾ ਕੀਤਾ ਹੈ। ਸਰਕਾਰ ਆਪਣੇ ਮੁਲਾਜ਼ਮਾਂ ਦੀ ਭਲਾਈ ਅਤੇ ਉਨ੍ਹਾਂ ਦੇ ਸੁਰੱਖਿਅਤ ਭਵਿੱਖ ਲਈ ਪੂਰੀ ਤਰ੍ਹਾਂ ਵਚਨਬੱਧ ਹੈ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸੂਬਾ ਸਰਕਾਰ ਵੱਲੋਂ ਆਪਣੇ ਮੁਲਾਜ਼ਮਾਂ ਦੀ ਭਲਾਈ ਯਕੀਨੀ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ। ਅਸੀਂ ਉਨ੍ਹਾਂ ਨੂੰ ਸੁਰੱਖਿਅਤ ਭਵਿੱਖ ਪ੍ਰਦਾਨ ਕਰਨ ਅਤੇ ਇਹ ਯਕੀਨੀ ਬਣਾਉਣ ਲਈ ਵਚਨਬੱਧ ਹਾਂ ਕਿ ਉਨ੍ਹਾਂ ਨੂੰ ਉਹ ਲਾਭ ਮਿਲਣ, ਜਿਨ੍ਹਾਂ ਦੇ ਉਹ ਹੱਕਦਾਰ ਹਨ।”

ਦੀਵਾਲੀ ਦੇ ਪਵਿੱਤਰ ਤਿਉਹਾਰ ‘ਤੇ ਸਭ ਨੂੰ ਹਾਰਦਿਕ ਮੁਬਾਰਕਬਾਦ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ, “ਰੌਸ਼ਨੀਆਂ ਦਾ ਇਹ ਤਿਉਹਾਰ ਪੰਜਾਬ ਭਰ ਦੇ ਹਰ ਘਰ ਵਿੱਚ ਖ਼ੁਸ਼ਹਾਲੀ ਅਤੇ ਤਰੱਕੀ ਲੈ ਕੇ ਆਵੇ।” 

Leave a Reply

Your email address will not be published. Required fields are marked *