ਪੰਜਾਬ ਸਰਕਾਰ ਵੱਲੋਂ ਈਦ-ਉੱਲ-ਜੂਹਾ (ਬਕਰੀਦ) ਦੀ ਗਜ਼ਟਿਡ ਛੁੱਟੀ 27 ਮਈ ਦੀ ਬਜਾਏ ਹੁਣ 28 ਮਈ ਨੂੰ

ਪੰਜਾਬ ਸਰਕਾਰ ਵੱਲੋਂ ਨੈਗੋਸੀਏਬਲ ਐਕਟ-1881 ਦੀ ਧਾਰਾ 25 ਅਧੀਨ ਈਦ-ਉੱਲ-ਜੂਹਾ (ਬਕਰੀਦ) ਦੇ ਸਬੰਧ ਵਿੱਚ ਪੰਜਾਬ ਰਾਜ ਦੇ ਸਮੂਹ ਸਰਕਾਰੀ ਦਫ਼ਤਰਾਂ, ਬੋਰਡਾਂ/ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿਦਿਅਕ ਅਦਾਰਿਆਂ ਵਿੱਚ ਮਿਤੀ 28 ਮਈ 2026 (ਵੀਰਵਾਰ) ਨੂੰ ਗਜ਼ਟਿਡ ਛੁੱਟੀ ਦਾ ਐਲਾਨ ਕੀਤਾ ਗਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਸਰਕਾਰ ਦੇ ਬੁਲਾਰੇ ਨੇ ਦੱਸਿਆ ਕਿ ਪਹਿਲਾਂ ਈਦ-ਉੱਲ-ਜੂਹਾ (ਬਕਰੀਦ) ਦੇ ਮੌਕੇ ਮਿਤੀ 27 ਮਈ 2026 ਨੂੰ ਗਜ਼ਟਿਡ ਛੁੱਟੀ ਐਲਾਨੀ ਗਈ ਸੀ, ਪਰੰਤੂ ਹੁਣ ਇਸ ਵਿੱਚ ਸੋਧ ਕਰਦਿਆਂ ਇਹ ਛੁੱਟੀ ਮਿਤੀ 28 ਮਈ 2026 (ਵੀਰਵਾਰ) ਨੂੰ ਕੀਤੀ ਗਈ ਹੈ।

ਹੋਰ ਖ਼ਬਰਾਂ :-  ਪੰਜਾਬ ਦੀ ਸਫਲ ਮੁਫ਼ਤ ਬੱਸ ਯੋਜਨਾ ਵਿੱਚ ਨਵਾਂ ਵਾਧਾ: 7,698 ਸਕੂਲੀ ਵਿਦਿਆਰਥਣਾਂ ਨੂੰ ਹੁਣ ਮਿਲਣਗੇ ਵਿਸ਼ੇਸ਼ ਲਾਭ

ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ ਪੰਜਾਬ ਸਰਕਾਰ ਦੇ ਪ੍ਰਸੋਨਲ ਵਿਭਾਗ ਵੱਲੋਂ ਅੱਜ ਨੋਟੀਫਿਕੇਸ਼ਨ ਜਾਰੀ ਕਰ ਦਿੱਤੀ ਗਈ ਹੈ।

Leave a Reply

Your email address will not be published. Required fields are marked *