ਪੰਜਾਬ ਸਰਕਾਰ ਨੇ ਦੇਸ਼ ਅੰਦਰ ਸਿੱਖਿਆ ਦੇ ਖੇਤਰ ’ਚ ਨਵੀਆਂ ਬੁਲੰਦੀਆਂ ਛੋਹੀਆਂ : ਬ੍ਰਮ ਸ਼ੰਕਰ ਜਿੰਪਾ

Punjab government has reached new heights in the field of education in the country: Bram Shankar Jimpa

ਹੁਸ਼ਿਆਰਪੁਰ,30 ਸਤੰਬਰ: ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਨੇੜਲੇ ਪਿੰਡ ਆਦਮਵਾਲ ਵਿਖੇ ਸਰਕਾਰੀ ਸਕੂਲ ਵਿਚ ਕਰਵਾਏ ਸਮਾਗਮ ਦੌਰਾਨ ਵੱਖ-ਵੱਖ ਸਕੂਲਾਂ ਦੇ ਬੱਚਿਆਂ ਲਈ ਆਰ.ਓ, ਵਾਟਰ ਕੂਲਰ,ਸਕੂਲੀ ਬੈਗ ਅਤੇ ਸਟੈਸ਼ਨਰੀ ਵੰਡਦਿਆਂ ਕਿਹਾ ਕਿ ਪੰਜਾਬ ਸਰਕਾਰ ਨੇ ਦੇਸ਼ ਅੰਦਰ ਸਿੱਖਿਆ ਦੇ ਖੇਤਰ ’ਚ ਨਵੀਆਂ ਬੁਲੰਦੀਆਂ ਨੂੰ ਛੋਹਿਆ ਹੈ।

ਸਕੂਲੀ ਬੱਚਿਆਂ ਨੂ ਸਾਮਾਨ ਵੰਡਣ ਉਪਰੰਤ ਸੰਬਧੋਨ ਕਰਦਿਆਂ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਸਿੱਖਿਆ ਕ੍ਰਾਂਤੀ ਨੇ ਸਿੱਖਿਆ ਖੇਤਰ ਨੂੰ ਨਵੀਂ ਮਜ਼ਬੂਤੀ ਪ੍ਰਦਾਨ ਕੀਤੀ ਹੈ,ਜਿਸ ਨਾਲ ਵੱਡੇ ਪੱਧਰ ’ਤੇ ਸ਼ਲਾਘਾਯੋਗ ਨਤੀਜੇ ਸਾਹਮਣੇ ਆਏ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਸਿੱਖਿਆ ਸੁਧਾਰਾਂ ਨੂੰ ਅਮਲੀ ਜਾਮਾ ਪਹਿਨਾਉਣ ਨਾਲ ਪੰਜਾਬ ਦੇਸ਼ ਦੀ ਸਿੱਖਿਆ ਦੇ ਨਕਸ਼ੇ ’ਤੇ ਮੋਹਰੀ ਸੂਬੇ ਵਜੋਂ ਉੱਭਰਿਆ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਸਕੂਲਾਂ ਵਿਚ ਬੁਨਿਆਦੀ ਢਾਂਚੇ ਅਤੇ ਲੋੜੀਂਦੀਆਂ ਸਹੂਲਤਾਂ ਦੇਣ ਨਾਲ ਸਰਕਾਰੀ ਸਕੂਲਾਂ ਦਾ ਪੱਧਰ ਹੋਰ ਉੱਚਾ ਹੋਇਆ ਹੈ ਅਤੇ ਪੰਜਾਬ ਦੇ ਸਰਕਾਰੀ ਸਕੂਲ ਨਿੱਜੀ ਸਕੂਲਾਂ ਨੂੰ ਮਾਤ ਪਾ ਰਹੇ ਹਨ।

ਪੰਜਾਬ ਸਰਕਾਰ ਵਲੋਂ ਸਕੂਲੀ ਸਿੱਖਿਆ ਦੇ ਮਿਆਰ ਨੂੰ ਹੋਰ ਉੱਚਾ ਚੁੱਕਣ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਗੱਲ ਕਰਦਿਆਂ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਸਦਕਾ ਸਕੂਲਾਂ ਦੇ ਪ੍ਰਿੰਸੀਪਲਾਂ ਨੂੰ ਵਿਦੇਸ਼ੀ ਮੁਲਕਾਂ ਵਿਚ ਟ੍ਰੇਨਿੰਗ ਲਈ ਭੇਜਿਆ ਜਾ ਰਿਹਾ ਹੈ,ਜਿਸ ਨਾਲ ਵਿਦਿਆਰਥੀਆਂ ਦੀ ਓਵਰਆਲ ਸ਼ਖਸ਼ੀਅਤ ਵਿਚ ਵੱਡਾ ਸੁਧਾਰ ਆਵੇਗਾ।

ਹੋਰ ਖ਼ਬਰਾਂ :-  Vivo Y31T 5G ਜਲਦ ਹੋਵੇਗਾ ਭਾਰਤ ਵਿੱਚ ਲਾਂਚ

ਉਨ੍ਹਾਂ ਕਿਹਾ ਕਿ ਸਕੂਲੀ ਵਿਦਿਆਰਥੀਆਂ ਦੀ ਸਹੂਲਤ ਲਈ ਊਸ਼ਾ ਮਾਰਟਿਨ ਵਲੋਂ ਆਪਣੇ ਸੀ.ਐਸ.ਆਰ. ਫੰਡਾਂ ਰਾਹੀਂ 8 ਸਕੂਲਾਂ ਨੂੰ ਵਾਟਰ ਕੂਲਰ ਅਤੇ ਆਰ.ਓ. ਮੁਹੱਈਆ ਕਰਵਾਏ ਗਏ,ਜਦਕਿ 20 ਤੋਂ ਵੱਧ ਸਕੂਲਾਂ ਦੇ ਵਿਦਿਆਰਥੀਆਂ ਨੂੰ ਸਕੂਲੀ ਬੈਗ ਅਤੇ ਸਟੈਸ਼ਨਰੀ ਉਪਲਬਧ ਕਰਵਾਈ ਗਈ ਹੈ। ਉਨ੍ਹਾਂ ਨੇ ਕੰਪਨੀ ਦੇ ਨੁਮਾਇੰਦਿਆਂ ਦਾ ਧੰਨਵਾਦ ਕਰਦਿਆ ਕਿਹਾ ਕਿ ਇਹ ਸਾਮਾਨ ਸਕੂਲਾਂ ਲਈ ਲਾਹੇਵੰਦ ਸਾਬਤ ਹੋਵੇਗਾ।

ਇਸ ਮੌਕੇ ਮਿਆਂਕ ਮੁਰਾਰੀ, ਅਰੂਪ ਦੱਤਾ, ਐਸ.ਕੇ ਚੱਢਾ, ਗਰੀਸ਼ ਵਾਲੀਆ, ਸਤਿੰਦਰ ਵਾਲੀਆ, ਡਾ.ਮਿਆਂਕ ਤੋਂ ਇਲਾਵਾ ਸਕੂਲਾਂ ਦੇ ਪ੍ਰਿੰਸੀਪਲ ਅਤੇ ਅਧਿਆਪਕ ਮੌਜੂਦ ਸਨ।

ਕੈਪਸ਼ਨ- ਵਿਧਾਇਕ ਬ੍ਰਮ ਸ਼ੰਕਰ ਜਿੰਪਾ ਸਰਕਾਰੀ ਸਕੂਲ ਆਦਮਵਾਲ ਵਿਖੇ ਵਿਦਿਆਰਥੀਆਂ ਲਈ ਵਾਟਰ ਕੂਲਰ, ਆਰ.ਓ., ਸਕੂਲੀ ਬੈਗ ਤੇ ਸਟੈਸ਼ਨਰੀ ਵੰਡਦੇ ਹੋਏ। 

Leave a Reply

Your email address will not be published. Required fields are marked *